ਸਲਾਹਕਾਰ ਬੋਰਡ ਦੇ ਚੇਅਰਮੈਨ ਬਣਾਏ ਜਾਣ ਦਾ ਮਾਮਲਾ ਹਾਈਕੋਰਟ ਪਹੁੰਚਿਆ
ਚੰਡੀਗੜ੍ਹ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਨਿਯੁਕਤੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਦੇ ਖਿਲਾਫ ਐਡਵੋਕੇਟ ਜਗਮੋਹਨ ਭੱਟੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਨਿਯੁਕਤੀ ਨੂੰ ਗੈਰ-ਸੰਵਿਧਾਨਕ ਦੱਸਦਿਆਂ ਰੱਦ ਕਰਨ ਦੀ ਮੰਗ ਕੀਤੀ ਹੈ।
ਹਾਈਕੋਰਟ ਵੱਲੋਂ ਇਸ ’ਤੇ ਜਲਦ ਸੁਣਵਾਈ ਹੋਣ ਦੀ ਸੰਭਾਵਨਾ
ਐਡਵੋਕੇਟ ਭੱਟੀ ਨੇ ਪਟੀਸ਼ਨ ’ਚ ਪੰਜਾਬ ਸਰਕਾਰ ਦੇ ਨਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਿਰ ਬਣਾਇਆ ਹੈ।
ਸਰਕਾਰ ਦਾ ਦਾਅਵਾ, ਚੱਢਾ ਵਿੱਤੀ ਹਾਲਤ ’ਚ ਕਰਨਗੇ ਸੁਧਾਰ
ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਲੋਕ ਹਿੱਤ ਦੇ ਮੁੱਦਿਆਂ ’ਤੇ ਸਰਕਾਰ ਨੂੰ ਸਲਾਹ ਦੇਣ ਲਈ ਇੱਕ ਸਲਾਹਕਾਰ ਬੋਰਡ ਦਾ ਗਠਨ ਕੀਤਾ ਹੈ। ਜਿਸ ਦਾ ਚੇਅਰਮੈਨ ਰਾਘਵ ਚੱਢਾ ਨੂੰ ਬਣਾਇਆ ਗਿਆ ਹੈ। ਸਰਕਾਰ ਦਾ ਤਰਕ ਹੈ ਕਿ ਇਸ ਨਾਲ ਕੰਮ ਵਿੱਚ ਤੇਜ਼ੀ ਆਵੇਗੀ। ਦੂਜੇ ਪਾਸੇ ਚਾਰਟਰਡ ਅਕਾਊਂਟੈਂਟ ਰਾਘਵ ਚੱਢਾ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਮਾਲੀ ਚੋਰੀ ਨੂੰ ਠੱਲ੍ਹ ਪਾ ਕੇ ਵਿੱਤੀ ਹਾਲਤ ਵਿੱਚ ਸੁਧਾਰ ਹੋਵੇਗਾ। ਚੱਢਾ ਨੇ ਇਹ ਕੰਮ ਦਿੱਲੀ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਸਲਾਹਕਾਰ ਵਜੋਂ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ