ਪਰਾਲੀ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦਾ ਹੋਕਾ ਦਿੰਦਾ ਕਿਸਾਨ ਮੇਲਾ ਨੇਪਰੇ ਚੜਿਆ

mela-1
ਲੁਧਿਆਣਾ: ਮੇਲੇ ਦੇ ਸਮਾਪਤੀ ਸਮਾਰੋਹ ਮੌਕੇ ਮੌਜ਼ੂਦ ਸਖ਼ਸੀਅਤਾਂ ਤਸਵੀਰ: ਸਿੰਗਲਾ

ਪੀਏਯੂ ਦੀਆਂ ਸਿਫ਼ਾਰਸ਼ਾਂ ਨਾਲ ਜੁੜ ਕੇ ਪੰਜਾਬ ਦੀ ਕਿਸਾਨੀ ਦੀ ਬਿਹਤਰੀ ਸੰਭਵ : ਗੁਰਪ੍ਰੀਤ ਗੋਗੀ (Kisan Mela)

(ਰਘਬੀਰ ਸਿੰਘ) ਲੁਧਿਆਣਾ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਹਾੜੀ ਦੀਆਂ ਫ਼ਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ (Kisan Mela) ਪਰਾਲੀ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦਾ ਹੋਕਾ ਦਿੰਦਾ ਅੱਜ ਸਫਲਤਾ ਪੂਰਵਕ ਨੇਪਰੇ ਚੜਿਆ ਮੇਲੇ ਦੇ ਦੂਸਰੇ ਦਿਨ ਹੋਏ ਇਨਾਮ ਵੰਡ ਸਮਾਰੋਹ ਮੌਕੇ ਲੁਧਿਆਣਾ ਪੱਛਮੀ ਦੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਸੀਫ਼ੇਟ ਲੁਧਿਆਣਾ ਦੇ ਨਿਰਦੇਸ਼ਕ ਡਾ. ਨਚੀਕੇਤ ਕੋਤਵਾਲੀਵਾਲੇ ਅਤੇ ਪੰਜਾਬ ਖੇਤੀਬਾੜੀ ਵਿਭਾਗ ਦੇ ਨਿਰਦੇਸ਼ਕ ਡਾ. ਗੁਰਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ।

mela-1
ਲੁਧਿਆਣਾ: ਮੇਲੇ ਦੇ ਸਮਾਪਤੀ ਸਮਾਰੋਹ ਮੌਕੇ ਮੌਜ਼ੂਦ ਸਖ਼ਸੀਅਤਾਂ ਤਸਵੀਰ: ਸਿੰਗਲਾ

ਇਸ ਮੌਕੇ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਗੁਰੂਆਂ, ਪੀਰਾਂ, ਫਕੀਰਾਂ ਦੀ ਵਿਰਸੋਈ ਇਸ ਪਵਿੱਤਰ ਧਰਤੀ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾ ਸਕੀਏ ਕਿਸਾਨਾਂ ਨੂੰ ਦੇਸ਼ ਦੇ ਅੰਨਦਾਤਾ ਕਹਿੰਦਿਆਂ ਉਨ੍ਹਾਂ ਕਿਹਾ ਕਿ ਇਤਿਹਾਸ ’ਚ ਅਜਿਹੀ ਮਿਸਾਲ ਹੋਰ ਕਿਤੇ ਨਹੀਂ ਮਿਲਦੀ ਜਦੋਂ ਕਿਸੇ ਇੱਕ ਖਿੱਤੇ ਨੇ ਪੂਰੇ ਦੇਸ਼ ਦੇ ਅਨਾਜ ਦੇ ਭੰਡਾਰ ਭਰੇ ਹੋਣ, ਇਸ ਦੇ ਨਾਲ ਹੀ ਉਨ੍ਹਾਂ ਪੀ.ਏ.ਯੂ. ਦੇ ਮਾਹਿਰਾਂ ਦੀ ਸਖ਼ਤ ਅਤੇ ਅਣਥੱਕ ਮਿਹਨਤ ਦਾ ਜ਼ਿਕਰ ਵੀ ਬੜੇ ਮਾਣ ਨਾਲ ਕੀਤਾ ਸ੍ਰੀ ਗੋਗੀ ਨੇ ਕਿਹਾ ਕਿ ਖੇਤੀ ਦੀ ਮੌਜੂਦਾ ਸਥਿਤੀ ਜਲ ਸੋਮਿਆਂ ਦੀ ਸਾਂਭ-ਸੰਭਾਲ ਦੀ ਮੰਗ ਕਰਦੀ ਹੈ ਇਸ ਲਈ ਸਾਨੂੰ ਪਾਣੀ ਦੀਆਂ ਘੱਟ ਖਪਤ ਕਰਨ ਵਾਲੀਆਂ ਫ਼ਸਲਾਂ ਨਾਲ ਜੁੜਨ ਦੀ ਲੋੜ ਹੈ ।

 ਕਿਸਾਨਾਂ ਨੂੰ ਖੇਤੀ ਵੰਨ-ਸੁਵੰਨਤਾ ਅਪਣਾਉਣ ਦੀ ਕੀਤੀ ਅਪੀਲ (Kisan Mela)

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਨਾਲ ਜੁੜ ਕੇ ਆਪਣੀ ਖੇਤੀ ਨੂੰ ਵਿਗਿਆਨਕ ਦਿਸ਼ਾ ਵੱਲ ਲੈ ਕੇ ਜਾਣ ਸ੍ਰੀ ਗੋਗੀ ਨੇ ਕਿਸਾਨਾਂ ਨੂੰ ਖੇਤੀ ਵੰਨ-ਸੁਵੰਨਤਾ ਅਪਨਾਉਣ ਦੀ ਅਪੀਲ ਕਰਦਿਆਂ ਫੁੱਲਾਂ ਦੀ ਕਾਸ਼ਤ ਅਤੇ ਖੇਤੀ ਆਮਦਨ ਵਧਾਉਣ ਲਈ ਮਧੂ ਮੱਖੀ ਪਾਲਣ, ਖੁੰਬਾਂ ਦੀ ਕਾਸ਼ਤ ਅਤੇ ਡੇਅਰੀ ਫਾਰਮਿੰਗ ਵਰਗੇ ਸਹਾਇਕ ਕਿੱਤਿਆਂ ਨੂੰ ਅਪਣਾਉਣ ’ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀ ਨੂੰ ਸੰਭਾਲ ਕੇ ਹੀ ਨੌਜਵਾਨੀ ਨੂੰ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਤੋਂ ਮੋੜ ਕੇ ਇਸ ਧਰਤੀ ਉੱਪਰ ਬਿਹਤਰ ਭਵਿੱਖ ਦਿੱਤਾ ਜਾ ਸਕਦਾ ਹੈ ।

ਵੱਖ-ਵੱਖ ਫ਼ਸਲ ਮੁਕਾਬਲਿਆਂ ’ਚ ਜੇਤੂ ਰਹੇ ਕਿਸਾਨਾਂ ਨੂੰ ਇਨਾਮ ਵੰਡੇ ਗਏ (Kisan Mela)

ਸੀਫ਼ੇਟ ਦੇ ਨਿਰਦੇਸ਼ਕ ਡਾ. ਨਚੀਕੇਤ ਕੋਤਵਾਲੀਵਾਲੇ ਨੇ ਇਸ ਮੌਕੇ ਸੰਬੋਧਨ ਕਰਦਿਆਂ ਨਵੀਆਂ ਖੇਤੀ ਤਕਨੀਕਾਂ ਅਪਨਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ । ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕਿਸਾਨ ਮੇਲੇ ਦਾ ਮੰਤਵ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਦੇ ਆਪੋ ’ਚ ਸਿੱਖਣ ਸਿਖਾਉਣ ਦੇ ਦੁਵੱਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ ਇਸ ਮੌਕੇ ਵੱਖ-ਵੱਖ ਫ਼ਸਲ ਮੁਕਾਬਲਿਆਂ ’ਚ ਜੇਤੂ ਰਹੇ ਕਿਸਾਨਾਂ ਨੂੰ ਇਨਾਮ ਵੰਡੇ ਗਏ । ਇਸ ਤੋਂ ਇਲਾਵਾ ਖੇਤੀ ਸਾਹਿਤ ਨੂੰ ਬੜਾਵਾ ਦੇਣ ਵਾਲੇ ਕਿ੍ਰਸ਼ੀ ਵਿਗਿਆਨ ਕੇਂਦਰਾਂ ਅਤੇ ਹੋਰ ਕੇਂਦਰਾਂ ਅਤੇ ਵਿਗਿਆਨੀਆਂ ਨੂੰ ਸਨਮਾਨਿਤ ਕੀਤਾ ਗਿਆ ।

ਇਹ ਵੀ ਪੜ੍ਹੋ : ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਮੁਬਾਰਕਬਾਦ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here