ਵਧੇਰੇ ਜ਼ੋਖਮ ਵਾਲੇ ਲੋਕਾਂ ਨੂੰ ਦੇਰ ਸ਼ਾਮ ਤੋਂ ਸਵੇਰੇ ਤੱਕ ਨਹੀਂ ਜਾਣਾ ਚਾਹੀਦਾ ਘਰਾਂ ਤੋਂ ਬਾਹਰ : ਸਿਵਲ ਸਰਜਨ | Pollution
Pollution: (ਗੁਰਪ੍ਰੀਤ ਸਿੰਘ) ਬਰਨਾਲਾ। ਮੌਸਮ ਦੇ ਬਦਲਣ, ਤਿਓਹਾਰਾਂ ਅਤੇ ਪਰਾਲੀ ਦੇ ਧੂੰਏ ਦਾ ਪ੍ਰਦੂਸ਼ਣ ਵਧਣ ਕਾਰਨ ਹਵਾ ਦੀ ਗੁਣਵਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਤਪਿੰਦਰਜੋਤ ਕੌਸ਼ਲ ਵੱਲੋਂ ਕੀਤਾ ਗਿਆ।
ਸਿਹਤ ਵਿਭਾਗ ਬਰਨਾਲਾ ਵੱਲੋਂ ਅਡਵਾਇਜ਼ਰੀ ਜਾਰੀ ਕੀਤੀ ਗਈ ਕਿ ਛੋਟੇ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ ਲੰਬੇ ਸਮੇਂ ਤੋਂ ਸਾਂਹ ਅਤੇ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਹਵਾ ਦਾ ਪ੍ਰਦੂਸ਼ਣ ਖਤਰਨਾਕ ਹੁੰਦਾ ਹੈ। ਹਵਾ ਪ੍ਰਦੂਸ਼ਣ ਦੇ ਦਿਨਾਂ ’ਚ ਬਾਹਰ ਸਵੇਰ ਅਤੇ ਦੇਰ ਸ਼ਾਮ ਸੈਰ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਬਾਹਰੀ ਦਰਵਾਜ਼ੇ ਅਤੇ ਖਿੜਕੀਆਂ ਖੋਲ੍ਹਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। Pollution
ਇਹ ਵੀ ਪੜ੍ਹੋ: LPG Subsidy Scheme: ਰਸੋਈ ਗੈਸ ਸਬਸਿਡੀ ਲੈਣ ਲਈ ਛੇਤੀ ਕਰੋ ਇਹ ਕੰਮ!
ਜੇਕਰ ਕਿਸੇ ਵਿਅਕਤੀ ਨੂੰ ਸਾਂਹ ਲੈਣ ’ਚ ਮੁਸ਼ਕਿਲ, ਖੰਘ, ਛਾਤੀ, ਬੇ-ਆਰਾਮੀ ਮਹਿਸੂਸ ਹੁੰਦਾ ਹੈ ਤਾਂ ਤੁਰੰਤ ਨਜ਼ਦੀਕੀ ਸਿਹਤ ਸੰਸਥਾ ’ਚ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਗਰਭਵਤੀ ਔਰਤਾਂ, ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਲੰਮੇ ਸਮੇਂ ਤੋਂ ਕਿਸੇ ਬਿਮਾਰੀ ਤੋਂ ਪੀੜਤ ਉੱਚ ਜ਼ੋਖਮ ਵਾਲੇ ਲੋਕਾਂ ਨੂੰ ਜਿਥੋਂ ਤੱਕ ਸੰਭਵ ਹੋ ਸਕੇ ਘਰ ਤੋਂ ਬਾਹਰ ਖਾਸ ਕਰਕੇ ਸਵੇਰੇ ਅਤੇ ਸ਼ਾਮ ਨੂੰ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਭਰਪੂਰ ਮਾਤਰਾ ’ਚ ਮੌਸਮੀ ਫ਼ਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ ਅਤੇ ਲੋੜੀਂਦੀ ਮਾਤਰਾ ’ਚ ਜੂਸ, ਦੁੱਧ ਅਤੇ ਪਾਣੀ ਪੀਣਾ ਚਾਹੀਦਾ ਹੈ ਸਿਗਰਟ, ਬੀੜੀ ਅਤੇ ਹੋਰ ਸਬੰਧਤ ਤੰਬਾਕੂ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। Pollution