ਸਰਕਾਰੀ ਸਕੂਲ ਦੇ ਅਧਿਆਪਕ ਨੂੰ ਪ੍ਰਧਾਨ ਮੰਤਰੀ ਵੱਲੋਂ ਮਿਲਿਆ ਪ੍ਰਸ਼ੰਸਾ ਪੱਤਰ

Government School Teacher
ਸਰਕਾਰੀ ਸਕੂਲ ਦੇ ਅਧਿਆਪਕ ਨੂੰ ਪ੍ਰਧਾਨ ਮੰਤਰੀ ਵੱਲੋਂ ਮਿਲਿਆ ਪ੍ਰਸ਼ੰਸਾ ਪੱਤਰ

(ਅਜੈ ਮਨਚੰਦਾ) ਕੋਟਕਪੂਰਾ। ਸਥਾਨਕ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲ੍ਹਾ ਕੋਟਕਪੂਰਾ ਦੇ ਅੰਗਰੇਜ਼ੀ ਮਾਸਟਰ (ਡਾ.) ਅੰਕੁਰ ਦੂਆ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਸੰਸਾ ਪੱਤਰ ਭੇਜ ਕੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਡਾ. ਅੰਕੁਰ ਦੂਆ ਵੱਲੋਂ ਭਾਰਤ ਸਰਕਾਰ ਵੱਲੋਂ ਚਲਾਏ ਗਏ ’ਪਰਿਕਸ਼ਾ-ਪੇ ਚਰਚਾ-2024’ ਵਿੱਚ ਭਾਗ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ ਸਨ। Government School Teacher

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਨੂੰ ਲੈ ਕੇ ਸੀਐਮ ਮਾਨ ਨੇ ਸੰਭਾਲਿਆ ਮੋਰਚਾ

ਸਕੂਲ ਮੁਖੀ ਸੁਖਵਿੰਦਰ ਕੌਰ ਸਮੇਤ ਸਮੂਹ ਸਟਾਫ ਅਤੇ ਅਰੋੜਾ ਭਾਈਚਾਰਾ ਵੱਲੋਂ ਡਾ. ਦੂਆ ਨੂੰ ਵਧਾਈ ਦਿੰਦਿਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜਿਕਰਯੋਗ ਹੈ ਕਿ ਸਿੱਖਿਆ ਖੇਤਰ ’ਚ ਡਾ. ਦੂਆ ਵੱਲੋਂ ਸਮੇਂ-ਸਮੇਂ ’ਤੇ ਆਰਟੀਕਲ, ਰਿਸਰਚ ਪੇਪਰ ਆਦਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਜਰਨਲਾਂ ਅਤੇ ਅਖਬਾਰਾਂ ਵਿੱਚ ਲੱਗਦੇ ਹੀ ਰਹਿੰਦੇ ਹਨ। ਅਰੋੜਬੰਸ ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਅਤੇ ਜਨਰਲ ਸਕੱਤਰ ਸੁਰਜੀਤ ਸਿੰਘ ਘੁਲਿਆਣੀ ਸਮੇਤ ਮਾ. ਹਰਨਾਮ ਸਿੰਘ, ਹਰਿੰਦਰ ਸਿੰਘ ਚੋਟਮੁਰਾਦਾ, ਕੁਲਬੀਰ ਸਿੰਘ ਮੱਕੜ, ਗੁਰਿੰਦਰ ਸਿੰਘ ਮਹਿੰਦੀਰੱਤਾ ਆਦਿ ਨੇ ਅੰਕੁਰ ਦੂਆ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੰਦਿਆਂ ਉਸਦੇ ਚੰਗੇਰੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। Government School Teacher