ਨੌਜਵਾਨ ਪੀੜ੍ਹੀ ਆਪਣੀ ਸੋਚ ਤੇ ਆਧੁਨਿਕ ਤਕਨਾਲੋਜੀ ਨਾਲ ਖੇਤੀਬਾੜੀ ਦੇ ਧੰਦੇ ਨੂੰ ਲਾਹੇਵੰਦ ਬਣਾ ਸਕਦੀ ਹੈ : ਵਿਕਰਮ ਆਹੁਜਾ | Students
- ਸ਼ਕਲਾਂ ਤੋਂ ਘਬਰਾਉਣ ਦੀ ਬਜਾਏ ਮੁਸ਼ਕਲਾਂ ਦੇ ਹੱਲ ਲੱਭਣੇ ਜ਼ਰੂਰੀ | Students
ਫਾਜਿਲਕਾ (ਰਜਨੀਸ਼ ਰਵੀ)। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ’ਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ਼ੁਰੂ ਕੀਤੇ ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਜਿੱਥੇ ਮਾਹਰਾਂ ਵੱਲੋਂ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਸਾਂਝੇ ਕਰਕੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਉੱਥੇ ਹੀ ਵਿਦਿਆਰਥੀਆਂ/ਵਿਦਿਆਰਥਣਾਂ ਨੂੰ ਵੱਖ-ਵੱਖ ਕਿੱਤਿਆਂ ਵਿਚ ਕਰੀਅਰ ਚੁਣਨ ਪ੍ਰਤੀ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। (Students)
ਇਸੇ ਤਹਿਤ ਹੀ ਅੱਜ ਦੇ ਸਿਖੋ ਤੇ ਵੱਧੋ ਪ੍ਰੋਗਰਾਮ ਦੇ ਸੈਸ਼ਨ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੰਗੜ ਭੈਣੀ ਵਿਖੇ ਸਮਾਜ ਸੇਵੀ ਸ੍ਰੀ ਵਿਕਰਮ ਆਹੂਜਾ ਵੱਲੋਂ ਸਕੂਲੀ ਬੱਚਿਆਂ ਨੂੰ ਜ਼ਿੰਦਗੀ ਦੇ ਵੱਖ-ਵੱਖ ਅਹਿਮ ਮੁੱਦਿਆਂ ਬਾਰੇ ਜਾਣੂੰ ਕਰਵਾਇਆ। ਬੱਚਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਮਨੁੱਖੀ ਜੀਵਨ ਮੁਸ਼ਕਲਾਂ ਭਰਿਆ ਹੈ ਤੇ ਮੁਸ਼ਕਲਾਂ ਤੋਂ ਘਬਰਾਉਣ ਦੀ ਬਜਾਏ ਸਾਨੂੰ ਮੁਸ਼ਕਲਾਂ ਦੇ ਹੱਲ ਲੱਭਣੇ ਚਾਹੀਦੇ ਹਨ। ਕੁਝ ਮੁਸ਼ਕਲਾਂ ਦੇ ਹੱਲ ਲਈ ਵਿਚਾਰਾਂ ਦਾ ਆਦਾਨ ਪ੍ਰਦਾਨ ਕਰਨਾ ਵੀ ਬਹੁਤ ਜ਼ਰੂਰੀ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਗਿਆਨ ਦੀ ਪ੍ਰਾਪਤੀ ਲਈ ਇੰਟਰਨੈੱਟ ਬਹੁਤ ਵੱਡਾ ਰੋਲ ਅਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਗੂਗਲ ਤੇ ਕਿਸੇ ਵੀ ਕਿੱਤੇ ਜਾ ਪੜ੍ਹਾਈ ਨਾਲ ਸਬੰਧਤ ਜਾਣਕਾਰੀ ਬੜੀ ਅਸਾਨੀ ਨਾਲ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੀ ਸੋਚ ਨੂੰ ਦਿ੍ਰੜ ਕਰਕੇ ਨਵੇਂ-ਨਵੇਂ ਵਿਚਾਰ ਪੈਦਾ ਕਰਨੇ ਚਾਹੀਦੇ ਹਨ ਤੇ ਸਫਲਤਾ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ ਤੇ ਸਫਲਤਾ ਸਾਡੇ ਪੈਰ ਚੁੰਮੇਗੀ।
ਖੇਤੀਬਾੜੀ ਧੰਦੇ ਨਾਲ ਸਬੰਧਤ ਮਾਹਿਰ ਤੇ ਸਫਲ ਉਦਯੋਗੀ ਸ੍ਰੀ ਆਹੂਜਾ ਨੇ ਵਿਦਿਆਰਥੀਆ ਨੂੰ ਉਤਸਾਹਿਤ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਦੀ ਸੋਚ ਬਹੁਤ ਅਗਾਂਹਵਧੂ ਹੈ ਇਸ ਕਰਕੇ ਉਹ ਖੇਤੀਬਾੜੀ ਦੇ ਕਾਰੋਬਾਰ ਨੂੰ ਨਵੀਆਂ ਰਾਹਾਂ ਵੱਲ ਲਿਜਾਉਣ ਦੀ ਤਾਕਤ ਰੱਖਦੀਆਂ ਹਨ ਤੇ ਨਵੇਂ-ਨਵੇਂ ਵਿਚਾਰਾਂ ਤੇ ਆਧੁਨਿਕ ਤਕਨਾਲੋਜੀ ਨਾਲ ਖੇਤੀਬਾੜੀ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾ ਸਕਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰੇਮੀ ਬਣਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।
ਪਰਾਲੀ ਦੀ ਸਾਂਭ-ਸੰਭਾਲ ਲਈ ਉਪਰਾਲੇ | Students
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾ ਆਪਣੇ ਜਿੰਦਗੀ ਦੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਉਹ ਵੀ ਪਰਾਲੀ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤੀਬਾੜੀ ਸੰਦਾਂ ਰਾਹੀਂ ਪਰਾਲੀ ਨੂੰ ਜਮੀਨ ਵਿਚ ਵਾਹਿਆ ਜਾ ਸਕਦਾ ਹੈ, ਪਰਾਲੀ ਤੋਂ ਖਾਦ ਤਿਆਰ ਕੀਤੀ ਜਾ ਸਕਦੀ ਹੈ ਤੇ ਚਾਰੇ ਦੇ ਰੂਪ ਵਿਚ ਵੀ ਵਰਤੋਂ ਵਿਚ ਲਿਆਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ੁੱਧ ਤੇ ਸਾਫ ਸੁੱਥਰਾ ਵਾਤਾਵਰਣ ਸਿਰਜਣ ਲਈ ਸਾਨੂੰ ਸਾਰਿਆ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਨਿਪਟਾਰਾ ਕਰਨਾ ਚਾਹੀਦਾ ਹੈ। ਇਸ ਮੌਕੇ ਡੀ.ਡੀ.ਐਫ ਆਸ਼ੀਸ਼, ਡੀ.ਟੀ.ਸੀ. ਮਨੀਸ਼ ਠਕਰਾਲ, ਸਕੂਲ ਇੰਚਾਰਜ ਮਹਿੰਦਰ ਕੁਮਾਰ, ਹਿੰਦੀ ਮਾਸਟਰ ਅੰਕੁਰ ਸ਼ਰਮਾ, ਲੈਕਚਰਾਰ ਸੰਦੀਪ ਖੁਗਰ ਸਮੇਤ ਸਕੂਲੀ ਸਟਾਫ ਤੇ ਬੱਚੇ ਹਾਜ਼ਰ ਸਨ।