ਚੋਣ ਪ੍ਰਚਾਰ ਦੇ ਆਖਰੀ ਦਿਨ ਕੇਵਲ ਢਿੱਲੋਂ ਨੇ ਕੱਢਿਆ ਵਿਸ਼ਾਲ ਰੋਡ ਸ਼ੋਅ

Campaigning, Dhillon, Roadshow

ਸੰਗਰੂਰ,  ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ 

ਚੋਣ ਪ੍ਰਚਾਰ ਦੇ ਆਖਰੀ ਦਿਨ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਸੰਗਰੂਰ ਵਿਖੇ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ ਇਤਿਹਾਸਕ ਹੋ ਨਿੱਬੜਿਆ ਇਸ ਵਿਸ਼ਾਲ ਰੋਡ ਸ਼ੋਅ ਵਿੱਚ ਹਜ਼ਾਰਾਂ ਇਲਾਕਾ ਨਿਵਾਸੀਆਂ ਦੀ ਸ਼ਮੂਲੀਅਤ ਨੇ ਕੇਵਲ ਸਿੰਘ ਢਿੱਲੋਂ ਦੀ ਲੋਕ ਸਭਾ ਚੋਣਾਂ ਸਬੰਧੀ ਮੁਹਿੰਮ ਨੂੰ ਜ਼ੋਰਦਾਰ ਹੁੰਗਾਰਾ ਦਿੱਤਾ ਇਹ ਵਿਸ਼ਾਲ ਰੋਡ ਸ਼ੋਅ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋ ਕੇ ਮੇਨ ਬਜ਼ਾਰ ਵਿੱਚੋਂ ਦੀ ਹੁੰਦਿਆਂ ਬੱਸ ਸਟੈਂਡ ਸੰਗਰੂਰ ਵਿਖੇ ਸਮਾਪਤ ਹੋਇਆ ਰੋਡ ਸ਼ੋਅ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ, ਹਲਕਾ ਇੰਚਾਰਜ ਦਿੜ੍ਹਬਾ ਅਜਾਇਬ ਸਿੰਘ ਰਟੌਲਾ, ਸਾਬਕਾ ਸੰਗਰੂਰ ਤੋਂ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ ਤੇ ਵੱਖ ਵੱਖ ਅਹੁਦੇਦਾਰ ਆਗੂ ਮੌਜੂਦ ਸਨ ਇਸ ਮੌਕੇ ਮੌਜੂਦ ਹਲਕਾ ਨਿਵਾਸੀਆਂ ਨੇ ਕਿਹਾ ਕਿ ਕੋਨੇ-ਕੋਨੇ ਤੋਂ ਸਮਾਜ ਦੇ ਹਰ ਵਰਗ ਦੇ ਵੱਡੀ ਗਿਣਤੀ ‘ਚ ਆਏ ਲੋਕਾਂ ਨੇ ਕੇਵਲ ਸਿੰਘ ਢਿੱਲੋਂ ਦੀ ਜਿੱਤ ਵਿੱਚ ਭੋਰਾ ਵੀ ਸ਼ੱਕ ਨਹੀਂ ਰਹਿਣ ਦਿੱਤਾ ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪੈਦਲ ਮਾਰਚ ਨੇ ਕੇਵਲ ਸਿੰਘ ਢਿੱਲੋਂ ਦੀ ਜਿੱਤ ਨੂੰ ਯਕੀਨੀ ਬਣਾ ਦਿੱਤੀ ਹੈ ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਭਰਪੂਰ ਸਮਰਥਨ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ ਉਨ੍ਹਾਂ ਕਿਹਾ ਕਿ ਇਹ ਵਿਸ਼ਾਲ ਮਾਰਚ ਫ਼ਤਿਹ ਮਾਰਚ ਹੋ ਕੇ ਨਿੱਬੜੇਗਾ । ਉਹਨਾਂ ਕਿਹਾ ਕਿ ਆਉਣ ਵਾਲੀ 19 ਮਈ ਨੂੰ ਕਾਂਗਰਸ ਨੂੰ ਵੋਟਾਂ ਪਾ ਕੇ ਕਾਮਯਾਬ ਕਰੋ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਦੇਸ਼ ਭਰ ਵਿੱਚ ਖੁਸ਼ਹਾਲੀ ਦਾ ਆਗਾਜ਼ ਹੋਵੇਗਾ ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here