ਵੱਡੀ ਗਿਣਤੀ ’ਚ ਪਹੁੰਚ ਰਹੇ ਹਨ ਸਿੱਧੂ ਨੂੰ ਪਿਆਰ ਕਰਨ ਵਾਲੇ
ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਚੱਲ ਰਹੀ ਹੈ। ਇਸ ਸਬੰਧੀ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਗਿਆ ਹੈ। ਇਸ ਮੌਕੇ ਇੱਕ ਲੱਖ ਦੇ ਕਰੀਬ ਪਿਆਰ ਕਰਨ ਵਾਲੇ ਮਾਨਸਾ ਪੁੱਜਣ ਦੀ ਸੰਭਾਵਨਾ ਹੈ। ਇਸ ਮੌਕੇ ਪੰਜਾਬ ਹੀ ਨਹੀਂ ਬਲਕਿ ਹਰਿਆਣਾ ਸਮੇਤ ਦੂਜੇ ਗੁਆਂਢੀ ਸੂਬਿਆਂ ਤੋਂ ਵੀ ਲੋਕ ਪਹੁੰਚ ਰਹੇ ਹਨ। ਇਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣਾ ਚਾਹੀਦਾ ਹੈ। ਇਹੀ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਪੰਜਾਬੀ ਗਾਇਕ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਪ੍ਰਸ਼ੰਸਕਾਂ ਨਾਲ ਆਪਣੇ ਦਿਲ ਦੀ ਗੱਲ ਕਰਨਗੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਦੁਪਹਿਰ ਦੇ ਭੋਗ ਤੱਕ ਦੁਕਾਨਾਂ ਬੰਦ ਰੱਖ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ।
8 ਬਦਮਾਸ਼ ਗਿ੍ਰਫ਼ਤਾਰ
ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ 8 ਬਦਮਾਸ਼ਾਂ ਨੂੰ ਗਿ੍ਰਫਤਾਰ ਕੀਤਾ ਹੈ। ਇਨ੍ਹਾਂ ਵਿੱਚ ਹਰਿਆਣਾ ਦੇ ਸਰਸਾ ਵਾਸੀ ਸੰਦੀਪ ਕੇਕੜਾ ਵੀ ਸ਼ਾਮਲ ਹੈ, ਜਿਸ ਨੇ ਮੂਸੇਵਾਲਾ ਦੀ ਰੇਕੀ ਫੈਨ ਵਜੋਂ ਕੀਤੀ ਸੀ। ਕੇਕੜੇ ਤੋਂ ਇਲਾਵਾ ਖੰਡਾ ਚੌਂਕ ਨੇੜੇ ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ ਬਠਿੰਡਾ, ਮਨਪ੍ਰੀਤ ਭਾਊ ਵਾਸੀ ਢੈਪਈ ਜ਼ਿਲਾ ਫਰੀਦਕੋਟ, ਸਾਰਜ ਮਿੰਟੂ ਵਾਸੀ ਅੰਮਿ੍ਰਤਸਰ, ਪ੍ਰਭਦੀਪ ਸਿੰਘ ਪੱਬੀ ਵਾਸੀ ਤਖਤਮਾਲ ਕਾਲਾਂਵਾਲੀ ਹਰਿਆਣਾ, ਮੋਨੂੰ ਡਾਗਰ ਵਾਸੀ ਰੇਵਲੀ ਜ਼ਿਲਾ ਸੋਨੀਪਤਰਸ, ਬੀ. ਫਤਿਹਾਬਾਦ ਹਰਿਆਣਾ, ਨਸੀਬ ਵਾਸੀ ਫਤਿਹਾਬਾਦ ਹਰਿਆਣਾ ਨੂੰ ਗਿ੍ਰਫਤਾਰ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ