ਪੰਜਾਬ ਦੇ ਸਕੂਲਾਂ ਲਈ ਸਰਕਾਰ ਨੇ ਕਰ ਦਿੱਤੇ ਨਵੇਂ ਹੁਕਮ ਜਾਰੀ

Government

ਚੰਡੀਗੜ੍ਹ। ਦੇਸ਼ ਵਿੱਚ ਵਧ ਰਹੇ ਧਾਰਮਿਕ ਅਸਹਿਣਸ਼ੀਲਤਾ ਦੇ ਮਾਮਲਿਆਂ ਕਾਰਨ ਪੰਜਾਬ ਸਰਕਾਰ ਨੇ ਇਸ ’ਤੇ ਕਾਰਵਾਈ ਕੀਤੀ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Government) ਵੱਲੋਂ ਸੂਬੇ ਦੇ ਸਕੂਲਾਂ ’ਚ ਰੋਜ਼ਾਨਾ ਸਵੇਰ ਦੀ ਸਭਾ ’ਚ ਆਪਸੀ ਭਾਈਚਾਰੇ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। ਉੱਤਰ ਪ੍ਰਦੇਸ਼ ਦੇ ਇੱਕ ਨਿੱਜੀ ਸਕੂਲ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਬੈਂਸ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਖ਼ਤਰਾ ਪੈਦਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਸਾਂਝੀਵਾਲਤਾ ਦੇ ਮਾਰਗ ’ਤੇ ਚੱਲਦਾ ਹੈ ਪਰ ਫਿਰ ਵੀ ਸੋਸ਼ਲ ਮੀਡੀਆ ਅਤੇ ਹੋਰ ਸੰਚਾਰ ਸਾਧਨਾਂ ਦੇ ਪ੍ਰਭਾਵ ਕਾਰਨ ਸਾਡੇ ਬੱਚਿਆਂ ਵਿੱਚ ਧਾਰਮਿਕ ਅਸਹਿਣਸ਼ੀਲਤਾ ਨਾ ਪੈਦਾ ਹੋ ਜਾਵੇ, ਇਸ ਨੂੰ ਰੋਕਣ ਲਈ ਪੰਜਾਬ ਸੂਬੇ ਦੇ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਵੱਖ-ਵੱਖ ਧਰਮਾਂ ਦਾ ਸਤਕਿਾਰ ਕਰਨ ਦੀ ਸਿੱਖਿਆ ਦੇਣ ਲਈ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸੂਬੇ ਵਿੱਚ ਧਾਰਮਿਕ ਸੁਹਾਰਦ ਨੂੰ ਹੋਰ ਵਧਾਉਣ ਵਿੱਚ ਮੱਦਦਗਾਰ ਸਾਬਤ ਹੋਵੇਗਾ। ਉਨ੍ਹਾਂ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਚੰਦਰਯਾਨ-3 ਨੇ ਦੱਸਿਆ, ਚੰਦ ਦੇ ਦੱਖਣੀ ਧਰੁਵ ’ਤੇ ਮਿੱਟੀ ਦਾ ਤਾਪਮਾਨ

LEAVE A REPLY

Please enter your comment!
Please enter your name here