ਚੰਡੀਗੜ੍ਹ। ਚੰਡੀਗੜ੍ਹ ਦੇ ਪ੍ਰਸ਼ਾਸਕ ਤੇ ਪੰਜਾਬ ਦੇ ਗਵਰਨਰ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Punjab-Haryana Chief Minister) ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਮਿਲਣ ਵਾਲੀ ਗ੍ਰਾਂਟ ’ਤੇ ਚਰਚਾ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਕੀਤੀ। ਮੀਟਿੰਗ ਤੋਂ ਬਾਅਦ ਫੈਸਲਾ ਹੋਇਆ ਕਿ ਅਗਲੀ ਮੀਟਿੰਗ 5 ਜੂਨ 2023 ਨੂੰ ਸਵੇਰੇ 10 ਵਜੇ ਦੁਬਾਰਾ ਹੋਵੇਗੀ।
ਇਹ ਵੀ ਪੜ੍ਹੋ : ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਘਟਿਆ, ਲਾਲਜੀਤ ਭੁੱਲਰ ’ਤੇ ਮੁੱਖ ਮੰਤਰੀ ਹੋਏ ਮਿਹਰਬਾਨ
ਇਹ ਮੀਟਿੰਗ ਪੰਜਾਬ ਯੂਨੀਵਰਸਿਟੀ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਹੋਈ ਹੈ। ਪੰਜਾਬ ਯੂਨੀਵਰਸਿਟੀ ਦੇ ਕੰਮਕਾਜ ਨੂੰ ਸੂਚਾਰੂ ਢੰਗ ਨਾਂਲ ਚਲਾਉਣ ਲਈ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਹਰਿਆਣਾ ਦੇ ਕਈ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਮਿਲ ਸਕਦੀ ਹੈ। ਹੁਣ ਦੇਖਣਾ ਹੋਵੇਗਾ ਕਿ ਅਗਲੀ ਮੀਟਿੰਗ ਵਿੱਚ ਕੀ ਹੁੰਦਾ ਹੈ।