ਜਲ ਸਪਲਾਈ ਸੈਨੀਟੇਸਨ ਮਸਟਰੋਲ ਇੰਪਲਾਈਜ ਯੂਨੀਅਨ ਦੇ ਆਗੂਆਂ ਕੀਤਾ ਐਲਾਨ
ਪਟਿਆਲਾ, (ਨਰਿੰਦਰ ਸਿੰਘ ਬਠੋਈ)। ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਖਿਲਾਫ ਸੰਘਰਸ਼ ਕਰਦੇ ਆ ਰਹੇ ਜਲ ਸਪਲਾਈ ਸੈਨੀਟੇਸਨ ਮਸਟਰੋਲ ਇੰਪਲਾਈਜ ਯੂਨੀਅਨ ਦੇ ਆਗੂਆਂ ਵੱਲੋਂ ਪੰਜਾਬ ਦੇ ਪ੍ਰਧਾਨ ਸੁਖਨੰਦਨ ਸਿੰਘ ਮੇਹਨੀਆਂ ਅਤੇ ਸੂਬਾ ਜਨਰਲ ਸਕੱਤਰ ਮੁਕੇਸ ਕੰਡਾ ਦੀ ਅਗਵਾਈ ਵਿੱਚ ਜਲ ਸਪਲਾਈ ਸੈਨੀਟੇਸਨ ਵਿਭਾਗ ਦੇ ਡਿਪਟੀ ਡਾਇਰੈਕਟਰ ਅਤੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਸੁਖਨੰਦਨ ਸਿੰਘ ਮੇਹਨੀਆਂ ਅਤੇ ਸੂਬਾ ਜਨਰਲ ਸਕੱਤਰ ਮੁਕੇਸ ਕੰਡਾ ਨੇ ਦੱਸਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮ ਵਰਗ ਨਾਲ ਉਹਨਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਸੀ ਜਿਸ ਨੂੰ ਧਿਆਨ ਵਿਚ ਰੱਖਦਿਆਂ ਮੁਲਾਜਮ ਵਰਗ ਨੇ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਲਿਆਂਦੀ ਪਰ ਸਰਕਾਰ ਇਨ੍ਹਾਂ ਵਾਅਦਿਆਂ ਤੋਂ ਹੁਣ ਮੁੱਕਰ ਚੁੱਕੀ ਹੈ । ਜਿਸ ਲਈ ਉਨ੍ਹਾਂ ਨੂੰ ਹੁਣ ਵੱਡਾ ਸੰਘਰਸ਼ ਉਲੀਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਕੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਸਮੇਂ ਸਿਰ ਪਰਮੋਸ਼ਨ ਕਰਕੇ ਉਨ੍ਹਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰ ਜਲ ਸਪਲਾਈ ਸੈਨੀਟੇਸਨ ਮਸਟਰੋਲ ਵਿਭਾਗ ਵਿੱਚ ਕਈ ਸਾਲਾਂ ਤੋਂ ਕੰਮ ਕਰਦੇ ਕਰਮਚਾਰੀ ਅੱਜ ਵੀ ਤਰੱਕੀ ਦੀ ਉਡੀਕ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਪੇ ਪੈਰਿਟੀ ਬਹਾਲ ਨਹੀਂ ਕੀਤੀ ਅਤੇ ਜੋ 200 ਰੁਪਏ ਜਜੀਆ ਟੈਕਸ ਲਗਾਇਆ ਗਿਆ ਉਹ ਵੀ ਵਾਪਸ ਨਹੀਂ ਲਿਆ ਗਿਆ ਉੱਥੇ ਹੀ ਸਰਕਾਰ ਨੇ ਕੱਚੇ ਮੁਲਾਜਮਾਂ ਨੂੰ ਵੀ ਪੱਕਾ ਨਹੀਂ ਕੀਤਾ ਅਤੇ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਵਿਭਾਗ ਦੇ ਮੰਤਰੀ ਬ੍ਰਹਮ ਸੰਕਰ ਜਿੰਪਾ ਦੀ ਕੋਠੀ ਦੇ ਘਿਰਾਓ ਦੇ ਨਾਲ-ਨਾਲ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਕੀਤੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਸੂਬਾ ਕੈਸੀਅਰ ਸ਼ਿਵਇੰਦਰ, ਪ੍ਰੈੱਸ ਸਕੱਤਰ ਸੰਜੀਵ ਕੌਸਲ, ਗੁਰਦੇਵ ਸਿੰਘ, ਪ੍ਰਚਾਰ ਸਕੱਤਰ ਦਰਸਨ ਸਿੰਘ ,ਰਘਵੀਰ ਸਿੰਘ, ਗੁਰਦੀਪ ਸਿੰਘ, ਗੋਪਾਲ ਚੰਦ ਸਹੋਤਾ ,ਗੁਰਦੇਵ ਸਿੰਘ ਸ਼ਿਰਸਵਾਲ ,ਰਾਜ ਕੁਮਾਰ, ਸੁਰਿੰਦਰ ਸਿੰਘ, ਪਰਮਜੀਤ ਸਿੰਘ ਰਾਜਗੜ੍ਹ , ਹਿੰਮਤ ਸਿੰਘ ਸਹੋਲੀ , ਨਰਿੰਦਰ ਸਿੰਘ, ਰਾਮ ਲਾਲ , ਚਰਨਜੀਤ ਸਿੰਘ, ਖੁਸਹਾਲ ਚੰਦ, ਵਿਜੈ ਪਾਲ ਸੰਧੂ ਅਤੇ ਦਿਣੇਸ ਕੁਮਾਰ ਤੋਂ ਇਲਾਵਾ ਹੋਰ ਵੀ ਆਗੂ ਹਾਜਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ