Latest Farmer News: ਸੁਪਰੀਮ ਕੋਰਟ ਦੀ ਕਮੇਟੀ ਤੇ ਕਿਸਾਨਾਂ ਦੀ ਮੀਟਿੰਗ ਹੋਈ ਖਤਮ, ਜਾਣੋ ਕੀ ਹੋਇਆ….

Latest Farmer News
ਫਾਈਲ ਫੋਟੋ

ਸੁਪਰੀਮ ਕੋਰਟ ਦੀ ਕਮੇਟੀ ਤੇ ਕਿਸਾਨਾਂ ਦੀ ਮੀਟਿੰਗ ਬੇਨਤੀਜ਼ਾ, ਅਜੇ ਨਹੀਂ ਖੁੱਲੇਗਾ ਸ਼ੰਭੂ ਬਾਰਡਰ

  • ਚੰਡੀਗੜ੍ਹ ਵਿਖੇ ਮੀਟਿੰਗ ਵਿੱਚ ਨਹੀਂ ਪੁੱਜੇ ਜਿਆਦਾਤਰ ਕਿਸਾਨ ਲੀਡਰ, ਮੀਟਿੰਗ ਵਿੱਚ ਵਿਚਾਰੇ ਗਏ 12 ਮੁੱਦੇ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼ੰਭੂ ਬਾਰਡਰ ’ਤੇ ਧਰਨਾ ਲਗਾਈ ਬੈਠੇ ਕਿਸਾਨਾਂ ਨੂੰ ਮਨਾਉਣ ਅਤੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸਹਿਮਤੀ ਬਣਾਉਣ ਲਈ ਗਈ ਸੁਪਰੀਮ ਕੋਰਟ ਦੀ ਕਮੇਟੀ ਵੱਲੋਂ ਸੋਮਵਾਰ ਨੂੰ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ ਵਿਖੇ ਮੀਟਿੰਗ ਕੀਤੀ ਗਈ, ਜੋ ਬਿਨਾਂ ਕਿਸੇ ਸਿੱਟੇ ’ਤੇ ਪੁੱਜੇ ਹੀ ਮੀਟਿੰਗ ਖ਼ਤਮ ਹੋ ਗਈ । ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਵੱਲੋਂ ਮੀਟਿੰਗ ਨੂੰ ਬੇਸਿੱਟਾ ਕਰਾਰ ਦਿੰਦੇ ਹੋਏ ਸੰਭੂ ਬਾਰਡਰ ਨੂੰ ਖੋਲ੍ਹਣ ਤੋਂ ਵੀ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਪ੍ਰਮੁੱਖ ਰੂਪ ਵਿੱਚ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਨੇ ਵੀ ਸ਼ਾਮਲ ਹੋਣਾ ਸੀ ਪਰ ਦੋਵਾਂ ਵੱਲੋਂ ਮੀਟਿੰਗ ਤੋਂ ਦੂਰੀ ਹੀ ਬਣਾ ਕੇ ਰੱਖੀ ਗਈ ਹੈ। Latest Farmer News

ਇਹ ਵੀ ਪੜ੍ਹੋ: Train Accident Case: ਰੇਲ ਹਾਦਸੇ ਦੇ ਜਖ਼ਮੀਆਂ ਨੂੰ ਰੇਲਵੇ ਵਿਭਾਗ ਮੁਆਵਜ਼ਾ ਦੇਵੇ : ਵਿਧਾਇਕ ਰਾਏ

ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜਨਰਲ ਸਕੱਤਰ ਗੁਵਵੰਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੂੰ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਨੇ ਸ਼ੰਭੂ ਬਾਰਡਰ ਨੂੰ ਖ਼ਾਲੀ ਕਰਨ ਬਾਰੇ ਪੁੱਛਿਆ ਸੀ ਤਾਂ ਉਨਾਂ ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਵੱਲੋਂ ਸੰਭੂ ਬਾਰਡਰ ਨੂੰ ਬੰਦ ਨਹੀਂ ਕੀਤਾ ਗਿਆ ਹੈ ਅਤੇ ਕਿਸਾਨ ਸ਼ੰਭੂ ਬਾਰਡਰ ਬੰਦ ਕਰਨ ਦੇ ਹੱਕ ਵਿੱਚ ਵੀ ਨਹੀਂ ਹਨ। ਪੰਜਾਬ ਦੇ ਕਿਸਾਨਾਂ ਵੱਲੋਂ 14 ਫਰਵਰੀ ਨੂੰ ਦਿੱਲੀ ਜਾਣ ਲਈ ਐਲਾਨ ਕੀਤਾ ਗਿਆ ਸੀ, ਜਦੋਂ ਕਿ 6 ਫਰਵਰੀ ਨੂੰ ਹੀ ਹਰਿਆਣਾ ਸਰਕਾਰ ਵੱਲੋਂ ਸੰਭੂ ਬਾਰਡਰ ਨੂੰ ਸੀਲ ਕਰਦੇ ਹੋਏ ਉਨਾਂ ਨੂੰ ਰੋਕ ਦਿੱਤਾ ਸੀ। ਪੰਜਾਬ ਦੇ ਕਿਸਾਨਾਂ ਵੱਲੋਂ ਅੱਜ ਵੀ ਸੜਕ ਦੇ ਇੱਕ ਪਾਸੇ ਹੀ ਬੈਠ ਕੇ ਸ਼ੰਭੂ ਬਾਰਡਰ ਖੁੱਲ੍ਹਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸਾਧਨ ਨੂੰ ਅੱਗੇ ਜਾਣ ਤੋਂ ਰੋਕਿਆ ਨਹੀਂ ਜਾ ਰਿਹਾ। ਇਹ ਤਾਂ ਸਾਰਾ ਕੁਝ ਹਰਿਆਣਾ ਸਰਕਾਰ ਨੇ ਹੀ ਕੀਤਾ ਹੋਇਆ ਹੈ। Latest Farmer News

ਉਨਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕਿਸਾਨ ਸਾਂਝਾ ਮੋਰਚਾ ਵਿੱਚ ਸ਼ਾਮਲ 12 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਮੇਟੀ ਨਾਲ ਮੁਲਾਕਾਤ ਕਰਦੇ ਹੋਏ 12 ਮੰਗਾਂ ਨੂੰ ਰੱਖਿਆ ਹੈ ਅਤੇ ਸੰਭੂ ਬਾਰਡਰ ਖੋਲ੍ਹਣ ਦੀ ਮੰਗ ਵੀ ਕੀਤੀ ਗਈ ਹੈ ਤਾਂ ਕਿ ਉਹ ਦਿੱਲੀ ਜਾ ਕੇ ਆਪਣੇ ਐਲਾਨ ਅਨੁਸਾਰ ਧਰਨਾ ਦੇ ਸਕਣ।