ਮੈਡੀਕਲ ਸੁਧਾਰ ਕਮੇਟੀ ਵੱਲੋਂ ਹਸਪਤਾਲ ਦਾ ਦੌਰਾ ਕਰਨ ਉਪਰੰਤ ਰਿਪੋਰਟ ਤਿਆਰ ਕਰਨ ਦਾ ਫੈਸਲਾ

ਮਰੀਜ਼ਾਂ ਨੂੰ ਆ ਰਹੀਆਂ ਸਮੱਸਿਆਵਾਂ ਕਾਰਨ ਕਮੇਟੀ ਦੇਵੇਗੀ ਅਗਲਾ ਪ੍ਰੋਗਰਾਮ

ਕੋਟਕਪੂਰਾ, (ਸੁਭਾਸ਼ ਸ਼ਰਮਾ)। ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਮਰੀਜ਼ਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਦੀ ਅਗਵਾਈ ’ਚ ਰੈਸਟ ਹਾਊਸ ਵਿਖੇ ਮੀਟਿੰਗ ਹੋਈ, ਜਿਸ ’ਚ ਮੈਡੀਕਲ ਸੁਧਾਰ ਕਮੇਟੀ ਦੀਆਂ ਮੀਟਿੰਗਾਂ ਦਾ ਲੇਖਾ-ਜੋਖਾ ਕੀਤਾ ਗਿਆ, 20 ਅਗਸਤ ਦਿਨ ਸ਼ੁੱਕਰਵਾਰ ਨੂੰ ਮੈਡੀਕਲ ਸੁਧਾਰ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੌਰਾ ਕੀਤਾ ਜਾ ਰਿਹਾ ਹੈ, ਉਸ ਤੋਂ ਬਾਅਦ ਸਾਰੀ ਰਿਪੋਰਟ ਤਿਆਰ ਕਰਕੇ ਆਉਣ ਵਾਲੇ ਦਿਨਾਂ ’ਚ ਵਿਚਾਰ ਚਰਚਾ ਕਰਨ ਉਪਰੰਤ ਅਗਲਾ ਪ੍ਰੋਗਰਾਮ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ ਲਾਲ ਸਿੰਘ ਗੋਲੇਵਾਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਬੀਕੇਯੂ ਕ੍ਰਾਂਤੀਕਾਰੀ, ਰਾਜਬੀਰ ਸਿੰਘ ਸੰਧਵਾਂ ਜਿਲਾ ਸਕੱਤਰ ਜਰਨਲ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਚਰਨਜੀਤ ਸਿੰਘ ਸੁੱਖਣਵਾਲਾ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਭੁਪਿੰਦਰ ਸਿੰਘ ਬਰਾੜ ਜ਼ਿਲਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਸੁਖਪਾਲ ਸਿੰਘ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸਿਮਰਜੀਤ ਸਿੰਘ ਸੂਬਾਈ ਪ੍ਰਧਾਨ ਪੀਆਰਟੀਸੀ ਯੂਨੀਅਨ ਅਜ਼ਾਦ, ਜਤਿੰਦਰ ਕੁਮਾਰ ਸੂਬਾ ਸਕੱਤਰ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਨੇ ਕਿਹਾ ਕਿ ਕੱਲ ਦੇ ਦੌਰੇ ਦੌਰਾਨ ਇਹ ਪਤਾ ਲੱਗ ਸਕੇਗਾ ਕਿ ਮੈਡੀਕਲ ਪ੍ਰਸ਼ਾਸ਼ਨ ਨੇ ਹੁਣ ਤੱਕ ਮਰੀਜਾਂ ਦੀਆਂ ਮੁਸ਼ਕਿਲਾਂ ਦਾ ਕੀ-ਕੀ ਹੱਲ ਕੀਤਾ ਹੈ ਜਾਂ ਸਿਰਫ ਗੱਲਾਂ ਕਰਕੇ ਹੀ ਸਮਾਂ ਪਾਸ ਕੀਤਾ ਜਾ ਰਿਹਾ ਹੈ।

ਇਸ ਸਮੇਂ ਅਸ਼ੋਕ ਕੌਸ਼ਲ ਆਗੂ ਪੰਜਾਬ ਪੈਨਸ਼ਨਰ ਯੂਨੀਅਨ ਏਟਕ, ਜਗਤਾਰ ਸਿੰਘ ਗਿੱਲ ਜਨਰਲ ਸਕੱਤਰ ਸਿਵਲ ਪੈਨਸ਼ਨਰ ਐਸੋਸੀਏਸ਼ਨ ਫਰੀਦਕੋਟ, ਗੁਰਤੇਜ ਸਿੰਘ ਖਹਿਰਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਫਰੀਦਕੋਟ, ਬਲਕਾਰ ਸਿੰਘ ਜਿਲਾ ਕਮੇਟੀ ਮੈਂਬਰ ਦਿਹਾਤੀ ਮਜ਼ਦੂਰ ਸਭਾ, ਗੁਰਪ੍ਰੀਤ ਸਿੰਘ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਕਿਹਾ ਕਿ ਇਹ ਸਮੱਸਿਆਵਾਂ ਹਰ ਇਕ ਸਮਾਜ ਦੀ ਸਾਂਝੀ ਸਮੱਸਿਆ ਹੈ, ਇਸ ਦੀ ਲਾਮਬੰਦੀ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਾਲ ਜੋੜਿਆ ਜਾਵੇਗਾ ਤਾਂ ਜੋ ਮਾਲਵੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਸਕਣ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਰਿੰਦਰ ਸਿੰਘ ਮਚਾਕੀ, ਹਰਜਿੰਦਰ ਸਿੰਘ ਦਿਹਾਤੀ ਪ੍ਰਧਾਨ ਪੰਜਾਬ ਨਿਰਮਾਣ ਮਜਦੂਰ ਯੂਨੀਅਨ, ਸਰਵਨ ਸਿੰਘ ਸਰਾਂ ਸਮਾਜਸੇਵੀ, ਬਾਬੂ ਸਿੰਘ ਬਰਾੜ, ਦਿਲਬਾਗ ਸਿੰਘ ਭੱਟੀ ਵਰਕਿੰਗ ਕਮੇਟੀ ਮੈਂਬਰ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਜੈਮਲ ਸਿੰਘ ਜਨਰਲ ਸਕੱਤਰ ਸ਼ਹੀਦ ਬਾਬਾ ਜੀਵਨ ਸਿੰਘ ਭਲਾਈ ਟਰੱਸਟ, ਦਲੇਰ ਸਿੰਘ ਫੈਡਰੇਸ਼ਨ ਆਗੂ, ਗੁਰਮੀਤ ਸਿੰਘ ਮੱਟੂ, ਸਾਬਕਾ ਸਰਪੰਚ ਨੱਥਲਵਾਲਾ ਆਦਿ ਵੀ ਸ਼ਾਮਲ ਹੋਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ