ਸਖ਼ਤ ਹੋਈ ਹਾਈ ਕੋਰਟ, ਪੰਜਾਬ ਸਰਕਾਰ ਨੂੰ ਚਾੜ੍ਹੇ ਸਖ਼ਤ ਆਦੇਸ਼

High Court

ਸੜਕਾਂ ’ਤੇ ਘੁੰਮਣ ਵਾਲੇ ਪਸ਼ੂਆਂ ਨੂੰ ਫੜ ਕੇ ਕੈਟਲ ਪਾਊਂਡ ’ਚ ਬੰਦ ਕਰੇ ਸਰਕਾਰੀ ਵਿਭਾਗ | High Court

ਚੰਡੀਗੜ੍ਹ (ਅਸ਼ਵਨੀ ਚਾਵਲਾ)। High Court : ਅਵਾਰਾ ਪਸ਼ੂਆਂ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਾਫ਼ੀ ਜ਼ਿਆਦਾ ਸਖ਼ਤ ਹੋ ਗਈ ਹੈ। ਜਿਸ ਦੌਰਾਨ ਪੰਜਾਬ ਸਰਕਾਰ ਨੂੰ ਸਖ਼ਤ ਆਦੇਸ਼ ਜਾਰੀ ਕਰਦੇ ਹੋਏ ਅਵਾਰਾ ਪਸ਼ੂਆਂ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਨਾਲ ਹੀ ਸਥਾਨਕ ਸਰਕਾਰਾਂ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਉਹ ਸੜਕਾਂ ’ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਫੜ ਕੇ ਕੈਟਲ ਪਾਊਂਡ ਵਿੱਚ ਰੱਖਣ ਤਾਂ ਕਿ ਇਨ੍ਹਾਂ ਅਵਾਰਾ ਪਸ਼ੂਆਂ ਕਾਰਨ ਰਹੇ ਸੜਕੀਂ ਹਾਦਸੇ ਘਟ ਸਕਣ।

457 ਚੱਲ ਰਹੀਆਂ ਹਨ ਗਊਸ਼ਾਲਾਵਾਂ, ਰੱਖੇ ਜਾਂਦੇ ਹਨ ਅਵਾਰਾ ਪਸ਼ੂ | High Court

ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਰਾਹੀਂ ਮੰਗ ਕੀਤੀ ਗਈ ਸੀ ਕਿ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਤਦਾਦ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਅਤੇ ਇਹ ਅਵਾਰਾ ਪਸ਼ੂ ਸੜਕਾਂ ਹਾਦਸਾ ਕਰਨ ਵਿੱਚ ਅਹਿਮ ਰੋਲ ਵੀ ਅਦਾ ਕਰ ਰਹੇ ਹਨ। ਜਿਸ ਕਾਰਨ ਇਨਸਾਨੀ ਜ਼ਿੰਦਗੀ ਦਾ ਨੁਕਸਾਨ ਵੀ ਹੋ ਰਿਹਾ ਹੈ। ਇਸ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਗਈ ਸੀ ਤਾਂ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਰਿਪੋਰਟ ਪੇਸ਼ ਕਰਦੇ ਹੋਏ ਦੱਸਿਆ ਕਿ ਪੰਜਾਬ ਵਿੱਚ ਅਵਾਰਾ ਪਸ਼ੂਆਂ ਸਬੰਧੀ ਨਿਯਮ ਬਣ ਗਏ ਹਨ ਅਤੇ ਜਲਦ ਹੀ ਇਨ੍ਹਾਂ ’ਤੇ ਕਾਰਵਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਇਸ ਸਮੇਂ 457 ਗਊਸ਼ਾਲਾਵਾਂ ਚੱਲ ਰਹੀਆਂ ਹਨ ਤਾਂ ਇਨ੍ਹਾਂ ਗਊਸ਼ਾਲਾਵਾਂ ਵਿੱਚ ਹੀ ਅਵਾਰਾ ਪਸ਼ੂਆਂ ਨੂੰ ਰੱਖਿਆ ਜਾ ਰਿਹਾ ਹੈ।

Also Read : ਸਮਾਜ ਲਈ ਮਾਨਸਿਕ ਬਿਮਾਰੀ ਬਣਦਾ ਜਾ ਰਿਹੈ ਫੋਨ

ਇਸ ’ਤੇ ਹਾਈ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਬੰਧੀ ਨਿਯਮ ਤਿਆਰ ਕਰ ਦਿੱਤੇ ਗਏ ਹਨ ਤਾਂ ਕੁਝ ਸਮਾਂ ਸਰਕਾਰ ਨੂੰ ਦੇਣਾ ਚਾਹੀਦਾ ਹੈ। ਇਸ ਨਾਲ ਹੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਨਾਲ ਹੀ ਸੜਕਾਂ ’ਤੇ ਅਵਾਰਾ ਪਸ਼ੂਆਂ ਨੂੰ ਘੁੰਮਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਇਸ ਲਈ ਨਗਰ ਕੌਂਸਲ ਤੇ ਨਗਰ ਨਿਗਮ ਸਣੇ ਸਥਾਨਕ ਸਰਕਾਰਾਂ ਵਿਭਾਗ ਆਪਣੇ ਆਪਣੇ ਇਲਾਕੇ ਵਿੱਚ ਅਵਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾਵਾਂ ਵਿੱਚ ਛੱਡ ਕੇ ਆਉਣ ਦਾ ਕੰਮ ਤੁਰੰਤ ਕਰਨ।