ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News ਰਾਜਪਾਲ ਵੱਲੋਂ ...

    ਰਾਜਪਾਲ ਵੱਲੋਂ ਬਜ਼ਟ ਸੈਸ਼ਨ ਨੂੰ ਮਨਜ਼ੂਰੀ, ਤਿੰਨ ਮਾਰਚ ਨੂੰ ਹੋਵੇਗਾ ਬਜ਼ਟ ਇਜਲਾਸ

    Budget Session

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਬਜ਼ਟ ਇਜਲਾਸ ਸਬੰਧੀ ਗਵਰਨਰ ਤੇ ਪੰਜਾਬ ਸਰਕਾਰ ਵਿਚਕਾਰ ਚੱਲ ਰਿਹਾ ਰੇੜਕਾ ਮੁੱਕਣ ਦਾ ਸਮਾਚਾਰ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਪੰਜਾਬ ਬਜ਼ਟ ਸੈਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪੰਜਾਬ ਦਾ ਬਜ਼ਟ ਇਜਲਾਸ 3 ਮਾਰਚ ਨੂੰ ਹੋਵੇਗਾ। ਸੁਪਰੀਮ ਕੋਰਟ ’ਚ ਬਜ਼ਟ ਸੈਸ਼ਨ ਬੁਲਾਏ ਜਾਣ ਸਬੰਧੀ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਰਾਜਪਾਲ ਨੇ ਸੈਸ਼ਨ ਬੁਲਾਇਆ ਹੈ। (Budget Session)

    ਜ਼ਿਕਰਯੋਗ ਹੈ ਕਿ ਜਦੋਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਪਾਲ ਕੋਲੋਂ ਬਜ਼ਟ ਇਜਲਾਸ ਚਲਾਉਣ ਦਾ ਪ੍ਰਸਤਾਵ ਭੇਜਿਆ ਸੀ ਤਾਂ ਰਾਜਪਾਲ ਨੇ ਇਹ ਕਹਿ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਪਹਿਲਾਂ ਮੁੱਖ ਮੰਤਰੀ ਉਨ੍ਹਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣ। ਤਾਂ ਇਸ ਨੂੰ ਲੈ ਕੇ ਬੀਤੇ ਦਿਨ ਪੰਜਾਬ ਸਰਕਾਰ ਨੇ ਸਪਰੀਮ ਕੋਰਟ ਦਾ ਰੁਖ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਅੱਜ ਸਾਢੇ ਤਿੰਨ ਵਜੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ। ਇਸ ਸੁਣਵਾਈ ਦੌਰਾਨ ਰਾਜਪਾਲ ਨੇ ਬਜ਼ਟ ਸੈਸ਼ਨ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here