MSG Avtar Bhandara: (ਸੱਚ ਕਹੂੰ ਨਿਊਜ਼) ਲੰਦਨ। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ਵਿਚ ਪੂਰੇ ਇੰਗਲੈਂਡ ਦੀ ਸਾਧ- ਸੰਗਤ ਵੱਲੋਂ ਮਿਲੇਨੀਅਮ ਸੈਂਟਰ ਵੈਡਨੈਸਬਰੀ ਵਿਖੇ ਬੜੀ ਹੀ ਧੂਮ-ਧਾਮ ਨਾਲ ਨਾਮ ਚਰਚਾ ਕਰਕੇ ਪਵਿੱਤਰ ਐੱਮਐੱਸਜੀ ਅਵਤਾਰ ਭੰਡਾਰਾ ਮਨਾਇਆ ਗਿਆ।
ਇਹ ਵੀ ਪੜ੍ਹੋ: Raw Honey : ਅਸਲੀ ਸ਼ਹਿਦ ਦੀ ਕੀ ਹੈ ਪਛਾਣ? ਕੀ ਤੁਹਾਡਾ ਵੀ ਹੈ ਇਹੀ ਸਵਾਲ? ਤਾਂ ਜ਼ਰੂਰ ਪੜ੍ਹੋ ਪੂਰੀ ਖਬਰ
ਇਸ ਮੌਕੇ ਬੜੇ ਹੀ ਉਤਸ਼ਾਹ ਨਾਲ ਇੰਗਲੈਂਡ ਦੇ ਕੋਨੇ-ਕੋਨੇ ਤੋਂ ਪਹੁੰਚੀ ਸਾਧ-ਸੰਗਤ ਨੇ ਕਵੀਰਾਜਾਂ ਵੱਲੋਂ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਸਬੰਧੀ ਕੀਤੀ ਸ਼ਬਦਬਾਣੀ ਨੂੰ ਸ਼ਰਧਾ ਭਾਵਨਾ ਨਾਲ ਸਰਵਣ ਕੀਤਾ ਅਤੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥ ਵਿਚੋਂ ਸੰਤਾਂ-ਮਹਾਤਮਾਵਾਂ ਦੇ ਅਨਮੋਲ ਬਚਨ ਪੜ੍ਹ ਕੇ ਸੁਣਾਏ ਗਏ, ਜਿਨ੍ਹਾਂ ਨੂੰ ਹਾਜ਼ਰੀਨ ਨੇ ਇਕਾਗਰ ਚਿੱਤ ਹੋ ਕੇ ਸਰਵਣ ਕੀਤਾ। ਇਸ ਮੌਕੇ ਸੱਚੇ ਨਿਮਰ ਸੇਵਾਦਾਰ, ਸੱਚੀ ਪ੍ਰੇਮੀ ਸੰਮਤੀ, ਐੱਮਐੱਸਜੀ ਆਈਟੀ ਵਿੰਗ ਦੇ ਸੇਵਾਦਾਰ ਅਤੇ ਸਾਧ-ਸੰਗਤ ਹਾਜ਼ਰ ਸੀ ਨਾਮ ਚਰਚਾ ਦੀ ਕਾਰਵਾਈ ਬਰਮਿੰਘਮ ਦੇ ਬਲਾਕ ਪ੍ਰੇਮੀ ਸੇਵਕ ਨੇ ਚਲਾਈ। ਜ਼ਿਕਰਯੋਗ ਹੈ ਕਿ ਇਸ ਮੌਕੇ ਲੰਦਨ, ਬਰਮਿੰਘਮ, ਮੈਨਚੈਸਟਰ, ਲੈਸਟਰ, ਲਿਵਰਪੂਲ, ਕੋਵੈਂਟਰੀ, ਸਵਿੰਡਨ, ਕੈਂਬਰਿਜ, ਬੈਡਫੋਰਡ ਲੀਡਜ ਤੋਂ ਇਲਾਵਾ ਇੰਗਲੈਂਡ ਦੇ ਕੋਨੇ-ਕੋਨੇ ਤੋਂ ਸ਼ਿਰਕਤ ਕਰਕੇ ਸਾਧ-ਸੰਗਤ ਨੇ ਇਸ ਪਵਿੱਤਰ ਭੰਡਾਰੇ ਦੀ ਖੁਸ਼ੀ ਮਨਾਈ । MSG Avtar Bhandara














