ਰਾਜਪਾਲ ਨੇ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋ ਕੇ ਸਰਕਾਰ ਦਾ ਸਾਥ ਦੇਣ ਦਾ ਦਿੱਤਾ ਸੱਦਾ

Patiala News
ਪਟਿਆਲਾ : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ।

ਰਾਜਪਾਲ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੁੰਦਿਆਂ ਸੂਬਾ ਸਰਕਾਰ ਦਾ ਸਾਥ ਦੇਣ ਦਾ ਸੱਦਾ ਦਿੱਤਾ। ਰਾਜਪਾਲ ਨੇ ਪੋਲੋ ਗਰਾਊਂਡ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਸ਼ਾਨਦਾਰ ਪਰੇਡ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। (Patiala News)

ਮੈਂ ਪੰਜਾਬੀਆਂ ਦੇ ਸਿਦਕ ਤੇ ਸਿਰੜ ਤੋਂ ਪ੍ਰਭਾਵਿਤ : ਬਨਵਾਰੀ ਲਾਲ ਪੁਰੋਹਿਤ

ਰਾਜਪਾਲ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਜਿਵੇਂ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਯੋਗਦਾਨ ਪਾਇਆ, ਉਸੇ ਤਰ੍ਹਾਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੀ ਅਲਾਮਤ ਸਾਡੇ ਸਮਾਜ ਨੂੰ ਖੋਖਲਾ ਕਰ ਰਹੀ ਹੈ, ਇਸ ਲਈ ਉਨ੍ਹਾਂ ਨੇ ਖ਼ੁਦ ਉਚ ਅਧਿਕਾਰੀਆਂ ਨੂੰ ਪੱਤਰ ਲਿਖਕੇ ਸਵੱਛ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਾ ਸੰਕਲਪ ਲੈਣ ’ਤੇ ਜ਼ੋਰ ਦਿੱਤਾ ਹੈ।

ਪੰਜਾਬੀ ਇੱਕ ਵਾਰ ਜੇ ਕੁਝ ਕਰਨ ਦੀ ਠਾਣ ਲੈਂਦੇ ਹਨ ਉਸਨੂੰ ਪੂਰਾ ਕਰਕੇ ਹੀ ਦਮ ਲੈਂਦੇ ਹਨ

ਪੰਜਾਬ ਨੂੰ ਨਸ਼ਿਆਂ ਸਮੇਤ ਸਰਹੱਦ ਪਾਰੋਂ ਦਰਪੇਸ਼ ਕਈ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਸੱਦਾ ਦਿੱਤਾ ਕਿ ਉਹ ਸਾਡੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਾਮਬੰਦ ਹੋ ਕੇ ਨਸ਼ਿਆਂ ਵਿਰੁੱਧ ਵਿੱਢੀ ਲੜਾਈ ’ਚ ਸੂਬਾ ਸਰਕਾਰ ਦਾ ਸਾਥ ਦੇਣ। ਰਾਜਪਾਲ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਸਿਦਕ ਤੇ ਸਿਰੜ ਦੇ ਕਾਇਲ ਹਨ, ਕਿਉਂਕਿ ਪੰਜਾਬੀ ਇੱਕ ਵਾਰ ਜੇ ਕੁਝ ਕਰਨ ਦੀ ਠਾਣ ਲੈਂਦੇ ਹਨ ਤਾਂ ਉਸਨੂੰ ਪੂਰਾ ਕਰਕੇ ਦਮ ਲੈਂਦੇ ਹਨ। Patiala News

ਇਹ ਵੀ ਪੜ੍ਹੋ: ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਲਾਇਆ ਧਰਨਾ

ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਡੀ.ਜੀ.ਪੀ. ਗੌਰਵ ਯਾਦਵ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ, ਐਮ.ਪੀ. ਪ੍ਰਨੀਤ ਕੌਰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਦੇਵ ਸਿੰਘ ਦੇਵ ਮਾਨ ਤੇ ਗੁਰਲਾਲ ਘਨੌਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here