ਪੁਲਿਸ ਵਿਭਾਗ ਵੱਲੋਂ ਕਰਵਾਏ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦਾ ਆਖਰੀ ਦਿਨ ਯਾਦਗਾਰੀ ਹੋ ਨਿਬੜਿਆ

Police Department

ਵਿਧਾਇਕ ਬੱਲੂਆਣਾ, ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਨੌਜਵਾਨ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ | Police Department

ਫਾਜ਼ਿਲਕਾ (ਰਜਨੀਸ਼ ਰਵੀ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਤੰਦਰੁਸਤ ਤੇ ਸਿਹਤਯਾਬ ਪੰਜਾਬ ਬਣਾਉਣ ਲਈ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਤਹਿਤ ਹੀ ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿੱਚ ਚੱਲ ਰਹੇ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੇ ਆਖਰੀ ਦਿਨ ਨੌਜਵਾਨ ਖਿਡਾਰੀਆਂ ਵਿੱਚ ਭਾਰੀ ਉਤਸਾਹ ਅਤੇ ਜਿੱਤਣ ਦੀ ਤਾਂਗ ਦੇਖਣ ਨੂੰ ਮਿਲੀ! ਇਸ ਦੌਰਾਨ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਐਸਐਸਪੀ ਮਨਜੀਤ ਸਿੰਘ ਢੇਸੀ ਨੇ ਟੁਰਨਾਮੈਂਟ ਦਾ ਆਨੰਦ ਮਾਣਿਆ ਉੱਥੇ ਹੀ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫਜਾਈ ਵੀ ਕੀਤੀ। (Police Department)

ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿਖੇ ਚੱਲ ਰਹੇ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੇ ਆਖਰੀ ਦਿਨ ਨੌਜਵਾਨ ਖਿਡਾਰੀਆਂ ਨੇ ਕ੍ਰਿਕਟ, ਵਾਲੀਬਾਲ, ਕੁਸ਼ਤੀ, ਰੱਸਾ ਕੱਸੀ ਪੂਰੀ ਦ੍ਰਿੜਤਾ, ਸਾਹਸ ਅਤੇ ਜਿੱਤਣ ਦੀ ਤਾਂਗ ਨਾਲ ਹਾਜ਼ਰੀਨ ਦਾ ਮਨ ਮੋਹਿਆ। ਜਿੱਥੇ ਵੱਖ-ਵੱਖ ਸਕੂਲਾਂ ਅਤੇ ਪਿੰਡਾਂ ਦੇ ਨੌਜਵਾਨ ਖਿਡਾਰੀਆਂ ਨੇ ਇਹਨਾਂ ਖੇਡਾਂ ਵਿੱਚ ਅੱਗੇ ਹੋ ਕੇ ਭਾਗ ਲਿਆ ਉੱਥੇ ਹੀ ਪੰਜਾਬ ਪੁਲਿਸ ਦੇ ਨੌਜਵਾਨ ਖਿਡਾਰੀ ਖਿਡਾਰੀਆਂ ਨੇ ਵੀ ਖੂਬ ਵਾਹ ਵਾਹ ਖੱਟੀ।

ਨਸ਼ਾ ਮੁਕਤ ਕਰਨ ਲਈ ਸਿਰਤੋੜ ਯਤਨ

ਇਸ ਮੌਕੇ ਬੋਲਦਿਆਂ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਖੁਸ਼ਹਾਲ ਤੇ ਨਸ਼ਾ ਮੁਕਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਇਹ ਟੂਰਨਾਮੈਂਟ ਮੁਕਾਬਲੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਇਹ ਸੋਚ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਵਧਣ ਅਤੇ ਖੇਡਾਂ ਵਿੱਚ ਵਧੀਆ ਮੁਕਾਮ ਹਾਸਿਲ ਕਰਕੇ ਆਪਣੇ ਦੇਸ਼ ਪੰਜਾਬ ਜਿਲੇ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕਰਨ।

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਮੂਹ ਨੌਜਵਾਨ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਸ਼ਹਿਰ ਵਿੱਚ ਜੋ ਇਹ ਖੇਡ ਮੁਕਾਬਲੇ ਉਲੀਕੇ ਗਏ ਹਨ ਕਾਫੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਖਿਡਾਰੀ ਇਨ੍ਹਾਂ ਖੇਡ ਮੁਕਾਬਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਇਹਨਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਨੌਜਵਾਨ ਖਿਡਾਰੀ ਅੱਗੇ ਵਧ ਸਕਦੇ ਹਨ! ਕਿਹਾ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਉਪਰਿਆਲਿਆਂ ਨਾਲ ਜਿੱਥੇ ਨੌਜਵਾਨ ਖਿਡਾਰੀ ਖੇਡਾਂ ਵੱਲ ਵਧਣਗੇ ਉੱਥੇ ਹੀ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਵੀ ਦੂਰ ਰਹਿਣਗੇ।

ਲਾਇਬ੍ਰੇਰੀ ਦਾ ਜਲਦ ਹੀ ਉਦਘਾਟਨ

ਉਨ੍ਹਾਂ ਕਿਹਾ ਕਿ ਨੌਜਵਾਨ ਖਿਡਾਰੀ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵੱਲ ਵੀ ਆਪਣਾ ਵਿਸ਼ੇਸ਼ ਧਿਆਨ ਦੇਣ! ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਬੋਹਰ ਸ਼ਹਿਰ ਵਿੱਚ ਲਾਇਬ੍ਰੇਰੀ ਬਣਾਈ ਗਈ ਹੈ ਜਿਸ ਦਾ ਜਿਸ ਜਿਸ ਦਾ ਜਲਦ ਹੀ ਉਦਘਾਟਨ ਕਰਕੇ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਨੌਜਵਾਨ ਇਥੇ ਆਪਣੀ ਪੜ੍ਹਾਈ ਅਤੇ ਵੱਖ ਟੈਸਟਾਂ ਦੀ ਤਿਆਰੀ ਕਰ ਸਕਦੇ ਹਨ।

Police Department

ਐਸਐਸਪੀ ਸਰਦਾਰ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਨੂੰ ਨੱਥ ਪਾਉਣ ਲਈ ਅਨੇਕਾਂ ਯਤਨ ਕਰ ਰਹੀ ਹੈ। ਨਾ ਕਿਹਾ ਕਿ ਅਨੇਕਾਂ ਹੀ ਨਸ਼ੇ ਦੇ ਸਮਗਲਰ/ਤਸ਼ਕਰਾਂ ਨੂੰ ਨਸ਼ਿਆਂ ਸਮੇਤ ਫੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਖੁਸ਼ਹਾਲ ਅਤੇ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਤਹਿਤ ਹੀ ਇਹ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।

ਇਸ ਮੌਕੇ ਡੀਐੱਸਪੀ ਬੱਲੂਆਣਾ ਸੁਖਵਿੰਦਰ ਸਿੰਘ, ਡੀ.ਐੱਸ.ਪੀ. ਅਬੋਹਰ ਅਰੁਣ ਮੁੰਡਨ, ਐੱਸ.ਐੱਚ.ਓ ਅਬੋਹਰ ਸਿਟੀ-1 ਸੁਨੀਲ ਕੁਮਾਰ, ਐੱਸ.ਐੱਚ.ਓ ਅਬੋਹਰ ਸਿਟੀ-2 ਨਵੀਨ ਕੁਮਾਰ, ਕੁਲਦੀਪ ਕੰਬੋਜ ਅਤੇ ਇੰਚਾਰਜ ਸਪੈਸ਼ਲ ਬ੍ਰਾਂਚ ਨਵਦੀਪ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਬੱਚੇ ਵੀ ਹਾਜ਼ਰ ਸਨ।