ਸਿਹਤ ਵਿਭਾਗ ਨੇ ਕਾਲੇ ਮੋਤੀਏ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

Health-Department-News
ਫ਼ਤਹਿਗੜ੍ਹ ਸਾਹਿਬ :ਜਾਗਰੂਕਤਾ ਪੋਸਟਰ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਤੇ ਹੋਰ। ਤਸਵੀਰ: ਅਨਿਲ ਲੁਟਾਵਾ

ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਅਹਿਮ ਕਾਰਨ : ਸਿਵਲ ਸਰਜਨ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ‘ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੈਸ’ ਤਹਿਤ ਜ਼ਿਲ੍ਹੇ ਅੰਦਰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ 10 ਤੋ 16 ਮਾਰਚ ਤੱਕ ‘ਵਿਸਵ ਗਲੋਕੋਮਾ (ਕਾਲਾ ਮੋਤੀਆ) ਹਫਤਾ’ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲ ਅਤੇ ਹੋਰ ਸਿਹਤ ਸੰਸਥਾਵਾਂ ਵਿਚ ਅੱਖਾਂ ਦੇ ਮੁਫ਼ਤ ਚੈਕਅਪ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਗਲੋਕੋਮਾਂ ਤੋ ਪੀਤੜ ਵਿਅਕਤੀਆਂ ਦੀ ਪਹਿਚਾਣ ਕਰਕੇ ਸਮੇ ਸਿਰ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ। Health Department News

ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਕਾਲੇ ਮੋਤੀਏ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਾਡੇ ਦੇਸ਼ ਵਿੱਚ ਗਲੋਕੋਮਾ (ਕਾਲਾ ਮੋਤੀਆ) ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਅਹਿਮ ਕਾਰਨ ਹੈ। ਪਰ ਇਸ ਰੋਗ ਬਾਰੇ ਜਾਗਰੂਕ ਹੋ ਕੇ, ਰੋਗ ਦੇ ਸ਼ੁਰੂਆਤੀ ਲੱਛਣਾਂ ਬਾਰੇ ਸਮੇਂ ਸਿਰ ਪਤਾ ਲੱਗਣ ਨਾਲ ਅਤੇ ਸਮੇਂ ਸਿਰ ਇਸ ਦਾ ਇਲਾਜ ਹੋਣ ਨਾਲ ਸਥਾਈ ਅੰਨੇਪਣ ਨੂੰ ਰੋਕਿਆ ਜਾ ਸਕਦਾ ਹੈ। Health Department News

40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਸਾਲ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ

ਸਹਾਇਕ ਸਿਵਲ ਸਰਜਨ ਡਾ.ਸਵਪਨਜੀਤ ਕੌਰ ਅਤੇ ਪ੍ਰੋਗਰਾਮ ਦੇ ਨੋਡਲ ਅਫ਼ਸਰ ਕਮ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਨੇ ਕਿਹਾ ਕਿ ਕਾਲਾ ਮੋਤੀਆ ਕਿਸੇ ਵੀ ਵਿਅਕਤੀ ਨੂੰ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਇਸ ਦਾ ਵਧੇਰੇ ਖਤਰਾ ਹੁੰਦਾ ਹੈ। ਜਿੰਨ੍ਹਾ ਵਿਚ 60 ਸਾਲ ਤੋ ਵੱਧ ਉਮਰ ਦੇ ਵਿਅਕਤੀ, ਪਰਿਵਾਰਕ ਹਿਸਟਰੀ, ਡਾਕਟਰੀ ਸਥਿਤੀਆਂ ਜਿਵੇ ਕਿ ਸੂਗਰ ਹਾਈ ਬਲੱਡ ਪ੍ਰੈਸ਼ਰ ਆਦਿ। ਉਨ੍ਹਾਂ ਦੱਸਿਆ ਕਿ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਸਾਲ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਜਦੋਂ ਕਿ 65 ਸਾਲ ਤੋ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਆਪਣੀ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਜੈਸਲਮੇਰ ’ਚ ਲੜਾਕੂ ਜਹਾਜ਼ ਤੇਜਸ ਕ੍ਰੈਸ਼

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਦੀ ਸਿਹਤ ਸੰਸਥਾ ਵਿਚ ਮੁਫਤ ਜਾਂਚ ਲਈ ਲਗਾਏ ਗਏ ਕੈਪਾਂ ਵਿਚ ਜਾਂ ਕਿ ਆਪਣੀ ਅੱਖਾਂ ਦੀ ਜਾਂਚ ਜਰੂਰ ਕਰਵਾਉਣ । ਇਸ ਮੌਕੇ ਅੱਖਾਂ ਦੇ ਮਾਹਰ ਡਾ.ਜਸਪ੍ਰੀਤ ਸਿੰਘ ਬੇਦੀ, ਬਲਜਿੰਦਰ ਸਿੰਘ,ਅਮਰਜੀਤ ਸਿੰਘ,ਮਨੀਸ਼ ਕੁਮਾਰ , ਗਗਨਦੀਪ ਸਿੰਘ , ਮਾਨਵ ਸ਼ਾਹ, ਧਰਮ ਸਿੰਘ ਅਤੇ ਮਨਵੀਰ ਸਿੰਘ ਆਦਿ ਹਾਜ਼ਰ ਸਨ।