ਸੱਚ ਕਹੂੰ ਨਿਊਜ਼
ਚੰਡੀਗੜ੍ਹ । ਫਿਰੋਜ਼ਪੁਰ ਦੇ ਐਸਐਸਪੀ ਹਰਮਨਦੀਪ ਹੰਸ ਨੇ ਪੰਜਾਬ ’ਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਢਿੱਲਮੱਠ ਦੇ ਮਾਮਲੇ ’ਚ ਸਹੀ ਕਦਮ ਨਹੀਂ ਚੁੱਕੇ। ਉਨ੍ਹਾਂ ਨੇ ਪੀਐਮ ਦੀ ਸੁਰੱਖਿਆ ’ਚ ਤਾਇਨਾਤ ਕੇਂਦਰ ਦੇ ਅਧਿਕਾਰੀਆਂ ਨੂੰ ਸਹਿਯੋਗ ਨਹੀਂ ਦਿੱਤਾ। ਐੱਸਐੱਸਪੀ ਨੂੰ 2 ਘੰਟੇ ਪਹਿਲਾਂ ਪੀਐੱਮ ਦੇ ਸੜਕੀ ਰਸਤੇ ਜਾਣ ਦੀ ਸੂਚਨਾ ਮਿਲੀ ਸੀ। ਇਸ ਦੇ ਉਪਰੰਤ ਉਸ ਨੇ ਰਸਤਾ ਸਾਫ਼ ਨਹੀਂ ਕੀਤਾ। ਇਹ ਤੱਥ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਪ੍ਰਧਾਨ ਮੰਤਰੀ ਸੁਰੱਖਿਆ ‘ਚ ਕਮੀ ‘ਤੇ ਸੁਣਵਾਈ ਦੌਰਾਨ ਸਾਹਮਣੇ ਆਏ।
ਸੁਪਰੀਮ ਕੋਰਟ ਵੱਲੋਂ ਤਿਆਰ ਕੀਤੀ ਗਈ ਜਸਟਿਸ ਇੰਦੂ ਮਲਹੋਤਰਾ ਦੀ ਰਿਪੋਰਟ ’ਚ ਦੱਸਿਆ ਗਿਆ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੀਐੱਮ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਫੋਰਸ ਨੂੰ ਵਧੀਆ ਟ੍ਰੇਨਿੰਗ ਦੇਣ ਦੀ ਜ਼ਰੂਰਤ ’ਤੇ ਜੋਰ ਦਿੱਤਾ। ਇਸ ਤੋਂ ਬਾਅਦ ਪੂਰਾ ਮਾਮਲਾ ਕੇਂਦਰ ਸਰਕਾਰ ਕੋਲ ਭੇਜ ਦਿੱਤਾ ਗਿਆ ਹੈ। ਉੱਥੇ ਇਸ ਨੂੰ ਲੈ ਕੇ ਇੱਕ ਕਮੇਟੀ ਬਣਾਉਣ ਲਈ ਵੀ ਕਿਹਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ
ਸੁਰੱਖਿਆ ’ਚ ਢਿੱਲ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ ਪੰਜਾਬ ਟੂਰ ਤੇ ਆਏ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨੂੰ ਪਿਛਲੀ ਵਾਰ ਸੁਰੱਖਿਆ ’ਚ ਢਿੱਲ ਕਾਰਨ ਵਾਪਸ ਜਾਣਾ ਪਿਆ ਸੀ । ਪ੍ਰਧਾਨ ਮੰਤਰੀ ਲਈ ਪੂਰੇ ਪ੍ਰਬੰਧ ਕਰਨਾ ਸਰਕਾਰ ਦਾ ਫਰਜ਼ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ