ਇਸ ਸਕੀਮ ਤਹਿਤ ਸਰਕਾਰ ਨੇ ਕਰ ਦਿੱਤੀ ਰਾਸ਼ੀ ਜਾਰੀ, ਕਰ ਲਓ ਚੈੱਕ

Dr. Baljit Kaur
Dr. Baljit Kaur

ਮਲੋਟ (ਮਨੋਜ)। ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ (Government Scheme) ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤÏਰ ਤੇ ਕਮਜ਼ੋਰ ਵਰਗਾਂ ਲਈ ਮਹੀਨਾ ਦਸੰਬਰ 2022 ਤੋਂ ਮਹੀਨਾ ਫਰਵਰੀ 2023 ਤੱਕ ਦੇ ਕੁੱਲ 129 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 65.79 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਅਤੇ ਈਸਾਈ ਬਰਾਦਰੀ ਦੀਆਂ ਲੜਕੀਆਂ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਅÏਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। (Government Scheme)

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਅਨੁਸਾਰ ਅਨੁਸੂਚਿਤ ਜਾਤੀ ਦੇ ਮਹੀਨਾ ਨਵੰਬਰ 2022 ਤੋਂ ਮਹੀਨਾ ਫਰਵਰੀ 2023 ਦੇ 664 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਦੇ ਹਿਸਾਬ ਨਾਲ ਅਦਾਇਗੀ ਜ਼ਿਲ੍ਹਾ ਖਜ਼ਾਨਾ ਦਫ਼ਤਰ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ ਕਰ ਦਿੱਤੀ ਗਈ ਹੈ ਅਤੇ ਪੱਛੜੀਆਂ ਸ੍ਰੇਣੀਆਂ ਨਾਲ ਸਬੰਧਤ 129 ਲਾਭਪਾਤਰੀਆਂ ਨੂੰ ਅਦਾਇਗੀ ਜ਼ਿਲ੍ਹਾ ਖਜ਼ਾਨਾ ਅਫ਼ਸਰ ਰਾਹੀਂ ਤੁਰੰਤ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ 22 ਅਣਪੇਡ ਲਾਭਪਾਤਰੀਆਂ ਨੂੰ ਵੀ ਅਸ਼ੀਰਵਾਦ ਸਕੀਮ ਤਹਿਤ ਅਦਾਇਗੀ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ ਤੁਰੰਤ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਇਮਾਨਦਾਰੀ ਸ਼ਾਇਦ ਜਗਤਾਰ ਸਿੰਘ ਇੰਸਾਂ ਵਰਗਿਆਂ ਕਰਕੇ ਹੀ ਜਿੰਦਾ ਹੈ