ਲਖੀਮਪੁਰ ਮਾਮਲੇ ’ਤੇ ਸੁਪਰੀਮ ਕੋਰਟ ’ਚ ਕੱਲ੍ਹ ਹੋਵੇਗੀ ਸੁਣਵਾਈ

ਸੁਪਰੀਮ ਕੋਰਟ ਨੇ ਲਖਮੀਪੁਰ ਮਾਮਲੇ ’ਚ ਨੋਟਿਸ ਲਿਆ

  • ਸੀਜੇਆਈ ਦੀ ਬੈਂਚ ਕੱਲ੍ਹ ਸਵੇਰੇ 11 ਵਜੇ ਕਰੇਗੀ ਸੁਣਵਾਈ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲਖਮੀਪੁਰ ਖੀਰੀ ਮਾਮਲੇ ਦੀ ਕੱਲ੍ਹ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਇਸ ਮਾਮਲੇ ’ਤੇ ਸੁਪਰੀਮ ਕੋਰਟ ਨੇ ਨੋਟਿਸ ਲਿਆ ਹੈ ਸੁਪਰੀਮ ਕੋਰਟ ਦੀ ਸੀਜੇਆਈ ਬੈਂਚ ਵੀਰਵਾਰ 11 ਵਜੇ ਇਸ ਮਾਮਲੇ ਦੀ ਸੁਣਵਾਈ ਕਰੇਗੀ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਬੀਤੇ ਐਤਵਾਰ ਨੂੰ ਪ੍ਰ੍ਰਦਰਸ਼ਨਕਾਰੀ ਕਿਸਾਨਾਂ ਨੂੰ ਗੱਡੀ ਨਾਲ ਕੁਚਲਣ ਦੇ ਮਾਮਲੇ ਤੋਂ ਬਾਅਦ ਦੇਸ਼ ਭਰ ’ਚ ਰੋਸ ਪ੍ਰਗਟਾਇਆ ਜਾ ਰਿਹਾ ਹੈ।

ਲਖੀਮਪੁਰ ਹਿੰਸਾ ਨਾਲ ਜੁੜੀ ਇੱਕ ਵੀਡੀਓ ਸੋਸ਼ਲ ਮੀਡੀਆ ’ਚ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਹੋਰ ਜ਼ਿਆਦਾ ਭਖ਼ ਗਿਆ ਹੈ। ਇਸ ਮਾਮਲੇ ’ਚ ਗ੍ਰਹਿ ਰਾਜ ਮੂੰਰੀ ਅਜੈ ਮਿਸ਼ਰ ਦਾ ਪੁੱਤਰ ਆਸ਼ੀਸ਼ ਨੂੰ ਮੁੱਖ ਮੁਲਜ਼ਮ ਮੰਨਿਆ ਜਾ ਰਿਹਾ ਹੈ ਦੇਸ਼ ਭਰ ’ਚ ਹੋ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨ ਮੰਗ ਕਰ ਰਹੇ ਹਨ ਕਿ ਛੇਤੀ ਤੋਂ ਛੇਤੀ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ