ਜਲਾਲਾਬਾਦ (ਰਜਨੀਸ਼ ਰਵੀ)। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਵਿਰੁੱਧ ਦਰਜ ਕੀਤਾ ਗਿਆ ਮਾਮਲਾ ਮਨਘੜਤ ਅਤੇ ਸੱਚਾਈ ਤੋਂ ਕੋਹਾਂ ਦੂਰ ਹੈੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਾ. ਭੀਮ ਰਾਓ ਅੰਬੇਦਕਰ ਯੂਥ ਕਲੱਬ ਦੇ ਪ੍ਰਧਾਨ ਗੁਰਚੇਤ ਸਿੰਘ ਨੇ ਕਿਹਾ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਡੇਰਾ ਸੱਚਾ ਸੌਦਾ ਪਰਿਵਾਰ ਸਮੇਤ ਜਾਂਦੇ ਹਾਂ ਅਤੇ ਇੱਥੇ ਹਮੇਸ਼ਾ ਹੀ ਮਾਨਵਤਾ ਭਲਾਈ ਅਤੇ ਦੀਨਤਾ ਅਤੇ ਸਭ ਇਨਸਾਨ ਇਕ ਬਰਾਬਰ ਹੋਣ ਦਾ ਸੰਦੇਸ਼ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸਾਰੇ ਧਰਮਾਂ, ਮਹਾਂਪੁਰਸ਼ਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਮਹਾਨ ਸੰਤ ਕਬੀਰ ਜੀ ਅਤੇ ਪੂਜਨੀਕ ਸੰਤ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸਨਮਾਨ ਪੂਜਨੀਕ ਗੁਰੂ ਜੀ ਅਤੇ ਡੇਰਾ ਸੱਚਾ ਸੌਦਾ ਵੱਲੋਂ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਡੇਰਾ ਸ਼ਰਧਾਲੂਆਂ ਤੋਂ ਸੁਣੋ ਪੂਜਨੀਕ ਗੁਰੂ ਜੀ ਧਰਮਾਂ ਦਾ ਕਿੰਨਾ ਕਰਦੇ ਨੇ ਸਤਿਕਾਰ
ਉਨ੍ਹਾਂ ਕਿਹਾ ਕਿ ਅਸੀਂ ਖੁਦ ਉਪਰੋਕਤ ਸਮਾਜ ਨਾਲ ਸੰਬੰਧਿਤ ਹਾਂ ਅਤੇ ਪਿਛਲੇ 20 ਸਾਲ ਤੋਂ ਵੱਧ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜੇ ਹੋਏ ਹਾਂ ਇੱਥੇ ਕਦੇ ਜਾਤ-ਪਾਤ ਦੀ ਗੱਲ ਨਹੀਂ ਹੁੰਦੀ। ਇੱਥੇ ਸੰਤ ਮਹਾਪੁਰਸ਼ਾਂ ਦੀ ਬਾਣੀ ਨਾਲ ਜੋੜਿਆ ਜਾਂਦਾ ਹੈ। ਇੱਕ ਸੋਚੀ ਸਮਝੀ ਸਾਜਿਸ਼ ਤਹਿਤ ਸਮਾਜ ’ਚ ਨਫ਼ਰਤ ਫੈਲਾਉਣ ਦੇ ਮਕਸਦ ਨਾਲ ਪੂਜਨੀਕ ਗੁਰੂ ਜੀ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ ਸਾਨੂੰ ਭਰੋਸਾ ਹੈ ਕਿ ਮਾਣਯੋਗ ਹਾਈਕੋਰਟ ’ਚ ਨਿਆਂ ਜ਼ਰੂਰ ਮਿਲੇਗਾ।