250 ਕਰੀਬ ਪੰਚਾਇਤੀ ਚੋਣਾਂ ’ਤੇ ਰੋਕ ਲਗਾਈ
(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਾਇਤੀ ਚੋਣਾਂ ’ਤੇ ਰੋਕ ਲਾ ਦਿੱਤੀ ਹੈ। ਪੰਜਾਬ ਪੰਚਾਇਤੀ ਚੋਣਾਂ ’ਚ ਧਾਂਦਲੀਆਂ ਨੂੰ ਲੈ ਕੇ ਹਾਈਕਰੋਟ ’ਚ ਪਟੀਸ਼ਨਾਂ ਦਾਖਲ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਹਾਈਕੋਰਟ ਨੇ 250 ਦੇ ਕਰੀਬ ਪੰਚਾਇਤੀ ਚੋਣਾਂ ’ਤੇ ਰੋਕ ਲਾ ਦਿੱਤੀ ਹੈ। ਸੂਬੇ ’ਚ ਬਾਕੀ ਥਾਵਾਂ ’ਤੇ ਪੰਚਾਇਤੀ ਚੋਣਾਂ ਤੈਅ ਤਾਰੀਕ ’ਤੇ ਹੀ ਹੋਣਗੀਆਂ। Punjab Panchayat Elections
ਪੰਜਾਬ ਸਰਕਾਰ ਤੋਂ ਜਵਾਬ ਮੰਗਿਆ
ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਚੋਣ ਅਧਿਕਾਰੀਆਂ ਦੀ ਨਿਯੁਕਤੀ ਸਮੇਤ ਕਈ ਮੁੱਦਿਆਂ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਪੰਚਾਇਤੀ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਾਉਂਦਿਆਂ ਕੱਲ੍ਹ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਹੁਣ ਹਾਈ ਕੋਰਟ ਨੇ ਅੱਜ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।