ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home Breaking News ਕਿਸਾਨਾਂ ਲਈ ਸਰ...

    ਕਿਸਾਨਾਂ ਲਈ ਸਰਕਾਰ ਨੇ ਕੀਤਾ ਉਪਰਾਲਾ, ਇਸ ਦਿਨ ਤੱਕ ਲੈ ਸਕਦੇ ਹੋ ਲਾਭ

    Lambi

    ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ’ਤੇ ਸਬਸਿਡੀ ਹਾਸਲ ਕਰਨ ਲਈ Farmers 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

    ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਕਿਸਾਨਾਂ (Farmers) ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

    ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

    ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

    ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ ’ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਨ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜੀਰੋ ’ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ’ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ।

    ਇਹ ਵੀ ਪੜ੍ਹੋ : ਲਾਲਾ ਜਗਤ ਨਾਰਾਇਣ ਦਾ ਬਲੀਦਾਨ ਦਿਵਸ : ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵੱਲੋਂ 43 ਯੂਨਿਟ ਖੂਨਦਾਨ

    LEAVE A REPLY

    Please enter your comment!
    Please enter your name here