(ਰਾਜ ਕੁਮਾਰ) ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਤੇ ਸਥਿਤ ਪਵਨ ਕਰਿਆਨਾ ਸਟੋਰ ਨੂੰ ਅੱਗ ਲੱਗਣ ਕਾਰਨ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਵਨ ਕੁਮਾਰ ਠੁਕਰਾਲ ਅਤੇ ਉਸਦੇ ਪਰਿਵਾਰਕ ਮੈਂਬਰ ਵਿਜੈ ਕੁਮਾਰ ਬਜਾਜ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 3 ਵਜੇ ਓਹਨਾ ਪਤਾ ਲੱਗਿਆ ਕਿ ਉਹਨਾਂ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ ਜਿਸ ਦੀ ਸੂਚਨਾ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। Fire Accident News
ਇਹ ਵੀ ਪੜ੍ਹੋ: ਰਣਦੀਪ ਸੁਰਜੇਵਾਲਾ ਦੇ ਚੋਣ ਪ੍ਰਚਾਰ ’ਤੇ ਪਾਬੰਦੀ

ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੁਆਰਾ ਬੜੀ ਹੀ ਮਸ਼ੁਕਤ ਨਾਲ ਅੱਗ ’ਤੇ ਕਾਬੂ ਪਾਇਆ ਗਿਆ ਪਰੰਤੂ ਉਦੋਂ ਤੱਕ ਦੁਕਾਨ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਉਹਨਾਂ ਨੇ ਦੱਸਿਆ ਕਿ ਇਸ ਘਟਨਾ ਨਾਲ ਉਹਨਾਂ ਦਾ ਕਰੀਬ 9 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਅਤੇ ਪਰਿਵਾਰ ਕੋਲ ਦੁਕਾਨ ਤੇ ਮਕਾਨ ਵੀ ਕਿਰਾਏ ’ਤੇ ਹੈ ਅਤੇ ਹੋਰ ਕੋਈ ਵੀ ਕਮਾਈ ਦਾ ਸਾਧਨ ਨਹੀਂ ਹੈ ਇੱਕ ਦੁਕਾਨ ਹੀ ਉਸ ਦੀ ਕਮਾਈ ਦਾ ਸਾਧਨ ਸੀ ਜੋ ਕਿ ਅੱਗ ਲੱਗਣ ਨਾਲ ਸੜ ਗਈ ਹੈ । Fire Accident News