ਵਿਸ਼ਾਲ ਚੇਤਨਾ ਮਾਰਚ ਕੱਢ ਕੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

Shaheed Udham Singh

ਸ਼ਹੀਦੀ ਦਿਹਾੜੇ ਅਤੇ ਜਨਮ ਦਿਹਾੜੇ ਵਾਲੇ ਦਿਨ ਪੂਰੇ ਪੰਜਾਬ ਵਿੱਚ ਪੂਰੇ ਦਿਨ ਦੀ ਛੁੱਟੀ ਦੀ ਮੰਗ | Shaheed Udham Singh

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ੍ਰੀ ਵਿਸ਼ਵਕਰਮਾਂ ਕਾਰਪੇਂਟਰ ਐਡ ਇਮਾਰਤੀ ਪੇਂਟਰ ਯੂਨੀਅਨ ਰਜਿ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਬੜੇ ਹੀ ਜ਼ੋਸ਼ੀਲੇ ਢੰਗ ਨਾਲ ਮਨਾਇਆ ਗਿਆ। ਇਸ ਸਮੇਂ ਇੱਕ ਵਿਸ਼ਾਲ ਚੇਤਨਾ ਮਾਰਚ ਨੇੜੇ ਸ਼ਹੀਦ ਊਧਮ ਸਿੰਘ ਧਰਮਸ਼ਾਲਾ ਯੂਨੀਅਨ ਦੇ ਦਫ਼ਤਰ ਤੋ ਸ਼ੁਰੂ ਹੋ ਕੇ ਇਨਕਲਾਬ ਜ਼ਿੰਦਾਬਾਦ ਅਤੇ ਸ਼ਹੀਦ ਊਧਮ ਸਿੰਘ ਅਮਰ ਰਹੇ ਦੇ ਨਾਰਿਆਂ ਦੀ ਗੂੰਝ ਦੇ ਨਾਲ ਸ਼ਹਿਰ ਦੇ ਵੱਖ-ਵੱਖ ਗਲ਼ੀ, ਬਜ਼ਾਰਾਂ ਵਿੱਚੋ ਹੁੰਦਾ ਹੋਇਆ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਪਹੁੰਚਿਆ। ਇੱਥੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਪਰੰਤ ਇੱਥੋ ਕਾਫ਼ਲਾ ਸ਼ਹੀਦ ਊਧਮ ਸਿੰਘ ਦੇ ਬੁੱਤ ਵੱਲ ਰਵਾਨਾ ਹੋਇਆ ਉੱਥੇ ਪਹੁੰਚ ਕੇ ਸ਼ਹੀਦ ਊਧਮ ਸਿੰਘ ਦੇ ਬੁੱਤਾ ਤੇ ਫੁੱਲਾਂ ਦੇ ਹਾਰ ਪਾ ਕੇ ਸਰਦਾ ਦੇ ਫੁੱਲ ਭੇਟ ਕੀਤੇ। (Shaheed Udham Singh)

ਸਰਕਾਰ ਸ਼ਹੀਦ ਊਧਮ ਸਿੰਘ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ : ਪ੍ਰਧਾਨ ਤਾਰੀ | Shaheed Udham Singh

ਇਸ ਮੌਕੇ ਬੋਲਦਿਆਂ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੇ ਪੰਜਾਬ ਸਰਕਾਰ ਤੇ ਰੋਸ ਜ਼ਾਹਰ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦਾ ਨਾਲ ਖ਼ਾਸ ਕਰ ਸ਼ਹੀਦ ਊਧਮ ਸਿੰਘ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਜਿੱਥੇ ਪੰਜਾਬ ਦੇ ਵਿੱਚ ਹੋਰ ਸ਼ਹੀਦਾਂ ਦੇ ਜਨਮ ਦਿਵਸ ਅਤੇ ਸ਼ਹੀਦੀ ਦਿਹਾੜੇ ਨੂੰ ਪੂਰੇ ਪੰਜਾਬ ਵਿੱਚ ਪੂਰੇ ਦਿਨ ਦੀ ਛੁੱਟੀ ਕੀਤੀ ਜਾਂਦੀ ਹੈ ਪਰੰਤੂ ਅਫ਼ਸੋਸ ਸਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦਿਨ ਸਿਰਫ ਤੋਂ ਸਿਰਫ਼ ਜ਼ਿਲ੍ਹੇ ਸੰਗਰੂਰ ਵਿੱਚ ਹੀ ਛੁੱਟੀ ਕੀਤੀ ਜਾਂਦੀ ਹੈ ਜੋ ਕਿ ਸ਼ਹੀਦ ਦੀ ਸ਼ਹੀਦੀ ਨਾਲ ਨਾਇਨਸਾਫੀ ਹੈ ਉੱਥੇ ਨਾਲ਼ ਹੀ ਸ਼ਹੀਦਾਂ ਨੂੰ ਪਿਆਰ ਕਰਨ ਵਾਲੇ ਲੋਕਾਂ ਦੇ ਹਿਰਦੇ ਵਲੂੰਧਰ ਤੇ ਤੁਲੀ ਹੈ। (Shaheed Udham Singh)

ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਅਤੇ ਜਨਮ ਦਿਹਾੜੇ ਵਾਲੇ ਦਿਨ ਪੂਰੇ ਪੰਜਾਬ ਵਿੱਚ ਪੂਰੇ ਦਿਨ ਦੀ ਛੁੱਟੀ ਕੀਤੀ ਜਾਵੇ। ਅਤੇ ਇਸ ਦੇ ਨਾਲ ਹੀ ਸ਼ਹੀਦ ਊਧਮ ਸਿੰਘ ਜੀ ਦੇ ਨਾਲ਼ ਸਬੰਧਤ ਵਸਤਾਂ ਜੋ ਕਿ ਇੰਗਲੈਂਡ ਵਿੱਚ ਪਈਆਂ ਹਨ ਉਨ੍ਹਾਂ ਨੂੰ ਸੁਨਾਮ ਲਿਆ ਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਵਿੱਚ ਰੱਖਿਆ ਜਾਵੇ ਤਾਂ ਕਿ ਜੋ ਆਮ ਪਬਲਿਕ ਉਨ੍ਹਾਂ ਦੇ ਦਰਸ਼ਨ ਕਰ ਸਕੇ ਅਤੇ ਸ਼ਹੀਦਾਂ ਪ੍ਰਤੀ ਉਨ੍ਹਾਂ ਲੋਕਾਂ ਦੇ ਦਿਲਾਂ ਵਿੱਚ ਸ਼ਹੀਦਾਂ ਪ੍ਰਤੀ ਸਤਿਕਾਰ ਪੈਦਾ ਹੋ ਸਕੇ ਅਤੇ ਇਸ ਦੇ ਨਾਲ ਹੀ ਸ਼ਹੀਦ ਊਧਮ ਸਿੰਘ ਨੂੰ ਕੇਂਦਰ ਸਰਕਾਰ ਤੋਂ ਕੌਮੀ ਸ਼ਹੀਦ ਐਲਾਨਣ ਦੇ ਲਈ ਪੰਜਾਬ ਸਰਕਾਰ ਵੱਡਾ ਉਪਰਾਲਾ ਕਰੇ ਅਤੇ ਨਾਲ ਹੀ ਜੋ ਪੰਜਾਬ ਵਿੱਚ 8 ਯੂ ਪੀ ਐਸ ਸੀ ਸੈਂਟਰ ਖੋਲਣ ਜਾ ਰਹੀ ਹੈ

ਇਹ ਵੀ ਪੜ੍ਹੋ : ਸਨੌਰ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਉਨ੍ਹਾਂ ਵਿੱਚੋਂ ਇੱਕ ਸੈਂਟਰ ਸੁਨਾਮ ਊਧਮ ਸਿੰਘ ਦੀ ਜਨਮ ਭੂਮੀ ਤੇ ਸਥਾਪਿਤ ਕਰੇ ਤਾਂ ਜੋ ਇੱਥੇ ਨੌਜਵਾਨ ਮੁੰਡੇ ਕੁੜੀਆਂ ਇੱਥੋਂ ਟ੍ਰੇਨਿੰਗ ਲੈਕੇ ਵੱਡੇ ਅਹੁਦਿਆਂ ਤੇ ਅਫਸਰ ਲੱਗ ਸਕਣ ਅਤੇ ਸੁਨਾਮ ਊਧਮ ਸਿੰਘ ਵਾਲਾ ਦਾ ਨਾਮ ਰੌਸ਼ਨ ਕਰਨ ਅੰਤ ਵਿੱਚ ਯੂਨੀਅਨ ਦੇ ਜਨਰਲ ਸਕੱਤਰ ਜਸਵੀਰ ਸਿੰਘ ਨੇ ਆਏ ਸਾਥੀਆਂ ਦਾ ਧੰਨਵਾਦ ਕੀਤਾ।