ਰਾਜਪਾਲ ਨੇ ਅਮਨ ਅਰੋੜਾ ਮਾਮਲੇ ’ਚ ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ

Banwari Lal Purohit

ਲਿਖਿਆ, ਮੰਤਰੀ ਖਿਲਾਫ਼ ਅਜੇ ਤੱਕ ਕਿਉਂ ਨਹੀਂ ਕੀਤੀ ਕਾਰਵਾਈ, ਰਿਪੋਰਟ ਪੇਸ਼ ਕਰਨ ਨੂੰ ਆਖਿਆ | Banwari Lal Purohit

  • ਝੰਡਾ ਲਹਿਰਾਉਣ ਦੀ ਡਿਊਟੀ ਲਾਏ ਜਾਣ ’ਤੇ ਵੀ ਚੁੱਕੇ ਗਏ ਸੁਆਲ | Banwari Lal Purohit

ਚੰਡੀਗੜ੍ਹ (ਅਸ਼ਵਨੀ ਚਾਵਲਾ)। ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2 ਸਾਲਾਂ ਦੀ ਸਜ਼ਾ ਹੋਣ ਤੋਂ ਬਾਅਦ ਉਨ੍ਹਾਂ ਦੇ ਕੈਬਨਿਟ ਮੰਤਰੀ ਦੇ ਅਹੁਦੇ ’ਤੇ ਕਾਇਮ ਰਹਿਣ ਅਤੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਡਿਊਟੀ ਲਾਏ ਜਾਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਾਫ਼ੀ ਜ਼ਿਆਦਾ ਨਰਾਜ਼ ਨਜ਼ਰ ਆ ਰਹੇ ਹਨ। ਰਾਜਪਾਲ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਦੇ ਹੋਏ ਮੁਕੰਮਲ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਇਸ ਸਮੇਂ ਪੰਜਾਬ ਵਿੱਚ ਨਹੀਂ ਹਨ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵਾਪਸੀ ਜੁਆਬ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਕੁਝ ਹਫ਼ਤਿਆਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਚਿੱਠੀ ਭੇਜਣੀ ਬੰਦ ਹੋਈ ਪਈ ਸੀ ਹੁਣ ਇੱਕ ਵਾਰ ਫਿਰ ਇੱਕ-ਦੂਜੇ ਨੂੰ ਚਿੱਠੀ ਭੇਜਣ ਦਾ ਕੰਮ ਸ਼ੁਰੂ ਹੋ ਗਿਆ ਹੈ। (Banwari Lal Purohit)

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਕੋਠੀ ਨੇੜੇ ਹਜ਼ਾਰਾਂ ਪੇਂਡੂ ਮਜ਼ਦੂਰਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ 2 ਸਾਲ ਦੀ ਸਜ਼ਾ ਹੋਈ ਸੀ ਅਤੇ ਹੁਣ ਤੱਕ ਕਿਸੇ ਵੀ ਉਤਲੀ ਅਦਾਲਤ ਵੱਲੋਂ ਉਨ੍ਹਾਂ ਦੀ ਸਜ਼ਾ ’ਤੇ ਰੋਕ ਨਹੀਂ ਲਾਈ ਗਈ। ਇਸ ਲਈ ਉਨ੍ਹਾਂ ਦੇ ਖ਼ਿਲਾਫ਼ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਕਾਰਵਾਈ ਕੀਤੀ ਜਾਣੀ ਬਣਦੀ ਸੀ ਪਰ ਹੁਣ ਤੱਕ ਸੁਪਰੀਮ ਕੋਰਟ ਦੇ ਆਦੇਸ਼ਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ । ਇਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਅਮਨ ਅਰੋੜਾ ਦੀ ਡਿਊਟੀ ਕੌਮੀ ਝੰਡੀ ਲਹਿਰਾਉਣ ਲਈ ਗਈ । ਜਿਹੜਾ ਕਿ ਕਾਨੂੰਨੀ ਸਿਸਟਮ ਨੂੰ ਸੱਟ ਮਾਰਨ ਦੇ ਨਾਲ ਹੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਸਰਕਾਰੀ ਦੀ ਨੈਤਿਕਤਾ ’ਤੇ ਵੀ ਸੁਆਲ ਖੜ੍ਹਾ ਕਰਦਾ ਹੈ। ਇਸ ਲਈ ਪੂਰੇ ਮਾਮਲੇ ਦੀ ਰਿਪੋਰਟ ਜਲਦ ਤੋਂ ਜਲਦ ਘੱਲੀ ਜਾਵੇ। (Banwari Lal Purohit)