ਪੰਜਾਬ ‘ਚ ਹੋਈ ਬਾਰਸ਼ ਦੀ ਸ਼ੁਰੂਵਾਤ

The incipence of the rains in Punjab

ਠੰਡ ਵਧਣ ਦੇ ਆਸਾਰ

ਲੁਧਿਆਣਾ : ਅੱਜ ਪੰਜਾਬ ‘ਚ ਠੰਡ ਨੇ ਆਪਣਾ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਸ਼ ਹੋਈ, ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਵੀ ਸੂਬੇ ‘ਚ ਹਲਕੀ ਬਾਰਸ਼ ਦੇ ਆਸਾਰ ਹਨ ਅਤੇ 13 ਦਸੇਬਰ ਨੂੰ ਸੰਘਣੀ ਧੁੰਦ ਪੈ ਸਕਦੀ ਹੈ। ਇਸ ਖਬਰ ਨਾਲ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕ ਆ ਗਈ ਹੈ, ਬਾਰਸ਼ ਨਾਲ ਫਸਲਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਬਾਰੇ ਮੌਸਮ ਦੇ ਮਾਹਿਰ ਮੈਡਮ ਕੇ.ਕੇ. ਗਿੱਲ ਨੇ ਕਿਹਾ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਵੀ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜੋ ਕਣਕ ਦੀ ਫਸਲ ਲਈ ਕਾਫੀ ਲਾਭਦਾਇਕ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here