ਨਨਕਾਣਾ ਸਾਹਿਬ ਕਾਂਡ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

Fazilka News

ਨਨਕਾਣਾ ਸਾਹਿਬ ਕਾਂਡ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

ਨਨਕਾਣਾ ਸਾਹਿਬ (ਏਜੰਸੀ)। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ Nankana Sahib ਸਥਿੱਤ ਸ੍ਰੀ ਗੁਰੂਦੁਆਰਾ ਸਾਹਿਬ ਵਿੱਚ ਸਥਿੱਤ ਸੰਗਤਾਂ ‘ਤੇ ਹੋਏ ਹਮਲੇ ਦੇ ਮੁੱਖ ਮੁਲਜ਼ਮ ਇਮਰਾਨ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਪੰਜਾਬ ਦੇ ਮੁੱਖ ਮੰਤਰੀ ਦੇ ਫੋਕਲ ਪਰਸਨ (ਡਿਜ਼ੀਟਲ ਮੀਡੀਆ) ਅਜਹਰ ਮਸ਼ਾਵਨੀ ਨੇ ਟਵੀਟ ‘ਤੇ ਇਸ ਗ੍ਰਿਫ਼ਤਾਰੀ ਨੂੰ ਜਨਤਕ ਕਰਦੇ ਹੋਏ ਕਿਹਾ ਕਿ ਮੁਲਜ਼ਮ ਵਿਰੁੱਧ ਸਥਾਨਕ ਪੁਲਿਸ ਨੇ ਪਹਿਲਾਂ ਹੀ ਮਮਲਾ ਦਰਜ਼ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਕਾਂਡ ਦਾ ਮੁੱਖ ਮੁਲਜ਼ਮ ਇਮਰਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਨਨਕਾਣਾ ਥਾਣਾ ਨੇ ਇੱਕ ਐੱਫ਼ਆਈਆਰ ਦਰਜ਼ ਕੀਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Nankana Sahib

LEAVE A REPLY

Please enter your comment!
Please enter your name here