ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News Punjab Vidhan...

    Punjab Vidhan Sabha: ਵਿਧਾਨ ਸਭਾ ‘ਚ ਉੱਠਿਆ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦਾ ਮੁੱਦਾ

    Punjab Vidhan Sabha
    Punjab Vidhan Sabha: ਵਿਧਾਨ ਸਭਾ 'ਚ ਉੱਠਿਆ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦਾ ਮੁੱਦਾ

    Punjab Vidhan Sabha: ਚੰਡੀਗੜ੍ਹ। ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ’ਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸੂਬੇ ’ਚ ‘ਮੇਰਾ ਘਰ ਮੇਰੇ ਨਾਮ’ (ਸਵਾਮਿਤਵਾ) ਸਕੀਮ ਲਾਗੂ ਕੀਤੀ ਜਾ ਰਹੀ ਹੈ। ਇਹ ਸਕੀਮ ਅਗਲੇ ਸਾਲ ਤੱਕ ਮੁਕੰਮਲ ਹੋਵੇਗੀ। ਮੁੰਡੀਆਂ ਨੇ ਪੰਜਾਬ ਵਿਧਾਨ ਸਭਾ ’ਚ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕੀਤੇ ਸਵਾਲ ਦੇ ਜਵਾਬ ’ਚ ਕਿਹਾ ਕਿ ਸਵਾਮਿਤਵਾ ਇਕ ਕੇਂਦਰੀ ਸਕੀਮ ਹੈ, ਜਿਸ ਦਾ ਮਕਸਦ ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰ ਉਨ੍ਹਾਂ ਦੇ ਮਾਲਕਾਂ ਨੂੰ ਪ੍ਰਦਾਨ ਕਰਨਾ ਹੈ।

    Read Also : Punjab Vidhan Sabha Budget Session: ਪੰਜਾਬ ਵਿਧਾਨ ਸਭਾ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ

    ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮਕਸਦ ਪਿੰਡਾਂ ਦੇ ਆਬਾਦੀ ਦੇਹ ਖੇਤਰ ਦੇ ਕੰਪਿਊਟਰਾਈਜ਼ਡ ਰਿਕਾਰਡ ਆਫ਼ ਰਾਈਟ ਬਣਾਉਣਾ ਅਤੇ ਜੀ. ਆਈ. ਐੱਸ. ਨਕਸ਼ੇ ਬਣਾਉਣਾ ਹੈ। ਇਸ ਮੰਤਵ ਲਈ ਸਾਲ 2021 ’ਚ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟ) ਐਕਟ ਅਤੇ ਨਿਯਮ ਲਾਗੂ ਕੀਤਾ ਗਿਆ ਹੈ, ਜੋ ਇਸ ਸਕੀਮ ਦੇ ਤਹਿਤ ਤਿਆਰ ਕੀਤੇ ਗਏ ਅਧਿਕਾਰ ਦੇ ਰਿਕਾਰਡ ਨੂੰ ਕਾਨੂੰਨੀ ਮਾਨਤਾ ਪ੍ਰਦਾਨ ਕਰਦਾ ਹੈ। ਜੀ. ਆਈ. ਐੱਸ. ਨਕਸ਼ੇ ਸਰਵੇ ਆਫ਼ ਇੰਡੀਆ ਵੱਲੋਂ ਡਰੋਨ ਤਕਾਨਲੋਜੀ ਦੀ ਵਰਤੋਂ ਰਾਹੀਂ ਤਿਆਰ ਕੀਤੇ ਜਾਂਦੇ ਹਨ। ਇਸ ਸਬੰਧੀ ਇਕ ਸਾਫਟਵੇਅਰ/ਪੋਰਟਲ ਵਿਕਸਿਤ ਕੀਤਾ ਹੈ।