Punjab Schools: ਪੰਜਾਬ ਸਰਕਾਰ ਤੋਂ 2 ਦਿਨਾਂ ਵਿੱਚ ਮੰਗਿਆ ਜੁਆਬ, ਅੱਧਾ ਨਿਕਲ ਚੁੱਕਿਆ ਐ ਸੈਸ਼ਨ ਦਾ ਸਮਾਂ
Punjab Schools: ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਹੁਣ ਤੱਕ ਪੜ੍ਹਾਈ ਕਰਨ ਲਈ ਕਿਤਾਬਾਂ ਹੀ ਨਹੀਂ ਮਿਲੀਆਂ, ਜਿਸ ਕਾਰਨ ਅੱਧਾ ਸਾਲ ਬੀਤਣ ਤੋਂ ਬਾਅਦ ਵਿਦਿਆਰਥੀ ਆਪਣੀ ਪੜ੍ਹਾਈ ਸ਼ੁਰੂ ਨਹੀਂ ਕਰ ਸਕੇ। ਇਸ ਸਬੰਧੀ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਖ਼ਤ ਹੋ ਗਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਅਗਲੇ 2 ਦਿਨਾਂ ਵਿੱਚ ਜੁਆਬ ਦਾਖ਼ਲ ਕਰਨ ਲਈ ਕਿਹਾ ਹੈ।
ਚੰਡੀਗੜ੍ਹ ਦੇ ਇੱਕ ਵਕੀਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁਫ਼ਤ ਪੜ੍ਹਾਈ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਹੁਣ ਤੱਕ ਪੰਜਾਬ ਸਰਕਾਰ ਆਪਣੇ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਮਿਲਣ ਵਾਲੀਆਂ ਕਿਤਾਬਾਂ ਦੀ ਸਪਲਾਈ ਹੀ ਨਹੀਂ ਕਰ ਸਕੀ। ਜਿਸ ਕਾਰਨ ਵਿਦਿਆਰਥੀਆਂ ਨੂੰ ਕਾਫ਼ੀ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਉਣ ਵਾਲੇ ਪੇਪਰਾਂ ਵਿੱਚ ਵਿਦਿਆਰਥੀਆਂ ਦੇ ਸਮੁੱਚੇ ਪ੍ਰਦਰਸ਼ਨ ’ਤੇ ਵੀ ਅਸਰ ਪਵੇਗਾ।
Read Also : Weather Alert: ਅਚਾਨਕ ਬਦਲਣ ਲੱਗਾ ਮੌਸਮ, ਮਾਨਸੂਨ ਦੀ ਵਾਪਸੀ ਕਿੱਥੇ ਮਚਾਵੇਗੀ ਤਬਾਹੀ, ਕਿੱਥੇ ਪਵੇਗਾ ਸੋਕਾ!
ਉਨ੍ਹਾਂ ਕਿਹਾ ਕਿ ਹਮੇਸ਼ਾ ਹੀ ਸਰਕਾਰਾਂ ਜ਼ਮੀਨੀ ਹਕੀਕਤ ਤੋਂ ਉਲਟ ਪ੍ਰਚਾਰ ਕਰਦੀਆਂ ਹਨ। ਪੰਜਾਬ ਸਰਕਾਰ ਵੱਲੋਂ ਜਿਨ੍ਹਾਂ ਪ੍ਰਚਾਰ ਆਪਣੀ ਸਿੱਖਿਆ ਨੂੰ ਲੈ ਕੇ ਕੀਤਾ ਜਾ ਰਿਹਾ ਹੈ, ਉਸ ਤੋਂ ਉਲਟ ਹੀ ਸਥਿਤੀ ਜ਼ਮੀਨੀ ਪੱਧਰ ’ਤੇ ਦਿਖਾਈ ਦੇ ਰਹੀ ਹੈ। ਪਟੀਸ਼ਨ ਕਰਤਾ ਨੇ ਇਹ ਵੀ ਸੁਆਲ ਖੜ੍ਹੇ ਕੀਤੇ ਹਨ ਕਿ ਸਾਡਾ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰ ਅਧਿਕਾਰ ਦੇਣ ਦੇ ਨਾਲ ਹੀ ਬਰਾਬਰ ਮੌਕਾ ਦੇਣ ਲਈ ਕਹਿੰਦਾ ਹੈ ਪਰ ਵਿਦਿਆਰਥੀਆਂ ਨੂੰ ਹੁਣ ਤੱਕ ਕਿਤਾਬਾਂ ਨਾ ਮਿਲਣ ਕਰਕੇ ਪਰੀਖਿਆਵਾਂ ਵਿੱਚ ਬਰਾਬਰ ਨੰਬਰ ਲੈਣ ਦਾ ਮੌਕਾ ਨਹੀਂ ਮਿਲੇਗਾ। ਇਸ ਲਈ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਆਦੇਸ਼ ਜਾਰੀ ਕਰਨੇ ਜਰੂਰੀ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ 4 ਅਕਤੂਬਰ ਤੱਕ ਲਈ ਨੋਟਿਸ ਜਾਰੀ ਕਰਦੇ ਹੋਏ ਜੁਆਬ ਦਾਖ਼ਲ ਕਰਨ ਲਈ ਕਿਹਾ ਹੈ।