ਸਬ ਇੰਸਪੈਕਟਰ ਵਾਸਤੇ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ‘ਵਿਚੋਲਾ’ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ

Bribe
ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਦੇ ਅਧਿਕਾਰੀ ਗਿ੍ਰਫ਼ਤਾਰ ਕੀਤੇ ਗਏ ਵਿਅਕਤੀ ਨਾਲ।

ਗੇਟ ਖੋਲਣ ਵਿਰੁੱਧ ਦਿੱਤੀ ਸ਼ਿਕਾਇਤ ਦੇ ਨਿਪਟਾਰੇ ਬਦਲੇ ਚੌਂਕੀ ਇੰਚਾਰਜ ਨੇ ਪਹਿਲੀ ਕਿਸ਼ਤ ਵਜੋਂ ਲਏ 10 ਹਜ਼ਾਰ ( Bribe)

  • 80 ਹਜ਼ਾਰ ’ਚ ਹੋਇਆ ਸੀ ਸੌਦਾ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਕੀ ਕੰਗਣਵਾਲ ਦੇ ਇੰਚਾਰਜ ਸਬ ਇੰਸਪੈਕਟਰ ਵਾਸਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਗਏ ੍ਵਿਜੇ ਕੁਮਾਰ ਉਰਫ ਡੀ.ਸੀ. ਨੂੰ ਸੁਭਾਸ਼ ਕੁਮਾਰ ਵਾਸੀ ਅਰਬਨ ਵਿਹਾਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗਿ੍ਰਫ਼ਤਾਰ ਕੀਤਾ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪੁਲਿਸ ਚੌਕੀ ਇੰਚਾਰਜ ਰਾਜਵੰਤ ਸਿੰਘ ਉਸ ਦੇ ਇੱਕ ਗੁਆਂਢੀ ਵੱਲੋਂ ਹਰਪਾਲ ਨਗਰ ਇੰਡਸਟਰੀਅਲ ਏਰੀਆ ਲੁਧਿਆਣਾ ਵਿਖੇ ਸਥਿੱਤ ਉਸਦੀ ਫੈਕਟਰੀ ਦੇ ਪਿੱਛੇ ਗੇਟ ਖੋਲ੍ਹਣ ਵਿਰੁੱਧ ਦਿੱਤੀ ਸ਼ਿਕਾਇਤ ਦੇ ਨਿਪਟਾਰੇ ਬਦਲੇ 1 ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ( Bribe)

ਇਹ ਵੀ ਪੜ੍ਹੋ : ਪੰਜਾਬ ਦੀ ਇੱਕਲੌਤੀ ਯੂਨੀਵਰਸਿਟੀ ਪੀਏਯੂ ਲੁਧਿਆਣਾ ਬਣੇਗੀ ਸਿਆਸੀ ਗਲਿਆਰਿਆਂ ਦਾ ਹਿੱਸਾ

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਦੀ ਤਰਫ਼ੋਂ ਵਿਜੇ ਕੁਮਾਰ ਉਰਫ਼ ਡੀਸੀ ਨਾਂਅ ਦੇ ਵਿਅਕਤੀ ਨੇ ਇਸ ਮਾਮਲੇ ’ਚ ਦਖ਼ਲ ਦੇ ਕੇ ਉਕਤ ਸਬ ਇੰਸਪੈਕਟਰ ਨਾਲ 80 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਕਰਵਾਇਆ। ਉਸ ਨੇ ਅੱਗੇ ਦੱਸਿਆ ਕਿ ਪੁਲੀਸ ਸਬ-ਇੰਸਪੈਕਟਰ ਨੇ ਦਬਾਅ ਪਾ ਕੇ ਉਸ ਤੋਂ ਪਹਿਲੀ ਕਿਸ਼ਤ ਵਜੋਂ 10 ਹਜ਼ਾਰ ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਹੁਣ ਉਹ ਆਪਣੇ ਉਕਤ ਵਿਚੋਲੇ ਰਾਹੀਂ ਬਾਕੀ ਪੈਸੇ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਮਿਲੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਸ਼ਿਕਾਇਤਕਰਤਾ ਤੋਂ ਉਸਦੀ ਫੈਕਟਰੀ ਦੇ ਅੰਦਰ 70 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ( Bribe)

Bribe
ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਦੇ ਅਧਿਕਾਰੀ ਗਿ੍ਰਫ਼ਤਾਰ ਕੀਤੇ ਗਏ ਵਿਅਕਤੀ ਨਾਲ।

ਇਸ ਸਬੰਧੀ ਉਕਤ ਦੋਵਾਂ ਮੁਲਜਮਾਂ ਖ਼ਿਲਾਫ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਭਗੌੜੇ ਸਬ ਇੰਸਪੈਕਟਰ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।