ਇਲਾਜ਼ ਲਈ ਕਰਵਾਇਆ ਗਿਆ ਰਜਿੰਦਰਾ ਹਸਪਤਾਲ ਭਰਤੀ, ਡਾਕਟਰਾਂ ਵੱਲੋਂ ਜਾਂਚ ਜਾਰੀ
- ਤੀਜੇ ਹਿੱਸੇ ਦੀ ਜ਼ਮੀਨ ਅਤੇ ਗ੍ਰਿਫ਼ਤਾਰ ਮਜ਼ਦੂਰ ਆਗੂਆਂ ਦੀ ਰਿਹਾਈ ਲਈ ਲਗਾਇਆ ਧਰਨਾ 9ਵੇਂ ਦਿਨ ’ਚ ਪਹੁੰਚਾਇਆ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਨੇੜਲੇ ਪਿੰਡ ਮੰਡੌਰ ਦੀ ਤੀਜੇ ਹਿੱਸੇ ਦੀ ਜ਼ਮੀਨ ਪ੍ਰਾਪਤ ਕਰਨ ਅਤੇ ਗ੍ਰਿਫ਼ਤਾਰ ਕੀਤੇ ਮਜ਼ਦੂਰ ਆਗੂਆਂ ਦੀ ਰਿਹਾਈ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ’ਚ ਦੁੱਖ ਨਿਵਾਰਨ ਸਾਹਿਬ ਨੇੜੇ ਲਗਾਇਆ ਪੱਕਾ ਮੋਰਚਾ ਅੱਜ ਨੋਵੇਂ ਦਿਨ ’ਚ ਦਾਖਲ ਹੋ ਗਿਆ ਹੈ ਅਤੇ ਇਸ ਲਗਾਏ ਗਏ ਧਰਨੇ ’ਚ ਅੱਜ ਅਚਾਨਕ ਇੱਕ ਮਜ਼ਦੂਰ ਔਰਤ ਦੀ ਸਿਹਤ ਵਿਗੜ ਗਈ, ਜਿਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ। (Land Struggle Committee)
ਇਹ ਵੀ ਪੜ੍ਹੋ : ਇੰਸ. ਇੰਦਰਪਾਲ ਸਿੰਘ ਚੋਹਾਨ ਨੇ ਸੰਭਾਲਿਆ ਮੁਖ ਅਫਸਰ ਥਾਣਾ ਭਾਦਸੋਂ ਦਾ ਅਹੁਦਾ
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਦੇ ਜ਼ੋਨਲ ਆਗੂ ਧਰਮਵੀਰ ਹਰੀਗੜ੍ਹ, ਇਕਾਈ ਆਗੂ ਮਨਦੀਪ ਕੌਰ ਨੇ ਦੱਸਿਆ ਕਿ ਪਿੰਡ ਮੰਡੌਰ ਦੇ ਮਜ਼ਦੂਰਾਂ ਵੱਲੋਂ ਲਗਾਇਆ ਧਰਨਾ 9ਵੇਂ ਦਿਨ ’ਚ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼ੁਰੂ ਤੋਂ ਹੀ ਜ਼ਮੀਨ ਘੋਲ ’ਚ ਡਟੀ ਮਾਤਾ ਸੁਰਜੀਤ ਕੌਰ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਕਰਕੇ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਸਿਹਤ ਮੰਤਰੀ ਵੱਲੋਂ ਪਿਛਲੇ ਛੇ ਮਹੀਨਿਆਂ ਤੋਂ ਇਨ੍ਹਾਂ ਮਜ਼ਦੂਰਾਂ ਦੀ ਕੋਈ ਸਾਰ ਨਹੀਂ ਜਾ ਰਹੀ ਅਤੇ ਉਲਟੇ ਇਨ੍ਹਾਂ ਮਜ਼ਦੂਰਾਂ ਦੇ ਖਿਲਾਫ ਹੀ ਫੈਸਲੇ ਲਏ ਜਾ ਰਹੇ ਹਨ। ਜਿਸ ਕਾਰਨ ਇਨ੍ਹਾਂ ਮਜ਼ਦੂਰਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। (Land Struggle Committee)
ਇਨ੍ਹਾਂ ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾ ਪਟਿਆਲਾ ਪੁਲਿਸ ਵੱਲੋਂ ਉਨ੍ਹਾਂ ’ਤੇ ਦੋ ਵਾਰੀ ਲਾਠੀਚਾਰਜ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਕਸੂਰ ਸਿਰਫ ਐਨਾ ਹੈ ਕਿ ਅਸੀਂ ਕਾਨੂੰਨ ਮੁਤਾਬਕ ਬਣਦੇ ਤੀਜੇ ਹਿੱਸੇ ਦੀ ਜ਼ਮੀਨ ਦਾ ਹੱਕ ਮੰਗ ਰਹੇ ਹਾਂ। ਇਸ ਮੌਕੇ ਚੇਤਾਵਨੀ ਦਿੰਦਿਆ ਆਗੂ ਵੀਰਪਾਲ ਅਤੇ ਜਗਸੀਰ ਨੇ ਕਿਹਾ ਕਿ ਡੰਮੀ ਬੋਲੀਆਂ ਦੀ ਜਾਂਚ ਰਿਪੋਰਟ ਜਨਤਕ ਕਰਾਉਣ ਅਤੇ ਗਿ੍ਰਫ਼ਤਾਰ ਕੀਤੇ ਗਏ ਮਜ਼ਦੂਰ ਆਗੂਆਂ ਦੀ ਰਿਹਾਈ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ ਅਤੇ ਇਸ ਦੌਰਾਨ ਹੋਣ ਵਾਲੇ ਕਿਸੇ ਵੀ ਪ੍ਰਕਾਰ ਦੇ ਨਫੇ ਨੁਕਸਾਨ ਦੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਹੋਵੇਗੀ। ਇਸ ਮੌਕੇ ਲਖਵੀਰ ਸਿੰਘ, ਜਸਪ੍ਰੀਤ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਕੌਰ, ਕਰਨੈਲ ਸਿੰਘ, ਅੰਗਰੇਜ਼ ਕੌਰ, ਸੁਰਜੀਤ ਕੌਰ, ਸੰਦੀਪ ਕੌਰ, ਅਮਰ ਕੌਰ, ਸ਼ਿੰਦਰਪਾਲ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ ਅਤੇ ਹੋਰ ਆਗੂ ਮੌਜੂਦ ਸਨ।