ਭਾਰਤੀ ਮਹਿਲਾ ਕ੍ਰਿਕੇਟ ਟੀਮ ਨੇ ਰਚਿਆ ਇਤਿਹਾਸ, ਕੰਗਾਰੂਆਂ ਨੂੰ ਪਹਿਲੀ ਵਾਰ ਟੈਸਟ ਮੈਚ ’ਚ ਹਰਾਇਆ

IND Vs AUS

ਇੱਕੋ-ਇੱਕ ਮੈਚ ’ਚ ਅਸਟਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ | IND Vs AUS

  • ਸਨੇਹ ਰਾਣਾ ਨੂੰ ਮਿਲਿਆ ‘ਪਲੇਅਰ ਆਫ ਦਾ ਮੈਚ’ ਦਾ ਅਵਾਰਡ | IND Vs AUS

ਮੁੰਬਈ (ਏਜੰਸੀ)। ਭਾਰਤੀ ਮਹਿਲਾ ਕ੍ਰਿਕੇਟ ਟੀਮ ਅਤੇ ਅਸਟਰੇਲੀਆ ਦੀ ਮਹਿਲਾ ਕ੍ਰਿਕੇਟ ਟੀਮ ਵਿਚਕਾਰ ਇੱਕੋ-ਇੱਕ ਟੈਸਟ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਗਿਆ। ਜਿੱਥੇ ਅਸਟਰੇਲੀਆ ਦੀ ਟੀਮ ਨੇ ਟਾਸ ਜਿੱਤਿਆ ਸੀ ਅਤੇ ਪਹਿਲਾਂ ਬੱਲੇਬਾਜ਼ੀ ਕੀਤੀ ਸੀ। ਹੁਣ ਇਸ ਮੈਚ ’ਚ ਭਾਰਤੀ ਮਹਿਲਾ ਟੀਮ ਨੇ ਅਸਟਰੇਲੀਆ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ ਅਤੇ ਇਤਿਹਾਸ ਰਚ ਲਿਆ ਹੈ। ਮਹਿਲਾ ਟੈਸਟ ਕ੍ਰਿਕੇਟ ਦੇ ਇਤਿਹਾਸ ’ਚ ਅਸਟਰੇਲੀਆ ’ਤੇ ਭਾਰਤ ਦੀ ਇਹ ਪਹਿਲੀ ਟੈਸਟ ਜਿੱਤ ਹੈ। (IND Vs AUS)

IND Vs AUS

ਇਸ ਤੋਂ ਪਹਿਲਾਂ ਦੋਵਾਂ ਟੀਮਾਂ ਵਿਚਕਾਰ ਪੰਜ ਟੈਸਟ ਸੀਰੀਜ ਖੇਡੀਆਂ ਗਈਆਂ ਸਨ, ਜਿਨ੍ਹਾਂ ’ਚੋਂ ਅਸਟਰੇਲੀਆ ਨੇ ਤਿੰਨ ਜਿੱਤੇ ਸਨ ਅਤੇ ਦੋ ਡਰਾਅ ਰਹੇ ਸਨ। ਮੈਚ ਦੇ ਚੌਥੇ ਅਤੇ ਆਖਰੀ ਦਿਨ ਐਤਵਾਰ 24 ਦਸੰਬਰ ਨੂੰ ਅਸਟਰੇਲੀਆ ਦੀ ਟੀਮ ਦੂਜੀ ਪਾਰੀ ’ਚ 161 ਦੌੜਾਂ ’ਤੇ ਆਲ ਆਊਟ ਹੋ ਗਈ ਅਤੇ ਭਾਰਤ ਨੂੰ ਜਿੱਤ ਲਈ ਸਿਰਫ 75 ਦੌੜਾਂ ਦਾ ਟੀਚਾ ਮਿਲਿਆ। ਭਾਰਤ ਨੇ ਇਹ ਟੀਚਾ ਦੋ ਵਿਕਟਾਂ ਗੁਆ ਕੇ ਹਾਸਲ ਕਰ ਲਿਆ। (IND Vs AUS)

ਜਾਣੋ ਇਸ ਮੈਚ ਦੀ ਪੂਰੀ ਜਾਣਕਾਰੀ | IND Vs AUS

ਅਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜੀ ਕਰਨ ਦਾ ਫੈਸਲਾ ਕੀਤਾ ਸੀ। ਅਸਟਰੇਲੀਆ ਮਹਿਲਾ ਦੀ ਮਹਿਲਾ ਕ੍ਰਿਕੇਟ ਟੀਮ ਪਹਿਲੀ ਪਾਰੀ ’ਚ ਸਿਰਫ 219 ਦੌੜਾਂ ਬਣਾ ਕੇ ਆਲਆਉਟ ਹੋ ਗਈ ਸੀ, ਉਸ ਦੇ ਜਵਾਰ ’ਚ ਫਿਰ ਭਾਰਤੀ ਮਹਿਲਾ ਟੀਮ ਨੇ ਪਹਿਲੀ ਪਾਰੀ ’ਚ 406 ਦੌੜਾਂ ਦਾ ਸਕੋਰ ਬਣਾਇਆ। ਇਸ ਤਰ੍ਹਾਂ ਪਹਿਲੀ ਪਾਰੀ ਦੇ ਆਧਾਰ ’ਤੇ ਭਾਰਤੀ ਟੀਮ ਨੂੰ 187 ਦੌੜਾਂ ਦੀ ਬੜ੍ਹਤ ਹਾਸਲ ਹੋਈ। ਅਸਟਰੇਲੀਆ ਦੀ ਟੀਮ ਦੂਜੀ ਪਾਰੀ ’ਚ 261 ਦੌੜਾਂ ’ਤੇ ਆਲ ਆਊਟ ਹੋ ਗਈ। ਇਸ ਤਰ੍ਹਾਂ ਭਾਰਤ ਨੂੰ ਜਿੱਤ ਲਈ 75 ਦੌੜਾਂ ਦਾ ਟੀਚਾ ਮਿਲਿਆ। ਭਾਰਤ ਨੇ ਇਹ ਟੀਚਾ ਦੋ ਵਿਕਟਾਂ ਦੇ ਨੁਕਸਾਨ ’ਤੇ ਹਾਸਲ ਕਰ ਲਿਆ। (IND Vs AUS)

ਸਨੇਹ ਰਾਣਾ ਨੂੰ ਮਿਲਿਆ ‘ਪਲੇਅਰ ਆਫ ਦਾ ਮੈਚ’ | IND Vs AUS

IND Vs AUS IND Vs AUS

ਸਨੇਹ ਰਾਣਾ ਨੂੰ ‘ਪਲੇਅਰ ਆਫ ਦਾ ਮੈਚ’ ਦਾ ਅਵਾਰਡ ਮਿਲਿਆ। ਰਾਣਾ ਨੇ ਦੋਵੇਂ ਪਾਰੀਆਂ ਚੰਗਾ ਪ੍ਰਦਰਸ਼ਨ ਕੀਤਾ ਅਤੇ ਕੁਲ ਮਿਲਾ ਕੇ 7 ਵਿਕਟਾਂ ਹਾਸਲ ਕੀਤੀਆਂ। ਦੀਪਤੀ ਨੇ ਪਹਿਲੀ ਪਾਰੀ ’ਚ 2.47 ਦੀ ਇਕਾਨਮੀ ਰੇਟ ਨਾਲ 22.4 ਓਵਰਾਂ ’ਚ 56 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ। ਜਦੋਂਕਿ ਦੂਜੀ ਪਾਰੀ ’ਚ ਉਨ੍ਹਾਂ 22 ਓਵਰਾਂ ’ਚ 63 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਰਾਜੇਸ਼ਵਰੀ ਗਾਇਕਵਾੜ ਅਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਦੂਜੀ ਪਾਰੀ ’ਚ 2-2 ਵਿਕਟਾਂ ਲਈਆਂ। (IND Vs AUS)

ਇਸ ਤੋਂ ਪਹਿਲਾਂ ਭਾਰਤੀ ਟੀਮ ਦੀ ਇੰਗਲੈਂਡ ’ਤੇ ਜਿੱਤ | IND Vs AUS

ਇਸ ਤੋਂ ਪਹਿਲਾਂ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ’ਚ 14 ਤੋਂ 17 ਦਸੰਬਰ ਵਿਚਕਾਰ ਖੇਡੇ ਗਏ ਇਕਲੌਤੇ ਟੈਸਟ ਮੈਚ ’ਚ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੇ ਇੰਗਲੈਂਡ ਨੂੰ 347 ਦੌੜਾਂ ਨਾਲ ਹਰਾਇਆ ਸੀ। ਮਹਿਲਾ ਟੈਸਟ ਕ੍ਰਿਕੇਟ ਦੇ ਇਤਿਹਾਸ ’ਚ ਦੌੜਾਂ ਦੇ ਲਿਹਾਜ ਨਾਲ ਇਹ ਸਭ ਤੋਂ ਵੱਡੀ ਜਿੱਤ ਸੀ। ਇਸ ਤੋਂ ਪਹਿਲਾਂ ਸ੍ਰੀਲੰਕਾ ਦੀ ਮਹਿਲਾ ਟੀਮ ਨੇ 1998 ’ਚ ਪਾਕਿਸਤਾਨ ਨੂੰ 309 ਦੌੜਾਂ ਨਾਲ ਹਰਾਇਆ ਸੀ। ਇਸ ਦੇ ਨਾਲ ਹੀ ਨਿਊਜੀਲੈਂਡ ਨੇ 1972 ’ਚ ਦੱਖਣੀ ਅਫਰੀਕਾ ਨੂੰ 188 ਦੌੜਾਂ ਨਾਲ ਹਰਾਇਆ ਸੀ। (IND Vs AUS)