ਐਸਟੀਐਫ ਬਰਨਾਲਾ ਦਾ ਇੰਚਾਰਜ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ

Bribe
ਐਸਟੀਐਫ ਬਰਨਾਲਾ ਦਾ ਇੰਚਾਰਜ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ

(ਗੁਰਪ੍ਰੀਤ ਸਿੰਘ) ਬਰਨਾਲਾ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ’ਤੇ ਲਗਾਮ ਲਾਉਣ ਲਈ ਗਠਿਤ ਸਪੈਸ਼ਲ ਟਾਸਕ ਫੋਰਸ ਦਾ ਇੰਚਾਰਜ ਹੀ ਵਿਜੀਲੈਂਸ ਬਿਊਰੋ ਦੇ ਅੜਿੱਕੇ ਆ ਗਿਆ ਉਸ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਕਥਿਤ ਦੋਸ਼ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਰਮਨਦੀਪ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਹੈ। (Bribe )

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਮਨਦੀਪ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਰਨਾਲਾ ਨੇ ਵਿਜੀਲੈਂਸ ਬਿਊਰੋ ਦੇ ਆਲ੍ਹਾ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦੇ ਭਤੀਜੇ ਬਲਜਿੰਦਰ ਸਿੰਘ ਵਾਸੀ ਬਰਨਾਲਾ ਨੂੰ ਐਸਟੀਐਫ ਬਰਨਾਲਾ ਦੇ ਇੰਚਾਰਜ ਏ.ਐਸ.ਆਈ. ਸਤਵਿੰਦਰ ਸਿੰਘ ਨੇ ਹੈਰੋਇਨ ਦੇ ਕੇਸ ਵਿੱਚ ਗਿ੍ਰਫ਼ਤਾਰ ਕੀਤਾ ਸੀ। ਇਸ ਕੇਸ ਵਿੱਚ ਬਲਜਿੰਦਰ ਸਿੰਘ ਦਾ ਫਾਇਦਾ ਕਰਨ ਲਈ, ਏਐਸਆਈ ਸਤਵਿੰਦਰ ਸਿੰਘ ਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਲਈ ਸੀ ਪਰ ਉਸ ਨੇ ਕੇਸ ਵਿੱਚ ਬਲਜਿੰਦਰ ਸਿੰਘ ਦਾ ਕੋਈ ਫਾਇਦਾ ਨਹੀਂ ਕੀਤਾ।(Bribe )

ਇਹ ਵੀ ਪੜ੍ਹੋ : ਹਰਮਨਵੀਰ ਸਿੰਘ ਗਿੱਲ ਨੇ ਐਸਐਸਪੀ ਬਠਿੰਡਾ ਵਜੋਂ ਸੰਭਾਲਿਆ ਚਾਰਜ

ਵਿਜੀਲੈਂਸ ਬਿਊਰੋ ਨੇ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਏਐਸਆਈ ਸਤਵਿੰਦਰ ਸਿੰਘ ਖਿਲਾਫ 20 ਨਵੰਬਰ 2023 ਨੂੰ ਭਿ੍ਰਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ। ਬੁਲਾਰੇ ਅਨੁਸਾਰ ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਏਐਸਆਈ ਸਤਗੁਰ ਸਿੰਘ, ਹੌਲਦਾਰ ਗੁਰਜਿੰਦਰ ਸਿੰਘ, ਰਾਜ ਕੁਮਾਰ ਤੇ ਅਧਾਰਿਤ ਟੀਮ ਨੇ ਅੱਜ ਕੇਸ ਦਰਜ ਹੁੰਦਿਆਂ ਹੀ ਸਪੈਸ਼ਲ ਟਾਸਕ ਫੋਰਸ ਦੇ ਇੰਚਾਰਜ ਏ.ਐਸ.ਆਈ. ਸਤਵਿੰਦਰ ਸਿੰਘ ਨੂੰ ਉਸ ਦੇ ਘਰ ਤੋਂ ਹੀ ਗਿ੍ਰਫਤਾਰ ਕਰ ਲਿਆ। ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਥਾਣੇਦਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ, ਅਗਲੀ ਕਾਨੂੰਨੀ ਪ੍ਰਕਿਰਿਆ ਅਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ।