ਪ੍ਰੋ. ਔਲਖ ਦੇ ਇਲਾਜ ਦਾ ਸਾਰਾ ਖਰਚਾ ਦੇਵੇਗੀ ਸਰਕਾਰ

Prof. Aulakh

(ਕੁਲਵੰਤ ਕੋਟਲੀ) ਮੋਹਾਲੀ। ਲੇਖਕ, ਸਾਹਿਤਕਾਰ ਅਤੇ ਨਾਟਕਕਾਰ ਸਾਡੇ ਸਮਾਜ ਦਾ ਸਰਮਾਇਆ ਹੁੰਦੇ ਹਨ ਪੰਜਾਬ ਸਰਕਾਰ ਇਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦੇਵੇਗੀ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਸਥਾਨਕ ਫੌਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਉੱਘੇ ਨਾਟਕਕਾਰ ਅਤੇ ਲੋਕ ਕਲਾ ਮੰਚ ਦੇ ਸੰਸਥਾਪਕ ਪ੍ਰੋਫੈਸਰ ਅਜਮੇਰ ਔਲਖ (75) ਦਾ ਹਸਪਤਾਲ ਵਿਖੇ ਪੁੱਜ ਕੇ ਹਾਲਚਾਲ ਪੁੱਛਣ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ।

ਸ੍ਰੀ ਬ੍ਰਹਮ ਮਹਿੰਦਰਾ ਨੇ ਪ੍ਰੋ. ਅਜਮੇਰ ਔਲਖ Prof. Aulakh ਨਾਲ ਪੁਰਾਣੀਆਂ ਯਾਦਾਂ ਤਾਜ਼ਾ ਕਰਦਿਆਂ ਉਨ੍ਹਾਂ ਨੂੰ ਇੱਕ ਮਹਾਨ ਨਾਟਕਕਾਰ ਦੱਸਿਆ ਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਵੀ ਕੀਤੀ। ਉਨ੍ਹਾਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰੋ. ਅਜਮੇਰ ਔਲਖ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ ਵੀ 2 ਲੱਖ ਰੁਪਏ ਦੀ ਰਾਸ਼ੀ ਇਲਾਜ ਲਈ ਭੇਜੀ ਸੀ। ਉਨ੍ਹਾਂ ਦੱਸਿਆ ਕਿ ਇਲਾਜ ਦੀ ਬਕਾਇਆ ਰਾਸ਼ੀ ਵੀ ਨਹੀਂ ਅਦਾ ਕਰਨੀ ਪਵੇਗੀ। ਉਧਰ ਪ੍ਰੋ. ਅਜਮੇਰ ਔਲਖ   ਨੂੰ ਹੁਣ ਆਈ.ਸੀ.ਯੂ. ਵਾਰਡ ਤੋਂ ਜਨਰਲ ਵਾਰਡ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬੀ ਸਿਹਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਰਸਾ, ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ ਸ੍ਰੀ ਸ੍ਰੀਰਾਮ ਅਰਸ਼, ਪੰਜਾਬੀ ਸਾਹਿਤ ਸਭਾ ਮੋਹਾਲੀ ਦੇ ਪ੍ਰਧਾਨ ਡਾ. ਸੁਰਿੰਦਰ ਗਿੱਲ ਨੇ ਸਿਹਤ ਮੰਤਰੀ ਪੰਜਾਬ ਦਾ ਪ੍ਰੋ. ਅਜਮੇਰ ਸਿੰਘ ਔਲਖ ਦਾ ਨਿੱਜੀ ਪੱਧਰ ‘ਤੇ ਹਸਪਤਾਲ ਵਿਖੇ ਪੁੱਜਕੇ ਹਾਲਚਾਲ ਪੁੱਛਣ ਤੇ ਮਦਦ ਕਰਨ ਲਈ ਧੰਨਵਾਦ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ