ਮੁੱਖ ਮੰਤਰੀ ਦਫ਼ਤਰ ’ਚ ਪੀਸੀਐੱਸ ਅਧਿਕਾਰੀਆਂ ਦੀ ਮੀਟਿੰਗ ਸਮਾਪਤ

Meeting PCS Officers

ਚੰਡੀਗੜ੍ਹ (ਅਸ਼ਵਨੀ ਚਾਵਲਾ)। ਹੜਤਾਲ ’ਤੇ ਚੱਲ ਰਹੇ ਪੀਸੀਐਸ ਅਧਿਕਾਰੀਆਂ ਦੀ ਮੀਟਿੰਗ (Meeting PCS Officers) ਮੁੱਖ ਮੰਤਰੀ ਦਫ਼ਤਰ ਵਿੱਚ ਹੋਈ। ਇਹ ਮੀਟਿੰਗ ਸਮਾਪਤ ਹੋ ਚੁੱਕੀ ਹੈ। ਬੀਤੇ ਦਿਨੀਂ ਪੀਸੀਐਸ ਅਫਸਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤੇ ਜਾਣ ਤੋਂ ਬਾਅਦ ਸਮੂਹਿਕ ਛੁੱਟੀ ਉਤੇ ਚੱਲ ਰਹੇ ਹਨ। ਪੀਸੀਐਸ ਅਫਸਰਾਂ ਨੂੰ ਦੋ ਵਜੇ ਤੱਕ ਡਿਊਟੀ ਉਤੇ ਆਉਣ ਲਈ ਦਿੱਤੀ ਚੇਤਾਵਨੀ ਤੋਂ ਬਾਅਦ ਪੀਸੀਐਸ ਅਫਸਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਹੁਣ ਪੀਸੀਐਸ ਅਧਿਕਾਰੀ ਆਪਣੇ ਕੰਮਾਂ ਉਤੇ ਪਤਰਣਗੇ। ਇਸ ਸਬੰਧੀ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਅਫਸਰਾਂ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਅਫਸਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨੇ ਇਹ ਐਲਾਨ ਕੀਤਾ ਕਿ ਪੀਸੀਐਸ ਅਫ਼ਸਰ ਛੇਤੀ ਹੀ ਕੰਮ ’ਤੇ ਪਰਤਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here