ਝੋਨੇ ਦੀ ਖਰੀਦ ਤੇ ਲੀਫਟਿੰਗ ਨੂੰ ਲੈ ਕੇ ਹੋਈ ਚਰਚਾ
- ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਕੀਤੀ ਅਪੀਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ। ਸੂਬੇ ਦੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਸ਼ਾਮਲ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਪੁੱਜੇ। ਕਿਸਾਨਾਂ ਨੇ ਆਪਣੀਆਂ ਮੰਗਾਂ ਰੱਖੀਆਂ। ਮੀਟਿੰਗ ’ਚ ਝੋਨੇ ਦੀ ਖਰੀਦ ਅਤੇ ਲੀਫਟਿੰਗ ਨੂੰ ਲੈ ਕੇ ਕਾਫੀ ਚਰਚਾ ਹੋਈ। ਸਰਕਾਰ ਨੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਸਰਕਾਰ ਨੇ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਵੀ ਅਪੀਲ ਕੀਤੀ। ਕਿਸਾਨ ਹਾਈਵੇਅ ’ਤੇ ਧਰਨਾ ਨਹੀਂ ਦੇਣਗੇ। ਕਿਸਾਨ ਸਡ਼ਕ ਕਿਨਾਰੇ ਬੈਠ ਕੇ ਹੀ ਧਰਨ ਦੇਣਗੇ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਝੋਨੇ ਦੀ ਖਰੀਦ ਤੇ ਲੀਫਟਿੰਗ ਤੇਜ਼ੀ ਨਾਲ ਕੀਤਾ ਜਾਵੇਗਾ। ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। Punjab News