ਸਾਬਕਾ ਵਿਧਾਇਕ ਰਮਿੰਦਰ ਆਵਲਾ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

amrindr amla

ਕਾਂਗਰਸੀ ਵਰਕਰਾਂ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ 

(ਵਿਜੈ ਹਾਂਡਾ) ਗੁਰੂਹਰਸਹਾਏ । ਪੰਜਾਬ ਅੰਦਰੋਂ ਸੱਤਾ ਨੂੰ ਆਪਣੇ ਹੱਥੋਂ ਗਵਾਉਣ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਆਪਣੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਜੋਸ਼ ਭਰਨ ਦੇ ਮਕਸਦ ਨਾਲ ਕਾਂਗਰਸ ਪਾਰਟੀ ਵੱਲੋਂ ਗਿੱਦੜਬਾਹਾ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ ਕਾਂਗਰਸ ਪਾਰਟੀ ਦਾ ਪ੍ਰਧਾਨ ਥਾਪਿਆ ਗਿਆ ਹੈ ਤਾਂ ਜੋ ਕਾਂਗਰਸੀ ਵਰਕਰਾਂ ਅੰਦਰ ਰੂਹ ਫੂਕੀ ਜਾ ਸਕੇ ।

ਓਧਰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੱਲੋਂ ਹਲਕਾ ਗੁਰੂਹਰਸਹਾਏ ਦੇ ਵਰਕਰਾਂ ਤੇ ਆਗੂਆਂ ਦੀ ਨਬਜ਼ ਟਟੋਲਣ ਲਈ ਇੱਕ ਵਰਕਰ ਮੀਟਿੰਗ ਬੁਲਾਈ ਗਈ। ਇਸ ਮੌਕੇ ਹਲਕਾ ਗੁਰੂਹਰਸਹਾਏ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਆਗੂਆਂ ਤੇ ਵਰਕਰਾਂ ਵੱਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਜਿੰਨੇ ਵਰਕਰ ਕਾਂਗਰਸ ਪਾਰਟੀ ਕੋਲ ਹਨ ਉਹਨੇ ਵਰਕਰ ਕਿਸੇ ਪਾਰਟੀ ਕੋਲ ਨਹੀਂ ਹਨ । ਉਹਨਾਂ ਕਿਹਾ ਕਿ ਕਾਂਗਰਸੀ ਵਰਕਰ ਆਪਣੀ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ।

amrinder amla

ਰਮਿੰਦਰ ਆਵਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਪ੍ਰਤੀ ਹਮੇਸ਼ਾ ਵਫ਼ਾਦਾਰ ਸੀ ਤੇ ਹੁਣ ਵੀ ਰਹੇਗਾ ਤੇ ਇਸ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਉਹਨਾਂ ਕਿਹਾ ਕਿ ਗਰੀਬਾਂ ਤੇ ਲੋੜਵੰਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਜਲਦ ਹੀ ਪ੍ਰੋਗਰਾਮ ਉਲੀਕਿਆ ਜਾਵੇਗਾ । ਇਸ ਮੌਕੇ ਚੇਅਰਮੈਨ ਵੇਦ ਪ੍ਰਕਾਸ਼, ਚੇਅਰਮੈਨ ਭੀਮ ਕੰਬੋਜ, ਚੇਅਰਮੈਨ ਅਮਰੀਕ ਸਿੰਘ ਸਿੱਧੂ,ਗੁਰਦੀਪ ਸਿੰਘ ਢਿਲੋਂ, ਸਿਮਰਜੀਤ ਸਿੰਘ ਸੰਧੂ ਸਮੇਤ ਕਈ ਆਗੂਆਂ ਨੇ ਕਿਹਾ ਕਿ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਪਹਿਲਾਂ ਵੀ ਇਕਮੁੱਠ ਸੀ ਤੇ ਹੁਣ ਵੀ ਇਕਮੁੱਠ ਰਹਾਂਗੇ ਤੇ ਪਾਰਟੀ ਦੀ ਚੜਦੀਕਲਾ ਲਈ ਹਮੇਸ਼ਾ ਤਿਆਰ ਹਾਂ। ਇਸ ਮੋਕੇ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਸੁਭਾਸ਼ ਪਿੰਡੀ, ਕੁਲਵਿੰਦਰ ਹਾਂਡਾ, ਅਮੀ ਚੰਦ, ਵਿੱਕੀ ਸਿੱਧੂ, ਅਮਨ ਦੁੱਗਲ, ਸਿੰਮੂ ਪਾਸੀ, ਸਰਪੰਚ ਮਨਦੀਪ ਸਿੰਘ, ਸਵਰਨ ਸਿੰਘ, ਰਾਜਦੀਪ ਸੋਢੀ, ਵਿਨੋਦ ਜੀਵਾਂ ਅਰਾਈ, ਬਲਵਿੰਦਰ ਕੁਮਾਰ, ਸਰਪੰਚ ਜਸਵੰਤ ਰੰਧਾਵਾ, ਕਰਤਾਰ ਸਿੰਘ, ਰੁਸਤਮ ਮੁਜੈਦੀਆ, ਸਰਪੰਚ ਦਲਵਿੰਦਰ ਸਿੰਘ, ਗੁਰਲਾਲ ਸਿੰਘ, ਗੁਰਨਾਮ ਬੂਰਵਾਲਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।

amla

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ