ਪਿੰਡ ਚਨਾਰਥਲ ਕਲਾਂ ਵਿਖੇ ਸ਼ਾਨਦਾਰ ਦੁਸਹਿਰਾ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਟੂਰਨਾਮੈਂਟ ਦੇ ਅੰਤਿਮ ਦਿਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਯੂਥ ਸਪੋਰਟਸ ਕਲੱਬ ਅਤੇ ਗਰਾਮ ਪੰਚਾਇਤ, ਚਨਾਰਥਲ ਕਲਾਂ ਵੱਲੋਂ ਖੇਡ ਸਟੇਡੀਅਮ ਪਿੰਡ ਚਨਾਰਥਲ ਕਲਾਂ ਵਿਖੇ ਸ਼ਾਨਦਾਰ ਦੁਸਹਿਰਾ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੇ ਅੰਤਿਮ ਦਿਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ,ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਨੇ ਸ਼ਿਰਕਤ ਕਰਦਿਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਅਤੇ ਲੰਮਾ ਸਮਾਂ ਖੇਡ ਮੁਕਾਬਲੇ ਦੇਖੇ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਨੇ 2 ਲੱਖ ਰੁਪਏ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ 1 ਲੱਖ ਰੁਪਏ ਪੰਚਾਇਤ ਅਤੇ ਕਲੱਬ ਨੂੰ ਦੇਣ ਦਾ ਐਲਾਨ ਕੀਤਾ।।

ਟੂਰਨਾਮੈਂਟ ਦੇ ਪ੍ਰਬੰਧਕਾ ਅਤੇ ਵਿਧਾਇਕ ਨਾਗਰਾ ਦੇ ਮੀਡੀਆ ਇੰਚਾਰਜ ਤੇ ਸਰਪੰਚ ਜਗਦੀਪ ਸਿੰਘ ਨੰਬਰਦਾਰ ਨੇ ਦੱਸਿਆ ਕਿ ਕਬੱਡੀ 47 ਕਿੱਲੋ ਵਿੱਚ ਧਤੌਦਾ 52 ਕਿੱਲੋ ਵਿਚ ਸ਼ਮਸਪੁਰ,57 ਕਿੱਲੋ ਵਿਚ ਕਾਲਰਾ ਅਤੇ 70 ਕਿੱਲੋ ਵਿਚ ਅੱਚਲ ਨੇ ਪਹਿਲਾ ਸਥਾਨ ਹਾਸਲ ਕੀਤਾ। ਕਬੱਡੀ ਇੱਕ ਪਿੰਡ ਓਪਨ ਵਿਚ ਮਨਸੂਰਪੁਰ ਨੇ ਮਹਿਮੂਦਪੁਰ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਕਬੱਡੀ ਇੱਕ ਪਿੰਡ ਓਪਨ ਦਾ ਪਹਿਲਾ ਇਨਾਮ 75000 ਰੁਪਏ ਟਿਵਾਣਾ ਮਿਲ ਦੇ ਐੱਮ.ਡੀ ਮਲਕੀਤ ਸਿੰਘ ਟਿਵਾਣਾ ਵੱਲੋਂ ਦਿੱਤਾ ਗਿਆ। ਕਬੱਡੀ ਵਿਚ ਬੈੱਸਟ ਰੇਡਰ ਦਾ ਖ਼ਿਤਾਬ ਅੰਕਿਤ ਹਰਿਆਣਾ ਤੇ ਬੈੱਸਟ ਜਾਫੀ ਜੱਸਾ ਦਿੜ੍ਹਬਾ ਨੇ ਜਿੱਤਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ