ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਨੂੰ ਇਸ ਦਿਨ ਮਿਲਣਗੇ ਰਾਜਪਾਲ

Pakistan Border

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਛੇਤੀ ਹੀ ਪਾਕਿਸਤਾਨ ਬਾਰਡਰ (Pakistan Border) ਦੇ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨਾਲ ਮੁਲਾਕਾਤ ਕਰਨਗੇ। ਪਾਕਿਸਤਾਨ ਵੱਲੋਂ ਡਰੋਨ ਅਤੇ ਨਸ਼ਾ ਭੇਜਣ ਦੀਆਂ ਵੱਧਦੀਆਂ ਗਤੀਵਿਧੀਆਂ ਵਿਚਕਾਰ ਰਾਜਪਾਲ ਦੇ ਇਸ ਦੌਰੇ ਨੂੰ ਸੁਰੱਖਿਆ ਦੇ ਲਿਹਾਜ਼ ਨਾਲ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਰਾਜਪਾਲ ਦੇ ਇਸ 2 ਦਿਨਾਂ ਦੌਰੇ ਨੂੰ ਲੈ ਕੇ ਪੰਜਾਬ ਰਾਜ ਭਵਨ ਨੇ ਸੂਬਾ ਸਰਕਾਰ ਨੂੰ ਪੂਰਾ ਬਿਓਰਾ ਭੇਜ ਦਿੱਤਾ ਹੈ।

ਇਸ ਦੌਰੇ ਦਾ ਆਗਾਜ਼ 1 ਫਰਵਰੀ ਤੋਂ ਹੋਵੇਗਾ। ਇਸ ਦੌਰਾਨ ਰਾਜਪਾਲ ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨਾਲ ਮੁਲਾਕਾਤ ਕਰਨਗੇ। 2 ਫਰਵਰੀ ਨੂੰ ਰਾਜਪਾਲ ਫਿਰੋਜ਼ਪੁਰ ਵਿਚ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਸੂਬਾ ਸਰਕਾਰ ਦੇ ਪੁਲਸ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ।

ਇਹ ਬੈਠਕ ਕਰੀਬ ਇੱਕ ਘੰਟੇ ਤੱਕ ਚੱਲੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਪਾਕਿਸਤਾਨ ਵੱਲੋਂ ਡਰੋਨ, ਨਸ਼ਾ ਅਤੇ ਆਰਮਜ਼ ਸਪਲਾਈ ਦੀਆਂ ਵੱਧਦੀਆਂ ਘਟਨਾਵਾਂ ’ਤੇ ਚਰਚਾ ਹੋਵੇਗੀ। ਪਾਕਿਸਤਾਨ ਵੱਲੋਂ ਡਰੋਨ ਦਾ ਦਾਖਲਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜੋ ਕੇਂਦਰ ਸਰਕਾਰ ਲਈ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

ਕੇਂਦਰੀ ਗ੍ਰਹਿ ਮੰਤਰਾਲਾ ਅਤੇ ਰੱਖਿਆ ਮੰਤਰਾਲਾ ਨੇ ਵੀ ਇਸ ਵੱਧਦੇ ਦਾਖਲੇ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਬਾਰਡਰ ’ਤੇ ਐਂਟੀ ਡਰੋਨ ਸਿਸਟਮ ਮਤਲਬ ਡਰੋਨ ਮਾਰ ਡੇਗਣ ਦੀ ਵਿਵਸਥਾ ਨੂੰ ਪੁਖਤਾ ਕਰਨ ਦੇ ਸੰਕੇਤ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨਾਲ ਮੁਲਾਕਾਤ ਕਰ ਕੇ ਜ਼ਮੀਨੀ ਹਕੀਕਤ ਜਾਣਨਗੇ ਤਾਂ ਕਿ ਪਾਕਿਸਤਾਨ ਵਲੋਂ ਹੋਣ ਵਾਲੀਆਂ ਗਤੀਵਿਧੀਆਂ ’ਤੇ ਨਕੇਲ ਕੱਸੀ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here