ਪੰਜਾਬ ਸਰਕਾਰ ਨੇ ਪੀਏਯੂ ’ਚ ਆਡੀਟੋਰੀਅਮ ਬੁੱਕ ਕਰਵਾਇਆ
(ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ਸਰਕਾਰ ਵੱਲੋਂ ਪੀਏਯੂ ਲੁਧਿਆਣਾ ਵਿਖੇ ਮਹਾਂਡਿਬੇਟ (Grand Debate ) ਦਾ ਪ੍ਰੋਗਰਾਮ ਰੱਖਿਆ ਹੈ। ਜਿਸ ਦੇ ਲਈ ਪੰਜਾਬ ਸਰਕਾਰ ਤਿਆਰੀਆਂ ਆਰੰਭਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਮਹਾਂਡਿਬੇਟ ’ਚ ਖੁੱਲ੍ਹੀ ਬਹਿਸ ਹੋਵੇਗੀ। ਜਿਸ ਦੇ ਲਈ ਪੰਜਾਬ ਸਰਕਾਰ ਨੇ ਪੀਏਯੂ ’ਚ ਡਾ. ਮਨਮੋਹਨ ਆਡੀਟੋਰੀਅਮ ਬੁੱਕ ਕਰਵਾਇਆ ਹੈ।
ਇਹ ਵੀ ਪੜ੍ਹੋ : ਬਾਟਲਾ ਹਾਊਸ ਮੁਕਾਬਲਾ: ਦਿੱਲੀ ਹਾਈਕੋਰਟ ਨੇ ਅੱਤਵਾਦੀ ਅਰੀਜ਼ ਖਾਨ ਦੀ ਸਜ਼ਾ ਬਰਕਰਾਰ ਰੱਖੀ
ਜ਼ਿਕਰਯੋਗ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ 20 ਅਤੇ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਸੱਦੇ ਜਾ ਰਹੇ ਸੈਸ਼ਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ ‘ਤੇ 1 ਨਬੰਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਬਹਿਸ ਲਈ ਸੱਦਾ ਦਿੱਤਾ ਸੀ ਪਰਤੂੰ ਹੁਣ ਡਿਬੇਟ ਵਾਲੀ ਥਾਂ ਬਦਲ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਇਹ ਮਹਾਂਡਿਬੇਟ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿੱਚ ਹੋਵੇਗੀ।