ਪ੍ਰਿੰਸੀਪਲ ਤੇ ਅਧਿਆਪਕਾਂ ਵਲੋਂ ਕਰਵਾਈ ਸਖ਼ਤ ਮਿਹਨਤ ਰੰਗ ਲਿਆਈ, ਛਾ ਗਏ ਵਿਦਿਆਰਥੀ

Punjab Board Result

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਗੁਰੂਹਰਸਹਾਏ ਦੀ ਵਿਦਿਆਰਥਣ ਨੇ ਜ਼ਿਲ੍ਹਾ ਫਿਰੋਜ਼ਪੁਰ ‘ਚ ਮਾਰੀ ਬਾਜ਼ੀ

ਗੁਰੂਹਰਸਹਾਏ (ਵਿਜੈ ਹਾਂਡਾ)। ਪੰਜਾਬ ਸਕੂਲ ਸਿੱਖਿਆ ਬੋਰਡ (Punjab Board Result) ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਜ਼ਿਲ੍ਹਾ ਫਿਰੋਜ਼ਪੁਰ ਸਮੇਤ ਪੂਰੇ ਪੰਜਾਬ ਵਿੱਚ ਸ਼ਾਨਦਾਰ ਆਏ ਹਨ ਜਿਸ ਵਿੱਚ ਗੁਰੂਹਰਸਹਾਏ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਵਲੋਂ ਪੰਜਵੀਂ ਜਮਾਤ ਦੇ ਨਤੀਜਿਆਂ ਦੀ ਤਰ੍ਹਾਂ ਅੱਠਵੀਂ ਜਮਾਤ ਦੇ ਇਹਨਾਂ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿਛਲੇ ਨਤੀਜਿਆਂ ਦੀ ਤਰ੍ਹਾਂ ਹੀ ਲੜਕੀਆਂ ਵਲੋਂ ਬਾਜ਼ੀ ਮਾਰੀ ਗਈ ਹੈ।‌

ਜੇਕਰ ਗੱਲ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਮਾਰਟ ਸਕੂਲ ਦੀ ਕਰ ਲਈ ਜਾਵੇ ਤਾਂ ਇਸ ਸਕੂਲ ਦੀ ਵਿਦਿਆਰਥਣ ਜੈਸਮੀ ਪੁੱਤਰੀ ਸੰਦੀਪ ਕੁਮਾਰ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜੇ ਵਿਚੋਂ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਪਹਿਲਾ ਸਥਾਨ ਤੇ ਪੂਰੇ ਪੰਜਾਬ ਅੰਦਰ ਅੱਠਵਾਂ ਸਥਾਨ ਹਾਸਲ ਕੀਤਾ ਗਿਆ ਹੈ ।‌ ਸਰਕਾਰੀ ਸਕੂਲ ਦੀ ਵਿਦਿਆਰਥਣ ਜੈਸਮੀ ਪੁੱਤਰੀ ਸੰਦੀਪ ਕੁਮਾਰ ਵਲੋਂ 600 ਚ 592 ਨੰਬਰ ਪ੍ਰਾਪਤ ਕਰਦਿਆਂ 98.67 ਪ੍ਰਤੀਸ਼ਤ ਅੰਕਾਂ ਨਾਲ ਆਪਣਾ ਨਾਮ ਦਰਜ਼ ਕਰਵਾਇਆ ਗਿਆ ਹੈ।‌

ਪੰਜਵੀਂ ਤੋਂ ਬਾਅਦ ਅੱਠਵੀਂ ਜਮਾਤ ਗੁਰੂਹਰਸਹਾਏ ਦੇ ਵਿਦਿਆਰਥੀ ਛਾਏ | Punjab Board Result

ਇਸ ਸਬੰਧੀ ਗੱਲਬਾਤ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਦੇ ਪ੍ਰਿੰਸੀਪਲ ਕਰਨ ਸਿੰਘ ਧਾਲੀਵਾਲ ਨੇ ਦੱਸਿਆਂ ਕਿ ਸਾਡੇ ਸਕੂਲ ਦੀ ਵਿਦਿਆਰਥਣ ਜੈਸਮੀ ਪੁੱਤਰੀ ਸੰਦੀਪ ਕੁਮਾਰ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਪੂਰੇ ਪੰਜਾਬ ਅੰਦਰ ਅੱਠਵਾਂ ਸਥਾਨ ਹਾਸਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਸਾਡੇ ਸਕੂਲ ਇਹਨਾਂ ਵਿਦਿਆਰਥੀਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਤੇ ਲੜਕੀ ਦੇ ਮਾਪਿਆਂ ਸਮੇਤ ਇਲਾਕੇ ਤੇ ਸਮੁੱਚੇ ਜ਼ਿਲ੍ਹੇ ਫਿਰੋਜ਼ਪੁਰ ਲਈ ਬਹੁਤ ਮਾਣ ਵਾਲੀ ਗੱਲ ਕਿ ਸਾਡੇ ਸਕੂਲ ਦੀ ਵਿਦਿਆਰਥਣ ਸਾਡੀ ਬੇਟੀ ਜੈਸਮੀ ਵਲੋਂ ਸਾਡੇ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ ਹੈ।

ਉਹਨਾਂ ਕਿਹਾ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆਂ ਅੰਦਰ ਵੀ ਧੀਆਂ ਵਲੋਂ ਬਾਜ਼ੀ ਮਾਰੀ ਗਈ ਸੀ ਤੇ ਹੁਣ ਵੀ ਇਕ ਧੀ ਵਲੋਂ ਸਕੂਲ ਦਾ ਨਾਮ ਉੱਚਾ ਕੀਤਾ ਗਿਆ ਹੈ। ਉਧਰ ਅੱਠਵੀਂ ਜਮਾਤ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਪਹਿਲੇ ਸਥਾਨ ਤੇ ਆਉਣ ਵਾਲੀ ਜੈਸਮੀ ਦੇ ਮਾਪੇ ਗਦਗਦ ਦਿਖਾਈ ਦੇ ਰਹੇ ਹਨ।‌ ਉਹਨਾਂ ਕਿਹਾ ਕਿ ਸਾਨੂੰ ਸਾਡੀ ਧੀ ਜੈਸਮੀ ਤੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਸ ਵਲੋਂ ਜਿੱਥੇ ਸਿੱਖਿਆ ਦੇ ਖੇਤਰ ਵਿੱਚ ਸਾਡਾ ਸਿਰ ਮਾਣ ਨਾਲ ਉੱਚਾ ਕੀਤਾ ਹੈ ਉਥੇ ਪੜ੍ਹਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਨੂੰ ਵੀ ਚਾਰ ਚੰਨ ਲਾਏ ਹਨ। (Punjab Board Result)

ਉਹਨਾਂ ਕਿਹਾ ਕਿ ਸਾਡੀ ਬੇਟੀ ਜੈਸਮੀ ਇਕ ਉੱਚ ਕੋਟੀ ਦੀ ਅਫ਼ਸਰ ਬਣਨਾ ਚਾਹੁੰਦੀ ਹੈ ਤਾਂ ਜੋਂ ਉਹ ਆਪਣੇ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕੇ । ਉਹਨਾਂ ਲੋਕਾਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਧੀਆਂ ਨੂੰ ਪੜਾਉਣ ਤਾਂ ਜੋਂ ਉਹ ਅੱਗੇ ਵੱਧ ਸਕਣ। ਉਹਨਾਂ ਕਿਹਾ ਕਿ ਆਪਣੇ ਬੱਚਿਆਂ ਨੂੰ ਇਹਨਾਂ ਸਰਕਾਰੀ ਸਕੂਲਾਂ ਅੰਦਰ ਦਾਖਲ ਕਰਵਾਉਣ ਤਾਂ ਜੋਂ ਹੋਰ ਬੱਚੇ ਵੀ ਮੈਰਿਟ ਵਿੱਚ ਆ ਸਕਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।