Governor and Chief Minister
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ (Governor and Chief Minister) ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ’ਚ ਹਾਂ ਸਰਕਾਰ ਦਾ ਹੈਲੀਕਾਪਟਰ ਨਹੀਂ ਵਰਤਾਂਗਾ। ਉਨ੍ਹਾਂ ਕਿਹਾ ਕਿ ਮੈਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ। ਸੀਐੱਮ ਦੀ ਇੱਕ ਗਰਿਮਾ ਹੰੁਦਾ ਹੈ।
ਅਸੀਂ ਟੀਵੀ ਦੇਖ ਰਹੇ ਸੀ ਤੇ ਮੁੱਖ ਮੰਤਰੀ ਨੇ ਸਾਡਾ ਵਿਧਾਨ ਸਭਾ ਵਿੱਚ ਮਜਾਕ ਉਡਾਇਆ ਹੈ। ਉਨ੍ਹਾਂ ਨੇ ਲਵ ਲੈਟਰ ਸ਼ਬਦ ਦੀ ਵਰਤੋਂ ਕੀਤੀ ਹੈ ਜੋ ਕਿ ਬਿਲਕੁਲ ਵੀ ਠੀਕ ਨਹੀਂ। ਉਨ੍ਹਾਂ ਕਿਹਾ ਕਿ ਇਸ ਤੋਂ ਵੀ ਮਾੜੇ ਸ਼ਬਦਾਂ ਦੀ ਵਰਤੋਂ ਕਰਨੀ ਹੈ ਤਾਂ ਮੁੱਖ ਮੰਤਰੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਮੇਰੇ ਸਵਾਲਾਂ ਦਾ ਜਵਾਬ ਦੇਣਾ ਪਵੇਗਾ। ਲਵ ਲੈਟਰ ਕਹਿ ਕੇ ਇਨ੍ਹਾਂ ਸਵਾਲਾਂ ਤੋਂ ਬਚਿਆ ਨਹੀਂ ਜਾ ਸਕਦਾ। ਸਵਾਲਾਂ ਦੇ ਜਵਾਬ ਦੇਣ ਦਾ ਹੁਕਮ ਸੁਪਰੀਮ ਕੋਰਟ ਵੱਲੋਂ ਦਿੱਤਾ ਗਿਆ ਹੈ। ਸਰਕਾਰ ਹੀ ਸੁਪਰੀਮ ਕੋਰਟ ਗਈ ਸੀ। ਉਨ੍ਹਾਂ ਕਿਹਾ ਕਿ ਮੇਰੇ ’ਤੇ ਦੋਸ਼ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੁਢਲਾਡਾ ‘ਚ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ
ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਅਧਿਕਾਰ ਹੈ ਕਿ ਉਹ ਸਰਕਾਰ ਤੋਂ ਜਾਣਕਾਰੀਆਂ ਲੈ ਸਕਦਾ ਹੈ। ਸਾਡਾ ਮਕਸਦ ਹੈ ਕਿ ਸਰਕਾਰ ਚੰਗੀ ਤਰ੍ਹਾਂ ਕੰਮ ਕਰੇ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਦੀ ਬਰਾਬਰੀ ਨਹੀਂ ਕਰ ਸਕਦਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸੰਬੋਧਨ ’ਚ ਅੱਗੇ ਕਿਹਾ ਕਿ ਮੇਰੇ ’ਤੇ ਦੋਸ਼ ਲਾਉਣਾ ਗਲਤ ਹੈ। ਮੇਰੇ ਵੱਲੋਂ ਦਖ਼ਲਅੰਦਾਜ਼ੀ ਨਹੀਂ ਕੀਤੀ ਗਈ। ਤੁਸੀਂ ਪਸੰਦ ਕਰੋ ਜਾਂ ਨਾ ਕਰੋ ਰਾਜਪਾਲ ਕਿਤੇ ਵੀ ਜਾਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿੰਨਾ ਮਰਜ਼ੀ ਨਰਾਜ਼ ਹੋ ਜਾਓ ਸੰਵਿਧਾਨ ਅਨੁਸਾਰ ਕੰਮ ਤਾਂ ਕਰਨਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਇਸ ਮਸਲੇ ’ਤੇ ਮੇਰੀ ਕਾਨੂੰਨੀ ਟੀਮ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੇਰੇ ‘ਤੇ ਪੰਜਾਬ ਯੂਨੀਵਰਸਿਟੀ ਵਾਲੇ ਮਾਮਲੇ ‘ਚ ਦੋਸ਼ ਲਾਏ ਜਾ ਰਹੇ ਹਨ। ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ।