ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor of Punjab) ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ‘ਮੇਰੀ ਸਰਕਾਰ’ ਕਿਉਂ ਨਹੀਂ ਕਹਿਣਗੇ? ਪੰਜਾਬ ਸਰਕਾਰ ਉਨ੍ਹਾਂ ਦੀ ਸਰਕਾਰ ਹੈ ਅਤੇ ਉਹ ਇਸ ਨੂੰ ਵਾਰ-ਵਾਰ ‘ਮੇਰੀ ਸਰਕਾਰ’ ਕਹਿਣਗੇ। ਉਨ੍ਹਾਂ ਨੇ ਭਗਵੰਤ ਮਾਨ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਹੈ, ਜਿਸ ਵਿੱਚ ਉਨ੍ਹਾਂ ਨੇ ‘ਮੇਰੀ ਸਰਕਾਰ’ ਨਾ ਕਹਿਣ ਦੀ ਗੱਲ ਕਹੀ ਹੋਵੇ।
ਇਹ ਵੀ ਪੜ੍ਹੋ : ‘ਬਿਪਰਜੋਏ ਤੂਫ਼ਾਨ’ ਕਾਰਨ ਅਲਰਟ ਜਾਰੀ, ਗੁਜਰਾਤ ਦੇ ਕੰਢੀ ਖੇਤਰ ਕਰਵਾਏ ਜਾ ਰਹੇ ਨੇ ਖਾਲੀ
ਪੁਰੋਹਿਤ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਹਨ ਕਿ ਮੁੱਖ ਮੰਤਰੀ ਨੂੰ ਰਾਜਪਾਲ ਦੇ ਹਰ ਸਵਾਲ ਦਾ ਜਵਾਬ ਦੇਣਾ ਹੋਵੇਗਾ। ਕਿਉਂਕਿ ਇਹ ਮੁੱਖ ਮੰਤਰੀ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਉਨ੍ਹਾਂ ਦੀਆਂ 10 ਚਿੱਠੀਆਂ ਦਾ ਵੀ ਸੀਐਮ ਮਾਨ ਵੱਲੋਂ ਜਵਾਬ ਨਹੀਂ ਦਿੱਤਾ ਗਿਆ। ਇਨ੍ਹਾਂ ਪੱਤਰਾਂ ਵਿੱਚ ਕਈ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਦੇਣ ਅਤੇ ਹੋਰ ਵਿਵਾਦਾਂ ਸਮੇਤ ਕਈ ਸਵਾਲ ਪੁੱਛੇ ਗਏ ਸਨ।
‘ਮਾਈ ਗਵਰਨਮੈਂਟ’ ਨਾ ਬੋਲਣ ਦਾ ਲਾਇਆ ਸੀ ਦੋਸ਼ | Governor of Punjab
ਦਰਅਸਲ, ਸੀਐਮ ਭਗਵੰਤ ਮਾਨ ਨੇ 11 ਜੂਨ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਹਾ ਸੀ ਕਿ ਬਜਟ ਸੈਸ਼ਨ ਦੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਸੀ ਕਿ ਉਹ ਪੰਜਾਬ ਦੀਆਂ ਪ੍ਰਾਪਤੀਆਂ ’ਤੇ ਆਪਣੇ ਭਾਸਨ ’ਚ ‘ਮੇਰੀ ਸਰਕਾਰ’ ਭਾਵ ‘ਮਾਈ ਗਵਰਨਮੈਂਟ’ ਨਹੀਂ ਕਹਿਣਗੇ। ਇਸ ’ਤੇ ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਉਹ ਸੁਪਰੀਮ ਕੋਰਟ ਜਾਣਗੇ। ਕਿਉਂਕਿ ਭਾਸ਼ਨ ਨੂੰ ਮੰਤਰੀ ਮੰਡਲ ਵੱਲੋਂ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਰਾਜਪਾਲ ਨੂੰ ‘ਮਾਈ ਗਵਰਨਮੈਂਟ’ ਬੋਲਣਾ ਪਿਆ।
ਰਾਜਪਾਲ-ਮੁੱਖ ਮੰਤਰੀ ਵਿਚਾਲੇ ਵਧੀ ਤਕਰਾਰ
ਜਦੋਂ ਤੋਂ ‘ਆਪ’ ਸਰਕਾਰ ਸੱਤਾ ’ਚ ਆਈ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਕਰਾਰ ਦੇਖਣ ਨੂੰ ਮਿਲੀ ਹੈ। ਜਿੱਥੇ ਸੀਐਮ ਭਗਵੰਤ ਮਾਨ ਵਾਰ-ਵਾਰ ਰਾਜਪਾਲ ’ਤੇ ਦੋਸ਼ ਲਾਉਣ ਤੋਂ ਗੁਰੇਜ ਨਹੀਂ ਕਰਦੇ, ਉਥੇ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੁਰੋਹਿਤ ਵੀ ਸੀਐਮ ਮਾਨ ’ਤੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਾ ਨਿਭਾਉਣ ਦੇ ਦੋਸ਼ ਲਾਉਂਦੇ ਰਹੇ ਹਨ। ਰਾਜਪਾਲ ਨੇ ਪੰਜਾਬ ਸਰਕਾਰ ’ਤੇ ਬੇਲੋੜਾ ਬਜਟ ਸੈਸ਼ਨ ਬੁਲਾਉਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਰਾਜਪਾਲ ’ਤੇ ਬਜ਼ਟ ਸੈਸ਼ਨ ਬੁਲਾਉਣ ਦੀ ਇਜਾਜਤ ਨਾ ਦੇਣ ਦਾ ਦੋਸ਼ ਲਾਇਆ ਹੈ।