ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਇਸ ਸੰਮੇਲਨ ਨੂੰ ਕਰਨਗੇ ਸੰਬੋਧਨ
ਨਵੀਂ ਦਿੱਲੀ। ਕਰੀਬ ਤਿੰਨ ਦਹਾਕਿਆਂ ਬਾਅਦ ਆਈ ਨਵੀਂ ਸਿੱਖਿਆ ਨੀਤੀ ‘ਤੇ ਰਾਜਪਾਲਾਂ ਦਾ ਸੰਮੇਲਨ ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਦੇ ਖਤਰੇ ਕਾਰਨ ਕੱਲ੍ਹ ਸਵੇਰੇ ਵੀਡੀਓ ਕਾਨਫਰੰਸ ਰਾਹੀਂ ਹੋਵੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸੰਮੇਲਨ ਨੂੰ ਸੰਬੋਧਨ ਕਰਨਗੇ ਤੇ ਸੰਮੇਲਨ ‘ਚ ਵੱਖ-ਵੱਖ ਸੂਬਿਆਂ ਦੇ ਰਾਜਪਾਲ, ਸਿੱਖਿਆ ਮੰਤਰੀ, ਕੁਲਪਤੀ ਤੇ ਸੀਨੀਅਰ ਅਧਿਕਾਰੀ ਵੀ ਹਿੱਸਾ ਲੈਣਗੇ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਨਵੀਂ ਸਿੱਖਿਆ ਨੀਤੀ ਦਾ ਐਲਾਨ ਕੀਤਾ ਸੀ ਤੇ ਉਦੋਂ ਤੋਂ ਦੇਸ਼ ‘ਚ ਨਵੀਂ ਸਿੱਖਿਆ ਨੀਤੀ ‘ਤੇ ਬਹਿਸ ਚੱਲ ਰਹੀ ਹੈ। ਇਹ ਨਵੀਂ ਸਿੱਖਿਆ ਨੀਤੀ 34 ਸਾਲਾਂ ਬਾਅਦ ਆਈ ਹੈ ਜਦੋਂਕਿ ਇਸ ਤੋਂ ਪਹਿਲਾਂ ਤੱਤਕਾਲੀਨ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ 1986 ‘ਚ ਨਵੀਂ ਸਿੱਖਿਆ ਨੀਤੀ ਐਲਾਨ ਕੀਤਾ ਸੀ। ਨਵੀਂ ਸਿੱਖਿਆ ਨੀਤੀ ਸਬੰਧੀ ਇਨ੍ਹਾਂ ਦਿਨੀਂ ਦੇਸ਼ ਭਰ ‘ਚ ਵੈਬੀਨਾਰ ਵੀਡੀਓ ਕਾਨਫਰੰਸ ਤੇ ਆਭਾਸੀ ਵਿਚਾਰ ਗੋਸ਼ਟੀ ਰਾਹੀਂ ਚਰਚਾਵਾਂ ਚੱਲ ਰਹੀਆਂ ਹਨ ਤੇ ਦੇਸ਼ ਦੇ ਵੱਖ-ਵੱਖ ਸਿੱਖਿਆ ਅਦਾਰਿਆਂ ਦੇ ਸਿੱਖਿਆ ਮਾਹਿਰ ਇਸ ‘ਤੇ ਵਿਚਾਰ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.