ਸਿਹਤ ਵਿਭਾਗ ਨੇ 12 ਹੋਰ ਵਿਅਕਤੀਆਂ ਦੇ ਸੈਂਪਲ ਭੇਜੇ
ਸ੍ਰੀ ਮੁਕਤਸਰ ਸਾਹਿਬ, (ਭਜਨ ਸਮਾਘ) ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਜ਼ਾਮੁਦੀਨ ਮਰਕਜ਼ ਦੇ ਸਮਾਗਮ ਵਿੱਚ ਹਿੱਸਾ ਲੈਣ ਗਏ ਮੁਸਲਿਮ ਭਾਈਚਾਰੇ ਦੇ ਲੋਕਾਂ ਵਿੱਚੋਂ ਇੱਕ ਜਮਾਤੀ ਕੋਰੋਨਾ ਵਾਇਰਸ ਦਾ ਮਰੀਜ ਪਾਇਆ ਗਿਆ ਸੀ, ਉਸ ਨੂੰ ਸ੍ਰੀ ਮੁਕਤਸਰ ਸਹਿਬ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਰੱਖਿਆ ਗਿਆ । ਇਸ ਸਬੰਧੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ 18 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਮਸੀਤ ਵਿੱਚ ਆਏ ਸਨ । ਸਾਰੇ ਵਿਅਕਤੀ ਸ਼ਹਿਰ ਵਿਚਲੇ ਰਹਿੰਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਸੰਪਰਕ ਵਿੱਚ ਵੀ ਆਏ ਹਨ । ਇਸ ਭਿਆਨਕ ਬਿਮਾਰੀ ਦੇ ਚੱਲਦਿਆ ਜਿਲ੍ਹਾ ਪ੍ਰਸਾਸਨ ਕੋਈ ਜੋਖਮ ਨਹੀਂ ਲੈ ਸਕਦਾ ਇਸ ਲਈ ਭਿਵਾਗ ਵੱਲੋਂ ਘਰ ਘਰ ਜਾ ਕੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ ਅੱਜ ਇਸ ਮੁਹਿੰਮ ਤਹਿਤ ਕੋਰੋਨਾ ਗ੍ਰਸਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਸ੍ਰੀ ਮੁਕਤਸਰ ਸਾਹਿਬ ਦੇ 12 ਅਤੇ ਇਨ੍ਹਾਂ ਵਿੱਚ ਮਲੋਟ ਤੋਂ ਇੱਕ ਵਿਅਕਤੀ ਦਾ ਸੈਪਲ ਟੈਸਟ ਲਈ ਭੇਜਿਆ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।