Vidhan Sabha Punjab: ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਆਖ਼ਰੀ ਦਿਨ ਸਦਨ ’ਚ ਅਮਰੀਕਾ ਤੋਂ ਡਿਪਰੋਟ ਹੋਏ ਪੰਜਾਬੀ ਨੌਜਵਾਨਾਂ ਦਾ ਮੁੱਦਾ ਚੁੱਕਿਆ ਗਿਆ। ਇਸ ਬਾਰੇ ਬੋਲਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਡਿਪੋਰਟ ਹੋਏ ਨੌਜਵਾਨਾਂ ਲਈ ਪੰਜਾਬ ਸਰਕਾਰ ਵਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿਹੜੇ 12 ਘਰਾਂ ਦੇ ਨੌਜਵਾਨ ਡਿਪੋਰਟ ਹੋ ਕੇ ਆਏ ਹਨ, ਉਨ੍ਹਾਂ ਨੂੰ ਉਹ ਆਪਣੇ ਵਲੋਂ 50-50 ਹਜ਼ਾਰ ਰੁਪਏ ਦੇਣਗੇ।
Read Also : Punjab Government : ਡਰੱਗ ਮਾਫੀਆ ਦੇ ਘਰ ‘ਤੇ ਚੱਲਿਆ ਮਾਨ ਸਰਕਾਰ ਦਾ ਬੁਲਡੋਜ਼ਰ
ਉਨ੍ਹਾਂ ਦੱਸਿਆ ਕਿ ਹਰ ਸਾਲ ਉਨ੍ਹਾਂ ਵਲੋਂ ਲੁਧਿਆਣਾ ’ਚ ਰੱਥ ਯਾਤਰਾ ਕੱਢੀ ਜਾਂਦੀ ਹੈ ਪਰ ਇਸ ਵਾਰ ਇਹ ਯਾਤਰਾ ਸਿੰਗਲ ਝੰਡਾ ਲੈ ਕੇ ਸਾਧਾਰਨ ਤੌਰ ’ਤੇ ਕੱਢੀ ਜਾਵੇਗੀ ਅਤੇ ਇਸ ’ਤੇ ਖ਼ਰਚ ਹੋਣ ਵਾਲਾ 6 ਲੱਖ ਰੁਪਿਆ ਡਿਪੋਰਟ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ ਅਤੇ ਉਹ ਖ਼ੁਦ 12 ਪਰਿਵਾਰਾਂ ਨੂੰ 50-50 ਹਜ਼ਾਰ ਰੁਪਿਆ ਦੇ ਕੇ ਆਉਣਗੇ। Vidhan Sabha Punjab
ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਪੂਰਾ ਸਦਨ ਤਾੜੀਆਂ ਨਾਲ ਗੂੰਜ ਉੱਠਿਆ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਤਾਂ ਇਸ ਦੇ ਲਈ ਬਹੁਤ ਕੁੱਝ ਕਰ ਰਹੀ ਹੈ ਪਰ ਅਸੀਂ ਵੀ ਜਿੰਨਾ ਯੋਗਦਾਨ ਹੋ ਸਕੇ, ਪਾ ਕੇ ਉਨ੍ਹਾਂ ਬੱਚਿਆਂ ਦਾ ਸਹਾਰਾ ਬਣੀਏ।