ਗ੍ਰਹਿ ਮੰਤਰੀ ਨੇ ਜਲ੍ਹਿਆਂਵਾਲੇ ਬਾਗ ‘ਚ ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਪਰਦਾ ਹਟਾਇਆ

Home, Minister, Sculpture, Shaheed UdhamSingh, JallianwalaBagh

ਸ਼ਹੀਦਾਂ ਦੇ ਬੁੱਤ ਤੋੜਨ ਦੀਆਂ ਘਟਨਾਵਾਂ ਮੰਦਭਾਗੀਆਂ: ਰਾਜਨਾਥ

  • ਸ਼ਹੀਦ ਊਧਮ ਸਿੰਘ ਦੇ ਨਾਂਅ ‘ਤੇ ਚੇਅਰ ਸਥਾਪਿਤ ਕਰਵਾਉਣ ਦਾ ਯਤਨ ਕਰਾਂਗੇ: ਧਰਮਸੋਤ

ਅੰਮ੍ਰਿਤਸਰ (ਰਾਜਨ ਮਾਨ)। ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਅੱਜ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਪਰਦਾ ਹਟਾ ਕੇ ਲੋਕ ਅਰਪਿਤ ਕੀਤਾ ਅਤੇ ਸ਼ਹੀਦਾਂ ਦੀ ਸਮਾਰਕ ‘ਤੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਇਸ ਮੌਕੇ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਵੱਲੋਂ ਕਰਵਾਏ ਗਏ ਸਮਾਗਮ ਨੂੰੰ ਸੰਬੋਧਨ ਕਰਦੇ ਹੋਏ ਸ੍ਰੀ ਰਾਜਨਾਥ ਸਿੰਘ ਨੇ ਸ੍ਰੀ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਤੋਂ ਪ੍ਰਭਾਵਿਤ ਹੋ ਕੇ ਅਨੇਕਾਂ ਦੇਸ਼ਵਾਸੀ ਦੇਸ਼ ਨੂੰ ਆਜਾਦ ਕਰਵਾਉਣ ਲਈ ਉਠ ਖੜ੍ਹੇ ਹੋਏ ਸਨ ਅਤੇ ਉਨ੍ਹਾਂ ਦੀ ਕੁਰਬਾਨੀ ਸਦਕਾ ਸਾਨੂੰ ਆਜ਼ਾਦੀ ਨਸੀਬ ਹੋਈ ਹੈ।

ਇਹ ਵੀ ਪੜ੍ਹੋ : ਤਿਰੰਗੇ ਦਾ ਅਪਮਾਨ ਕਰਨ ਵਾਲੇ Amritpal ਦੇ ਕਰੀਬੀ ਖਾਲਿਸਤਾਨੀ ਅਵਤਾਰ ਸਿੰਘ ਖੰਡਾ ਦੀ ਮੌਤ

 ਉਨ੍ਹਾਂ ਇਹ ਬੁੱਤ ਲਗਾਉਣ ਦਾ ਉਦਮ ਕਰਨ ਲਈ ਕੰਬੋਜ਼ ਸਮਾਜ ਦਾ ਧੰਨਵਾਦ ਕੀਤਾ ਗ੍ਰਹਿ ਮੰਤਰੀ ਨੇ ਕਿਹਾ ਕਿ ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਜੋ ਕਿ ਅਗਲੇ ਸਾਲ ਆ ਰਹੀ ਹੈ, ਨੂੰ ਦੇਸ਼ ਭਰ ਵਿੱਚ ਮਨਾਇਆ ਜਾਵੇਗਾ ਇਸ ਨੂੰ ਮੁੱਖ ਰੱਖ ਕੇ ਜਲ੍ਹਿਆਂਵਾਲੇ ਬਾਗ ਦਾ ਸੁੰਦਰੀ ਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਦੇਸ਼ ਭਰ ਵਿੱਚ ਜੋ ਮਹਾਨ ਸ਼ਹੀਦਾਂ/ਸਖ਼ਸ਼ੀਅਤਾਂ ਦੇ ਬੁੱਤ ਤੋੜੇ ਜਾ ਰਹੇ ਹਨ ਉਹ ਬਹੁਤ ਮੰਦਭਾਗੀ ਹੈ ਅਤੇ ਅਜਿਹੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਪੁੱਜੇ ਕੈਬਨਿਟ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਸ਼ਰਧਾ ਭੇਂਟ ਕਰਦਿਆਂ ਕਿਹਾ ਕਿ ਇਸ ਮਹਾਨ ਕਾਰਜ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਆਉਣਾ ਸੀ ਪਰ ਕੈਬਨਿਟ ਦੀ ਮੀਟਿੰਗ ਕਾਰਨ ਉਹ ਨਹੀਂ ਆ ਸਕੇ ਅਤੇ ਸਰਕਾਰ ਵੱਲੋਂ ਮੈਨੂੰ ਭੇਜਿਆ ਹੈ ਉਨ੍ਹਾਂ ਕਿਹਾ ਕਿ ਸ਼ਹੀਦ ਨੂੰ ਆਉਣ ਵਾਲੀਆਂ ਪੀੜ੍ਹੀਆਂ ਦਾ ਰਾਹ ਦਸੇਰਾ ਬਣਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੇ ਨਾਂਅ ‘ਤੇ ਚੇਅਰ ਸਥਾਪਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅਜਿਹਾ ਮਹਾਂ ਤੂਫ਼ਾਨ ਜਿਸ ਬਾਰੇ ਸੋਚ ਕੇ ਕੰਬ ਉੱਠਦੀ ਐ ਰੂਹ, ਸਾਵਧਾਨੀ ਲਈ ਅਗਾਊ ਤਿਆਰੀਆਂ

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਦੇਸ਼ ਲੈ ਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹਿਆ, ਜਿਸ ਵਿੱਚ ਮੁੱਖ ਮੰਤਰੀ ਨੇ ਸ਼ਹੀਦ ਦੀ ਕੁਰਬਾਨੀ ਨੂੰ ਚੇਤੇ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਸਦਾ ਦੇਸ਼ ਦੀ ਆਨ-ਸ਼ਾਨ ਲਈ ਵਧ ਕੁਰਬਾਨੀਆਂ ਕੀਤੀਆਂ ਅਤੇ ਸ਼ਹੀਦਾਂ ਦਾ ਇਹ ਬੁੱਤ ਆਉਣ ਵਾਲੀ ਪੀੜ੍ਹੀਆਂ ਲਈ ਮਾਰਗ ਦਰਸ਼ਕ ਬਣੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ, ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂ ਮਾਜਰਾ, ਸਾਬਕਾ ਮੰਤਰੀ ਸ੍ਰੀ ਹੰਸ ਰਾਜ ਜੋਸਨ ਅਤੇ ਸ੍ਰੀ ਦੌਲਤ ਰਾਜ ਚੌਧਰੀ ਨੇ ਵੀ ਸੰਬੋਧਨ ਕੀਤਾ ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਰਾਜਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ, ਸ੍ਰੀ ਕਰਮਦੇਵ ਰਾਜਮੰਤਰੀ ਹਰਿਆਣਾ, ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ, ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀਕਾਂਤਾ ਚਾਵਲਾ, ਸ੍ਰੀ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਖੁਸ਼ਵੰਤ ਰਾਏ ਗੀਗਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here