NRI ਪੰਜਾਬੀਆਂ ਲਈ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਮਿਲੀ ਸਹੂਲਤ

NRI Punjabis

ਚੰਡੀਗੜ੍ਹ। ਪੰਜਾਬ ਸਰਕਾਰ ਹਰ ਵਰਗ ਲਈ ਭਲਾਈ ਸਕੀਮਾਂ ਚਲਾ ਰਹੀ ਹੈ। ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤਾਂ ਮਿਲ ਰਹੀਆਂ ਹਨ। ਹੁਣ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ (NRI Punjabis) ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖਸ਼ ਢੰਗ ਨਾਲ ਨਜਿੱਠਣ ਲਈ ਐੱਨਆਰਆਈ ਪੰਜਾਬੀਆਂ ਨਾਲ ਮਿਲਣੀ ਨਾਮਕ ਚਾਰ ਪ੍ਰੋਗਰਾਮ ਕਰਵਾਏਗੀ। ਇਹ ਜਾਣਕਾਰੀ ਦਿੰਦਆਂ ਐੱਨਆਰਆਈ ਮਾਮਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਐੱਨਆਰਆਈ ਪੰਜਾਬੀਆਂ ਨਾਲ ਮਿਲਣੀ ਪ੍ਰਗਰਾਮਾਂ ਦੀ ਸ਼ੁਰੂਆਤ 3 ਫਰਵਰੀ ਨੂੰ ਪਠਾਨਕੋਟ ਤੋਂ ਹੋਵੇਗੀ, ਜਿੱਥੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੇ ਮਸਲੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ 9 ਫਰਵਰੀ ਨੂੰ ਐੱਸਬੀਐੱਸ ਨਗਰ (ਨਵਾਂ ਸ਼ਹਿਰ) ਵਿਖੇ ਐੱਸਬੀਐੱਸ ਨਗਰ ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐੱਸਏਐੱਸ ਨਗਰ (ਮੋਹਾਲੀ) ਆਦਿ ਜ਼ਿਲ੍ਹਿਆਂ, ਜਦੋਂਕਿ 16 ਫਰਵਰੀ ਨੂੰ ਸੰਗਰੂਰ, ਪਟਿਆਲਾ, ਬਰਨਾਲਾ, ਫਤਹਿਗੜ੍ਹ ਸਾਹਿਬ, ਮਾਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕੀਤੇ ਜਾਣਗੇ। (NRI Punjabis)

Also Read : ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 48 ਲੱਖ ਰੁਪਏ ਦੀ ਰਾਸ਼ੀ ਜਾਰੀ, ਚੈਕ ਕਰੋ ਆਪਣੇ ਖਾਤੇ

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 22 ਫਰਵਰੀ ਨੂੰ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਤਰਨਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਧਾਲੀਵਾਲ ਨੇ ਦੱਸਿਆ ਕਿ ਪਰਵਾਸੀ ਪੰਜਾਬੀ 11 ਜਨਵਰੀ ਤੋਂ 30 ਜਨਵਰੀ, 2024 ਤੱਕ ਵਿਭਾਗ ਦੀ ਵੈੱਬਸਾਈਟ ਅਤੇ ਵਟਸਐਪ ਨੰਬਰ 90560-09884 ’ਤੇ ਆਪਣੀਆਂ ਸ਼ਿਕਾਇਤਾਂ ਦਰਜ਼ ਕਰਵਾ ਸਕਦੇ ਹਨ। ਇਸ ਮੌਕੇ ਪ੍ਰਮੁੱਖ ਸਕੱਤਰ ਐੱਨਆਰਆਈ ਮਾਮਲੇ ਵਿਭਾਗ ਦਿਲੀਪ ਕੁਮਾਰ, ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ ਐੱਨਆਰਆਈ ਮਾਮਲੇ ਵਿਭਾਗ ਕੰਵਲਪ੍ਰੀਤ ਬਰਾੜ ਅਤੇ ਪਰਮਜੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। (NRI Punjabis)